Gourd Juice : ਜਾਣੋ ਲੌਕੀ ਦਾ ਜੂਸ ਭਰ ਘਟਾਉਣ 'ਚ ਕਿਵੇਂ ਮੱਦਦ ਕਰਦਾ ਹੈ
ਵਿਅਸਤ ਜੀਵਨ ਸ਼ੈਲੀ ਅਤੇ ਖਾਣ-ਪੀਣ ਦੀਆਂ ਮਾੜੀਆਂ ਆਦਤਾਂ ਕਾਰਨ ਜ਼ਿਆਦਾਤਰ ਲੋਕ ਮੋਟਾਪੇ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਦੇ ਨਾਲ ਹੀ ਵੱਡੇ ਸ਼ਹਿਰਾਂ 'ਚ ਕਈ ਵਾਰ ਲੋਕਾਂ ਕੋਲ ਖਾਣਾ ਬਣਾਉਣ ਦਾ ਸਮਾਂ ਨਹੀਂ ਹੁੰਦਾ, ਜਿਸ ਕਾਰਨ ਉਹ ਜੰਕ ਫੂਡ 'ਤੇ ਨਿਰਭਰ ਹੋ ਜਾਂਦੇ ਹਨ।
Download ABP Live App and Watch All Latest Videos
View In Appਲੌਕੀ ਇੱਕ ਅਜਿਹੀ ਸਬਜ਼ੀ ਹੈ ਜਿਸ ਨੂੰ ਜ਼ਿਆਦਾਤਰ ਲੋਕ ਖਾਣਾ ਪਸੰਦ ਨਹੀਂ ਕਰਦੇ। ਹਾਲਾਂਕਿ, ਇਹ ਤੁਹਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੈ, ਇਸ ਲਈ ਤੁਸੀਂ ਇਸ ਨੂੰ ਵੱਖ-ਵੱਖ ਤਰੀਕਿਆਂ ਨਾਲ ਆਪਣੀ ਖੁਰਾਕ ਵਿੱਚ ਸ਼ਾਮਲ ਕਰ ਸਕਦੇ ਹੋ। ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਲੌਕੀ ਦਾ ਜੂਸ ਤੁਹਾਡੇ ਲਈ ਫਾਇਦੇਮੰਦ ਸਾਬਤ ਹੋ ਸਕਦਾ ਹੈ, ਆਓ ਜਾਣਦੇ ਹਾਂ ਕਿਵੇਂ।
ਲੌਕੀ ਦਾ ਜੂਸ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ ਅਤੇ ਇਸ ਵਿਚ ਕੈਲੋਰੀ ਦੀ ਮਾਤਰਾ ਘੱਟ ਹੁੰਦੀ ਹੈ, ਜਿਸ ਕਾਰਨ ਇਸ ਨੂੰ ਪੀਣਾ ਭਾਰ ਘਟਾਉਣ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ।
ਲੌਕੀ 'ਚ ਭਰਪੂਰ ਮਾਤਰਾ 'ਚ ਪਾਣੀ ਹੁੰਦਾ ਹੈ, ਜਿਸ ਕਾਰਨ ਇਸ ਨੂੰ ਪੀਣ ਨਾਲ ਤੁਸੀਂ ਲੰਬੇ ਸਮੇਂ ਤੱਕ ਹਾਈਡਰੇਟ ਰਹਿੰਦੇ ਹੋ। ਦੂਜੇ ਪਾਸੇ, ਜੇਕਰ ਤੁਸੀਂ ਲੰਬੇ ਸਮੇਂ ਤੱਕ ਹਾਈਡਰੇਟਿਡ ਰਹਿੰਦੇ ਹੋ, ਤਾਂ ਇਹ ਤੁਹਾਡੇ ਮੈਟਾਬੋਲਿਜ਼ਮ ਨੂੰ ਤੇਜ਼ ਕਰਦਾ ਹੈ ਜੋ ਕੈਲੋਰੀ ਬਰਨ ਕਰਨ ਵਿੱਚ ਮਦਦ ਕਰਦਾ ਹੈ।
ਲੌਕੀ 'ਚ ਫਾਈਬਰ ਵੀ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ, ਜਿਸ ਕਾਰਨ ਤੁਹਾਡਾ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ ਅਤੇ ਤੁਸੀਂ ਜ਼ਿਆਦਾ ਖਾਣ ਤੋਂ ਬਚ ਜਾਂਦੇ ਹੋ। ਇਸ ਦੇ ਨਾਲ ਹੀ ਇਹ ਜੰਕ ਫੂਡ ਦੀ ਲਾਲਸਾ ਨੂੰ ਵੀ ਘੱਟ ਕਰਦਾ ਹੈ