ਹਰ ਰੋਜ਼ ਆਂਡੇ ਖਾਣ ਨਾਲ ਸਰੀਰ 'ਚ ਕੀ-ਕੀ ਹੁੰਦੇ ਨੇ ਬਦਲਾਅ?
ਰੋਜ਼ਾਨਾ 2 ਆਂਡੇ ਖਾਣ ਨਾਲ ਬੈਡ ਕੋਲੈਸਟਰੋਲ ਦੀ ਮਾਤਰਾ ਘੱਟ ਹੋ ਜਾਂਦੀ ਹੈ। ਇਸ ਨਾਲ ਗੁਡ ਕੋਲੈਸਟਰੋਲ ਸਰੀਰ 'ਚ ਵਧਣ ਨਾਲ ਦਿਲ ਸਬੰਧੀ ਸਮੱਸਿਆਵਾਂ ਨਹੀਂ ਹੁੰਦੀਆਂ। ਜੇ ਤੁਹਾਨੂੰ ਦਿਲ ਨਾਲ ਸਬੰਧੀ ਕੋਈ ਵੀ ਸਮੱਸਿਆ ਹੈ ਤਾਂ ਰੋਜ਼ਾਨਾ ਆਂਡੇ ਦੀ ਵਰਤੋਂ ਕਰੋ। ਕੁਝ ਹੀ ਦਿਨਾਂ 'ਚ ਫਰਕ ਦਿਖਾਈ ਦੇਣ ਲੱਗੇਗਾ।
Download ABP Live App and Watch All Latest Videos
View In Appਆਂਡੇ 'ਚ ਲੁਈਟੇਨ, ਜੈਕਸਾਥਿਨ ਵਰਗੇ ਐਂਟੀਆਕਸੀਡੈਂਟ ਮੌਜੂਦ ਹੁੰਦੇ ਹਨ। ਜੋ ਅੱਖਾਂ ਦੇ ਰੈਟਿਨਾ ਨੂੰ ਸਿਹਤਮੰਦ ਰੱਖਣ ਦਾ ਕੰਮ ਕਰਦੇ ਹਨ। ਰੋਜ਼ਾਨਾ ਆਂਡਾ ਖਾਣ ਨਾਲ ਮੋਤੀਆਬਿੰਦ ਦੀ ਸਮੱਸਿਆ ਤੋਂ ਬਚਿਆ ਜਾ ਸਕਦਾ ਹੈ। ਜੇ ਤੁਹਾਡੀ ਅੱਖਾਂ ਦੀ ਰੋਸ਼ਨੀ ਘੱਟ ਹੋ ਰਹੀ ਹੈ ਤਾਂ ਆਂਡੇ ਖਾਣੇ ਸ਼ੁਰੂ ਕਰ ਦਿਓ।
ਆਂਡੇ 'ਚ ਵਿਟਾਮਿਨ ਡੀ ਅਤੇ ਪ੍ਰੋਟੀਨ ਦੀ ਭਰਮਾਰ ਹੁੰਦੀ ਹੈ। ਜਿਨ੍ਹਾਂ ਲੋਕਾਂ ਦੇ ਹੱਥਾਂ-ਪੈਰਾਂ ਅਤੇ ਸਰੀਰ ਦੇ ਬਾਕੀ ਹਿੱਸੇ 'ਚ ਦਰਦ ਰਹਿੰਦਾ ਹੈ। ਉਨ੍ਹਾਂ ਨੂੰ ਰੋਜ਼ਾਨਾ ਨੂੰ ਆਂਡਾ ਜ਼ਰੂਰ ਖਾਣਾ ਚਾਹੀਦਾ ਹੈ। ਅੰਡਾ ਖਾਣ ਨਾਲ ਦਰਦ ਘੱਟ ਹੋਣ ਦੇ ਨਾਲ-ਨਾਲ ਹੱਡੀਆਂ ਵੀ ਮਜ਼ਬੂਤ ਹੁੰਦੀਆਂ ਹਨ।
ਕੋਲੀਨ ਇਕ ਨਿਊਟ੍ਰੀਐਂਟ ਹੈ ਜੋ ਦਿਮਾਗ ਨੂੰ ਸਿਗਨਲ ਦੇਣ ਦਾ ਕੰਮ ਕਰਦਾ ਹੈ। ਆਂਡੇ 'ਚ ਕੋਲੀਨ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ਦੀ ਵਰਤੋਂ ਕਰਨ ਨਾਲ ਦਿਮਾਗ ਦਾ ਸੰਤੁਲਨ ਠੀਕ ਰੱਖਣ ਦੇ ਨਾਲ ਨਾਲ ਯਾਦਦਾਸ਼ਤ ਵੀ ਵਧਦੀ ਹੈ। ਰੋਜ਼ਾਨਾ ਆਂਡੇ ਖਾਣ ਨਾਲ ਦਿਮਾਗ ਤੇਜ ਹੁੰਦਾ ਹੈ।
ਜੇ ਤੁਹਾਡੇ ਸਰੀਰ 'ਚ ਆਇਰਨ ਦੀ ਕਮੀ ਹੈ ਤਾਂ ਰੋਜ਼ਾਨਾ ਆਂਡਾ ਖਾਣਾ ਤੁਹਾਡੇ ਲਈ ਫਾਇਦੇਮੰਦ ਹੁੰਦਾ ਹੈ। ਆਂਡੇ ਦੇ ਪੀਲੇ ਵਾਲੇ ਹਿੱਸੇ 'ਚ ਸਭ ਤੋਂ ਜ਼ਿਆਦਾ ਆਇਰਨ ਮੌਜੂਦ ਹੁੰਦਾ ਹੈ। ਕੁਝ ਦਿਨਾਂ ਤਕ ਇਸ ਨੂੰ ਖਾਣ ਨਾਲ ਆਇਰਨ ਦੀ ਕਮੀ ਦੂਰ ਹੋ ਜਾਵੇਗੀ।
ਕੁਝ ਲੋਕਾਂ ਦਾ ਮੰਨਣਾ ਹੈ ਕਿ ਆਂਡੇ ਖਾਣ ਨਾਲ ਭਾਰ ਵਧਦਾ ਹੈ ਪਰ ਇਹ ਗਲਤ ਹੈ। ਰੋਜ਼ਾਨਾ 2 ਆਂਡੇ ਦੀ ਵਰਤੋਂ ਕਰਨ ਨਾਲ ਸਰੀਰ ਨੂੰ ਪੂਰੇ ਨਿਊਟ੍ਰੀਐਂਟ ਮਿਲ ਜਾਂਦੇ ਹਨ। ਇਸ ਦੇ ਨਾਲ ਹੀ ਅੰਡੇ ਖਾਣ ਨਾਲ ਭੁੱਖ ਵੀ ਨਹੀਂ ਲੱਗਦੀ ਅਤੇ ਭਾਰ ਵੀ ਕੰਟਰੋਲ 'ਚ ਰਹਿੰਦਾ ਹੈ।
ਆਂਡੇ 'ਚ ਮੌਜੂਦ ਫੋਲਿਕ ਐਸਿਡ ਅਤੇ ਵਿਟਾਮਿਨ 12 ਬ੍ਰੈਸਟ ਕੈਂਸਰ ਤੋਂ ਬਚਾਉਂਦਾ ਹੈ। ਰੋਜ਼ਾਨਾ 2 ਆਂਡੇ ਖਾਣ ਨਾਲ ਇਸ ਖਤਰਨਾਕ ਬੀਮਾਰੀ ਤੋਂ ਬਚਿਆ ਜਾ ਸਕਦਾ ਹੈ।