Winter Health Tips : ਸਰਦੀਆਂ 'ਚ ਰੱਖੋ ਆਪਣੇ ਦਿਲ ਦਾ ਖ਼ਿਆਲ, ਰੱਖੋ ਇਨ੍ਹਾਂ ਗੱਲਾਂ ਦਾ ਧਿਆਨ
ਠੰਢ ਦਾ ਮੌਸਮ ਆਉਣ ਨਾਲ ਇਨਫੈਕਸ਼ਨ, ਜ਼ੁਕਾਮ-ਖੰਘ, ਬੁਖਾਰ ਸਮੇਤ ਕਈ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਇਨ੍ਹਾਂ 'ਚੋਂ ਸਭ ਤੋਂ ਖਤਰਨਾਕ ਹੈ ਹਾਰਟ ਅਟੈਕ।
Download ABP Live App and Watch All Latest Videos
View In Appਸਰਦੀਆਂ ਵਿੱਚ ਹਾਰਟ ਅਟੈਕ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਲਈ ਦਿਲ ਦੀ ਸਿਹਤ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ।
ਅੱਜ ਅਸੀਂ ਤੁਹਾਨੂੰ ਹਾਰਟ ਅਟੈਕ ਤੋਂ ਬਚਣ ਦੇ ਤਰੀਕੇ ਦੱਸਣ ਜਾ ਰਹੇ ਹਾਂ, ਜਿਸ ਨਾਲ ਤੁਸੀਂ ਆਪਣੇ ਦਿਲ ਨੂੰ ਮਜ਼ਬੂਤ ਬਣਾ ਸਕਦੇ ਹੋ ਅਤੇ ਹਾਰਟ ਅਟੈਕ ਦੇ ਖਤਰੇ ਤੋਂ ਵੀ ਬਚ ਸਕਦੇ ਹੋ।
ਇੱਕ ਖੋਜ ਦੇ ਅਨੁਸਾਰ, ਜਿਨ੍ਹਾਂ ਲੋਕਾਂ ਦਾ ਭਾਰ ਜ਼ਿਆਦਾ ਹੈ, ਜਾਂ ਜੋ ਲੋਕ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਪੀੜਤ ਹਨ, ਉਨ੍ਹਾਂ ਨੂੰ ਸਰਦੀਆਂ ਦੇ ਮੌਸਮ ਵਿੱਚ ਦਿਲ ਦੇ ਦੌਰੇ ਦਾ ਖ਼ਤਰਾ 30 ਗੁਣਾ ਤੱਕ ਵਧਦਾ ਹੈ।
ਸਰਦੀਆਂ ਦੇ ਮੌਸਮ ਵਿੱਚ ਸਾਡੀਆਂ ਖੂਨ ਦੀਆਂ ਨਾੜੀਆਂ ਦੇ ਤੰਗ ਹੋਣ ਕਾਰਨ ਪ੍ਰੈਸ਼ਰ ਵਧ ਜਾਂਦਾ ਹੈ ਅਤੇ ਬਲੱਡ ਪ੍ਰੈਸ਼ਰ ਵੀ ਵਧਣ ਲੱਗਦਾ ਹੈ।
ਬੀਪੀ ਵਧਣ ਨਾਲ ਦਿਲ ਦੇ ਦੌਰੇ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਜਾਂਦੇ ਹਨ। ਮਾਹਿਰਾਂ ਅਨੁਸਾਰ ਸਰਦੀਆਂ ਵਿੱਚ ਲੋਕਾਂ ਦੇ ਸਰੀਰ ਵਿੱਚ ਖੂਨ ਦੇ ਥੱਕੇ ਬਣਨੇ ਸ਼ੁਰੂ ਹੋ ਜਾਂਦੇ ਹਨ, ਜਿਸ ਕਾਰਨ ਦਿਲ ਦਾ ਦੌਰਾ ਪੈਣ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ।
ਠੰਡੇ ਮੌਸਮ ਵਿੱਚ, ਲੋਕਾਂ ਨੂੰ ਜ਼ਿਆਦਾਤਰ ਮਾਮਲਿਆਂ ਵਿੱਚ ਸਵੇਰੇ ਸਵੇਰੇ ਦਿਲ ਦਾ ਦੌਰਾ ਪੈਂਦਾ ਹੈ। ਸਰਦੀਆਂ ਵਿੱਚ ਸਵੇਰੇ ਤਾਪਮਾਨ ਵਿੱਚ ਗਿਰਾਵਟ ਕਾਰਨ ਸਰੀਰ ਦਾ ਤਾਪਮਾਨ ਵੀ ਘੱਟ ਜਾਂਦਾ ਹੈ।
ਬਲੱਡ ਪ੍ਰੈਸ਼ਰ ਦੀ ਨਿਯਮਤ ਜਾਂਚ ਕਰਨਾ ਜ਼ਰੂਰੀ ਹੈ। ਖ਼ਾਸਕਰ ਉਨ੍ਹਾਂ ਲਈ ਜਿਨ੍ਹਾਂ ਦਾ ਬੀਪੀ ਹਾਈ ਰਹਿੰਦਾ ਹੈ।
ਹਾਰਟ ਅਟੈਕ ਤੋਂ ਬਚਣ ਲਈ ਨਮਕ ਘੱਟ ਖਾਓ। ਖੁਰਾਕ 'ਤੇ ਕੰਟਰੋਲ ਰੱਖੋ ਅਤੇ ਫਰਾਈ ਤੇ ਮਿੱਠਾ ਖਾਣ ਤੋਂ ਪਰਹੇਜ਼ ਕਰੋ। ਸੂਰਜ ਵਿੱਚ ਵੱਧ ਤੋਂ ਵੱਧ ਸਮਾਂ ਬਿਤਾਓ।
ਸਰਦੀਆਂ ਵਿੱਚ ਸਵੇਰੇ 6 ਤੋਂ 7 ਵਜੇ ਤੱਕ ਸੈਰ ਕਰਨ ਲਈ ਨਾ ਜਾਓ। ਸਵੇਰੇ 9 ਵਜੇ ਤੋਂ ਬਾਅਦ ਹੀ ਸੈਰ ਲਈ ਬਾਹਰ ਜਾਓ।