Tea: ਜ਼ਿਆਦਾ ਚਾਹ ਪੀਣ ਦੇ ਕਈ ਨੁਕਸਾਨ...ਪਾਚਨ ਤੋਂ ਲੈ ਕੇ ਨੀਂਦ ਦੀ ਸਮੱਸਿਆ ਤੱਕ ਮਾੜੇ ਪ੍ਰਭਾਵ
ਬਹੁਤ ਜ਼ਿਆਦਾ ਚਾਹ ਪੀਣ ਨਾਲ ਸਰੀਰ ਵਿਚ ਆਇਰਨ ਦੀ ਕਮੀ ਹੋ ਜਾਂਦੀ ਹੈ, ਕਿਉਂਕਿ ਇਸ ਵਿਚ ਟੈਨਿਨ ਹੁੰਦਾ ਹੈ ਜੋ ਆਇਰਨ ਨੂੰ ਸੋਖਣ ਤੋਂ ਰੋਕਦਾ ਹੈ, ਆਇਰਨ ਯਾਨੀ ਖੂਨ ਦੀ ਕਮੀ ਨਾਲ ਸਰੀਰ ਵਿਚ ਕਮਜ਼ੋਰੀ, ਥਕਾਵਟ, ਇਨਸੌਮਨੀਆ ਅਤੇ ਹੋਰ ਕਈ ਸਮੱਸਿਆਵਾਂ ਵਧ ਜਾਂਦੀਆਂ ਹਨ।
Download ABP Live App and Watch All Latest Videos
View In Appਇਸੇ ਤਰ੍ਹਾਂ ਚਾਹ ਵਿਚ ਕੈਫੀਨ ਦੀ ਮਾਤਰਾ ਕਾਫੀ ਜ਼ਿਆਦਾ ਹੁੰਦੀ ਹੈ। ਜੋ ਕਿ ਬੇਚੈਨੀ, ਨੀਂਦ ਦੀ ਕਮੀ, ਮਤਲੀ ਅਤੇ ਕੈਫੀਨ ਦੀ ਲਤ ਵਰਗੇ ਮਾੜੇ ਪ੍ਰਭਾਵਾਂ ਦਾ ਕਾਰਨ ਬਣਦਾ ਹੈ।
ਖਾਲੀ ਪੇਟ ਚਾਹ ਪੀਣ ਨਾਲ ਵੀ ਸੀਨੇ ਦੇ ਵਿੱਚ ਜਲਨ ਹੁੰਦੀ ਹੈ। ਇਸਦੇ ਕਾਰਨ ਫੂਡ ਪਾਈਪ ਵਿੱਚ ਐਸਿਡ ਬਣਨਾ ਸ਼ੁਰੂ ਹੋ ਜਾਂਦਾ ਹੈ ਅਤੇ ਐਸਿਡ ਰਿਫਲਕਸ ਦੀ ਸਮੱਸਿਆ ਦੇ ਨਾਲ-ਨਾਲ ਖੱਟੇ ਡਕਾਰ ਅਤੇ ਮਤਲੀ ਵੀ ਹੋ ਜਾਂਦੀ ਹੈ।
ਖਾਲੀ ਪੇਟ ਚਾਹ ਪੀਣ ਨਾਲ ਸਰੀਰ 'ਚ ਪਾਚਨ ਸੰਬੰਧੀ ਸਮੱਸਿਆਵਾਂ ਹੋ ਜਾਂਦੀਆਂ ਹਨ, ਜਿਸ ਨਾਲ ਗੈਸ, ਕਬਜ਼ ਅਤੇ ਬਲੋਟਿੰਗ ਵਰਗੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ। ਇਸ ਨਾਲ ਪਾਚਨ ਸ਼ਕਤੀ ਪ੍ਰਭਾਵਿਤ ਹੁੰਦੀ ਹੈ ਅਤੇ ਪਾਚਨ ਕਿਰਿਆ ਹੌਲੀ ਹੋ ਜਾਂਦੀ ਹੈ।
ਬਹੁਤ ਸਾਰੇ ਲੋਕ ਰਾਤ ਨੂੰ ਸੌਣ ਤੋਂ ਪਹਿਲਾਂ ਚਾਹ ਪੀਂਦੇ ਹਨ, ਇਸ ਨਾਲ ਉਨ੍ਹਾਂ ਦੀ ਨੀਂਦ 'ਤੇ ਬੁਰਾ ਪ੍ਰਭਾਵ ਪੈਂਦਾ ਹੈ, ਨੀਂਦ ਦੀ ਗੁਣਵੱਤਾ ਖਰਾਬ ਹੋ ਜਾਂਦੀ ਹੈ ਅਤੇ ਨੀਂਦ ਵਾਰ-ਵਾਰ ਟੁੱਟ ਜਾਂਦੀ ਹੈ ਅਤੇ ਰਾਤ ਨੂੰ ਵਾਰ-ਵਾਰ ਪਿਸ਼ਾਬ ਆਉਣ ਦੀ ਸਮੱਸਿਆ ਵੀ ਪੈਦਾ ਹੁੰਦੀ ਹੈ। ਰਾਤ ਨੂੰ ਸੌਣ ਤੋਂ ਪਹਿਲਾਂ ਚਾਹ ਨਾ ਪੀਓ।
ਚਾਹ ਦਾ ਸਾਡੀਆਂ ਅੰਤੜੀਆਂ 'ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ। ਜ਼ਿਆਦਾ ਚਾਹ ਪੀਣ ਨਾਲ ਸਾਡੀਆਂ ਅੰਤੜੀਆਂ ਨੂੰ ਨੁਕਸਾਨ ਪਹੁੰਚਦਾ ਹੈ, ਜਿਸ ਨਾਲ ਪਾਚਨ ਕਿਰਿਆ 'ਤੇ ਬੁਰਾ ਪ੍ਰਭਾਵ ਪੈਂਦਾ ਹੈ।