ਸਰਦੀਆਂ 'ਚ ਹੱਥਾਂ ਨੂੰ ਖੁਸ਼ਕੀ ਤੋਂ ਬਚਾਉਣ ਦੇ ਲਈ ਕਰੋ ਇਹ ਕੰਮ, ਅਪਣਾਓ ਇਹ ਘਰੇਲੂ ਨੁਸਖੇ

ਸਰਦੀਆਂ ਚ ਹੱਥਾਂ ਦਾ ਖੁਸ਼ਕ ਤੇ ਰੁੱਖੇ ਹੋਣਾ ਇੱਕ ਆਮ ਸਮੱਸਿਆ ਹੈ। ਖੁਸ਼ਕ ਹਵਾ ਅਤੇ ਵਾਰ-ਵਾਰ ਠੰਡ ਪਾਣੀ ਦੇ ਵਿੱਚ ਕੰਮ ਕਰਨ ਨਾਲ ਵੀ ਹੱਥਾਂ ਦੀ ਚਮੜੀ ਫੱਟ ਸਕਦੀ ਹੈ, ਜਿਸ ਕਰਕੇ ਹੱਥਾਂ ਦੇ ਵਿੱਚ ਦਰਦ ਅਤੇ ਖ਼ੁਜਲੀ ਹੋਣੀ ਸ਼ੁਰੂ ਹੋ ਜਾਂਦੀ ਹੈ।

( Image Source : Freepik )

1/6
ਹੱਥਾਂ ਦੀ ਖੁਸ਼ਕੀ ਤੋਂ ਛੁਟਕਾਰਾ ਪਾਉਣ ਲਈ ਵੈਸਲੀਨ ਵੀ ਫਾਇਦੇਮੰਦ ਹੁੰਦੀ ਹੈ। ਇਸ ਲਈ ਹੱਥਾਂ ਨੂੰ ਧੋ ਲਓ ਅਤੇ ਫਿਰ ਹੱਥਾਂ 'ਤੇ ਵੈਸਲੀਨ ਨਾਲ ਮਾਲਿਸ਼ ਕਰ ਲਓ। ਰਾਤ ਨੂੰ ਸੌਂਦੇ ਸਮੇਂ ਹੱਥਾਂ 'ਤੇ ਵੈਸਲੀਨ ਜ਼ਰੂਰ ਲਗਾਓ।
2/6
ਖੁਸ਼ਕ ਹੱਥਾਂ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਐਲੋਵੇਰਾ ਜੈੱਲ (Aloe vera gel) ਦੇ ਨਾਲ ਗੁਲਾਬ ਜੈੱਲ ਨੂੰ ਮਿਲਾ ਕੇ ਲਗਾ ਸਕਦੇ ਹੋ। ਇਸ ਲਈ ਐਲੋਵੇਰਾ ਜੈੱਲ ਨੂੰ ਗੁਲਾਬ ਜੈੱਲ 'ਚ ਮਿਕਸ ਕਰਕੇ ਲਗਾਓ। ਇਸ ਨਾਲ ਚਮੜੀ ਦੀ ਨਮੀ ਬਣੀ ਰਹੇਗੀ।
3/6
ਨਾਰੀਅਲ ਤੇਲ ਵੀ ਹੱਥਾਂ ਦੀ ਚਮੜੀ ਲਈ ਫਾਇਦੇਮੰਦ ਹੋ ਸਕਦਾ ਹੈ। ਇਸ ਲਈ ਹੱਥਾਂ ਨੂੰ ਧੋਣ ਤੋਂ ਬਾਅਦ ਕੋਸੇ ਨਾਰੀਅਲ ਤੇਲ ਨਾਲ ਮਾਲਿਸ਼ ਕਰੋ। ਦਿਨ 'ਚ ਦੋ ਵਾਰ ਨਾਰੀਅਲ ਤੇਲ ਨਾਲ ਹੱਥਾਂ ਦੀ ਮਾਲਿਸ਼ ਕਰਨਾ ਫਾਇਦੇਮੰਦ ਹੁੰਦਾ ਹੈ।
4/6
ਹੱਥਾਂ ਨੂੰ ਨਰਮ ਬਣਾਏ ਰੱਖਣ ਲਈ ਗਲਿਸਰੀਨ ਦਾ ਇਸਤੇਮਾਲ ਕਰੋ। ਇਸ ਲਈ ਅੱਧਾ ਕੱਪ ਗੁਲਾਬ ਜੈੱਲ ਲਓ ਅਤੇ ਉਸ 'ਚ ਗਲਿਸਰੀਨ ਦੀਆਂ ਕੁਝ ਬੂੰਦਾਂ ਨੂੰ ਮਿਕਸ ਕਰ ਲਓ। ਇਸ ਤੋਂ ਬਾਅਦ ਆਪਣੇ ਹੱਥਾਂ ਦੀ ਮਾਲਿਸ਼ ਕਰ ਲਓ।
5/6
ਦੁੱਧ ਸਿਹਤ ਦੇ ਨਾਲ-ਨਾਲ ਚਮੜੀ ਲਈ ਵੀ ਫਾਇਦੇਮੰਦ ਸਾਬਿਤ ਹੁੰਦਾ ਹੈ। ਖੁਸ਼ਕ ਹੱਥਾਂ ਤੋਂ ਛੁਟਕਾਰਾ ਪਾਉਣ ਲਈ ਦੁੱਧ ਦੀ ਮਲਾਈ ਦਾ ਇਸਤੇਮਾਲ ਕਰੋ। ਇਸ ਨਾਲ ਹੱਥਾਂ ਦੀ ਖੂਬਸੂਰਤੀ ਵੱਧਦੀ ਹੈ। ਦੁੱਧ ਦੇ ਇਸਤੇਮਾਲ ਲਈ ਹਲਕਾ ਗਰਮ ਦੁੱਧ ਲੈ ਕੇ ਹੱਥਾਂ 'ਤੇ ਚੰਗੀ ਤਰ੍ਹਾਂ ਲਾਓ । ਇਸ ਤੋਂ ਬਾਅਦ ਧੋ ਲਓ ਅਤੇ ਤੌਲੀਏ ਨਾਲ ਹੱਥਾਂ ਨੂੰ ਸਾਫ਼ ਕਰ ਲਓ।
6/6
Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।
Sponsored Links by Taboola