ਕੀ ਤੁਸੀਂ ਵੀ ਹੋ ਮਿੱਠੇ ਦੇ ਸ਼ੌਕੀਨ? ਘੇਰ ਸਕਦੀਆਂ ਨੇ ਇਹ ਬਿਮਾਰੀਆਂ
ਸਾਡੇ ਖਾਣੇ ਵਿੱਚ ਕੁਝ ਅਜਿਹੀਆਂ ਚੀਜ਼ਾਂ ਹੁੰਦੀਆਂ ਹਨ, ਜਿਨ੍ਹਾਂ ਦਾ ਸਰੀਰ ਨੂੰ ਕੋਈ ਫਾਇਦਾ ਨਹੀਂ ਹੁੰਦਾ, ਫਿਰ ਵੀ ਅਸੀਂ ਇਨ੍ਹਾਂ ਦਾ ਸੇਵਨ ਕਰਦੇ ਹਾਂ।
Download ABP Live App and Watch All Latest Videos
View In Appਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਖੰਡ ਖਾਣ ਨਾਲ ਸਾਡੇ ਸਰੀਰ ਨੂੰ ਕੋਈ ਫਾਇਦਾ ਨਹੀਂ ਹੁੰਦਾ।
ਬਹੁਤ ਜ਼ਿਆਦਾ ਮਿੱਠਾ ਜਾਂ ਖੰਡ ਦਾ ਸੇਵਨ ਕਈ ਬਿਮਾਰੀਆਂ ਨੂੰ ਸੱਦਾ ਦਿੰਦਾ ਹੈ।
ਸ਼ੂਗਰ ਦਾ ਬਲੱਡ ਪ੍ਰੈਸ਼ਰ 'ਤੇ ਮਾੜਾ ਅਸਰ ਪੈਂਦਾ ਹੈ, ਜਿਸ ਕਰਕੇ ਹਾਈਪਰਟੈਨਸ਼ਨ ਜਾਂ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਸ਼ੁਰੂ ਹੋ ਸਕਦੀ ਹੈ।
ਬਹੁਤ ਜ਼ਿਆਦਾ ਮਿਠਾਈਆਂ ਖਾਣ ਨਾਲ ਮੁਹਾਸੇ ਹੋ ਸਕਦੇ ਹਨ।
ਬਹੁਤ ਸਾਰੀਆਂ ਖੋਜਾਂ ਹੋਈਆਂ ਹਨ ਜੋ ਸੁਝਾਅ ਦਿੰਦੀਆਂ ਹਨ ਕਿ ਜ਼ਿਆਦਾ ਖੰਡ ਦੇ ਸੇਵਨ ਅਤੇ ਰਾਇਮੇਟਾਇਡ ਗਠੀਏ ਦੇ ਵਿਚਕਾਰ ਇੱਕ ਸਬੰਧ ਹੈ। ਜੇਕਰ ਤੁਹਾਡੀ ਡਾਈਟ ਵਿੱਚ ਖੰਡ ਦੀ ਜ਼ਿਆਦਾ ਮਾਤਰਾ ਸ਼ਾਮਿਲ ਹੁੰਦੀ ਹੈ ਤਾਂ ਤੁਹਾਡੀਆਂ ਹੱਡੀਆਂ ਵੀ ਇਸ ਨਾਲ ਪ੍ਰਭਾਵਿਤ ਹੋ ਸਕਦੀਆਂ ਹਨ।
ਜ਼ਿਆਦਾ ਚਾਕਲੇਟ, ਮਿਠਾਈ ਜਾਂ ਚਿੱਟੀ ਖੰਡ ਖਾਣ ਨਾਲ ਤੁਹਾਡਾ ਭਾਰ ਤੇਜ਼ੀ ਨਾਲ ਵਧਣ ਲੱਗਦਾ ਹੈ।