Health Tips: ਦਿਨ ਦੀ ਸ਼ੁਰੂਆਤ ਐਲੋਵੇਰਾ ਜੂਸ ਦੇ ਨਾਲ...ਸਰੀਰ 'ਚ ਚੁਸਤੀ ਤੋਂ ਲੈ ਕੇ ਪਾਚਨ ਸ਼ਕਤੀ ਤੱਕ ਮਿਲਣਗੇ ਕਈ ਫਾਇਦੇ
ਭਾਰਤ ਵਿੱਚ ਹੀ ਨਹੀਂ ਬਲਕਿ ਪੂਰੀ ਦੁਨੀਆ ਵਿੱਚ ਜ਼ਿਆਦਾਤਰ ਲੋਕ ਆਪਣੇ ਦਿਨ ਦੀ ਸ਼ੁਰੂਆਤ ਚਾਹ ਜਾਂ ਕੌਫੀ ਨਾਲ ਕਰਦੇ ਹਨ। ਪਰ ਇਹ ਸਿਰਫ ਇੱਕ ਆਦਤ ਹੈ ਜਿਸ ਨੂੰ ਬਦਲਿਆ ਜਾ ਸਕਦਾ ਹੈ ਅਤੇ ਚਾਹ ਅਤੇ ਕੌਫੀ ਤੋਂ ਇਲਾਵਾ, ਕੋਈ ਹੋਰ ਸਿਹਤਮੰਦ ਪੀਣ ਵਾਲੇ ਪਦਾਰਥਾਂ ਦੇ ਸੇਵਨ ਨਾਲ ਦਿਨ ਦੀ ਸ਼ੁਰੂਆਤ ਨੂੰ ਵਧੀਆ ਕੀਤਾ ਜਾ ਸਕਦਾ ਹੈ।
Download ABP Live App and Watch All Latest Videos
View In Appਅੱਜ ਅਸੀਂ ਤੁਹਾਨੂੰ ਐਲੋਵੇਰਾ ਜੂਸ ਦੇ ਗੁਣਕਾਰੀ ਫਾਇਦਿਆਂ ਬਾਰੇ ਦੱਸਾਂਗੇ, ਜੇਕਰ ਤੁਸੀਂ ਸਵੇਰ ਦੀ ਸ਼ੁਰਆਤ ਇਸ ਨੂੰ ਪੀਣ ਨਾਲ ਕਰਦੇ ਹੋ ਤਾਂ ਤੁਸੀਂ ਆਪਣਾ ਪੂਰਾ ਦਿਨ ਸਿਹਤਮੰਦ ਬਿਤਾ ਸਕਦੇ ਹੋ। ਇਸ ਡ੍ਰਿੰਕ ਨੂੰ ਪੀਣ ਨਾਲ ਤੁਸੀਂ ਨਾ ਸਿਰਫ ਸਿਹਤਮੰਦ ਰਹੋਗੇ ਸਗੋਂ ਤੁਹਾਡੀ ਚਮੜੀ 'ਚ ਵੀ ਚਮਕ ਆਵੇਗੀ।
ਦਿਨ ਦੀ ਸ਼ੁਰੂਆਤ ਲਈ ਐਲੋਵੇਰਾ ਦਾ ਜੂਸ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ। ਇਸ ਦਾ ਸੇਵਨ ਨਾ ਸਿਰਫ ਸਿਹਤ 'ਤੇ ਸਕਾਰਾਤਮਕ ਪ੍ਰਭਾਵ ਪਾਉਂਦਾ ਹੈ ਬਲਕਿ ਚਮੜੀ ਨੂੰ ਚਮਕਦਾਰ ਵੀ ਬਣਾਉਂਦਾ ਹੈ। ਇਸ ਤੋਂ ਇਲਾਵਾ ਵਾਲ ਵੀ ਸੰਘਣੇ ਰਹਿੰਦੇ ਹਨ। ਚਾਹੇ ਚੁਸਤੀ ਦੀ ਗੱਲ ਹੋਵੇ, ਪਾਚਨ ਸ਼ਕਤੀ ਵਧਾਉਣ ਦੀ ਹੋਵੇ ਜਾਂ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਦੀ, ਐਲੋਵੇਰਾ ਦਾ ਜੂਸ ਰਾਮਬਾਣ ਸਾਬਿਤ ਹੋ ਸਕਦਾ ਹੈ।
ਐਲੋਵੇਰਾ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ ਜੋ ਤੁਹਾਡੇ ਭਾਰ ਅਤੇ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ। ਐਲੋਵੇਰਾ ਵਿੱਚ ਸ਼ਕਤੀਸ਼ਾਲੀ ਐਂਟੀਆਕਸੀਡੈਂਟ ਪੋਲੀਫੇਨੋਲ ਹੁੰਦੇ ਹਨ, ਜੋ ਸਰੀਰ ਵਿੱਚ ਫ੍ਰੀ ਰੈਡੀਕਲਸ ਨੂੰ ਘਟਾਉਣ ਵਿੱਚ ਮਦਦ ਕਰ ਸਕਦੇ ਹਨ। ਕੁੱਲ ਮਿਲਾ ਕੇ ਐਲੋਵੇਰਾ ਇੱਕ ਚੰਗਾ ਸਿਹਤ ਟੌਨਿਕ ਸਾਬਤ ਹੋ ਸਕਦਾ ਹੈ
ਜੇਕਰ ਤੁਸੀਂ ਹਰ ਰੋਜ਼ ਸਵੇਰੇ ਉੱਠਣ ਤੋਂ ਬਾਅਦ ਐਲੋਵੇਰਾ ਜੂਸ ਦਾ ਸੇਵਨ ਕਰਦੇ ਹੋ, ਤਾਂ ਇਹ ਨਾ ਸਿਰਫ਼ ਤੁਹਾਡੀ ਮੂੰਹ ਦੀ ਸਿਹਤ ਨੂੰ ਸੁਧਾਰਦਾ ਹੈ ਬਲਕਿ ਤੁਹਾਡੇ ਮਸੂੜਿਆਂ ਨੂੰ ਮਜ਼ਬੂਤ ਕਰਨ ਵਿੱਚ ਵੀ ਮਦਦ ਕਰ ਸਕਦਾ ਹੈ। ਜੇਕਰ ਤੁਸੀਂ ਰੋਜ਼ਾਨਾ ਸਵੇਰੇ ਐਲੋਵੇਰਾ ਦੇ ਜੂਸ ਨਾਲ ਗਾਰਗਲ ਕਰਦੇ ਹੋ, ਤਾਂ ਇਹ ਤੁਹਾਡੇ ਮੂੰਹ ਦੀ ਬਦਬੂ ਨੂੰ ਦੂਰ ਕਰਨ ਦਾ ਵੀ ਕੰਮ ਕਰਦਾ ਹੈ।
ਜੋ ਲੋਕ ਵਿਟਾਮਿਨ ਸੀ ਦੀ ਕਮੀ ਤੋਂ ਪੀੜਤ ਹਨ, ਉਨ੍ਹਾਂ ਨੂੰ ਸਵੇਰੇ ਉੱਠਣ ਤੋਂ ਬਾਅਦ ਐਲੋਵੇਰਾ ਦਾ ਜੂਸ ਪੀਣਾ ਚਾਹੀਦਾ ਹੈ। ਐਲੋਵੇਰਾ ਵਿੱਚ ਵਿਟਾਮਿਨ ਸੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਵਿਟਾਮਿਨ ਸੀ ਇੱਕ ਕਿਸਮ ਦਾ ਐਂਟੀਆਕਸੀਡੈਂਟ ਹੈ ਜੋ ਸਰੀਰ ਵਿੱਚ ਆਇਰਨ ਦੀ ਸਪਲਾਈ ਕਰਨ ਵਿੱਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਵਿਟਾਮਿਨ ਸੀ ਐਂਟੀਬਾਡੀਜ਼ ਅਤੇ ਕੋਲੇਜਨ ਬਣਾਉਣ ਵਿਚ ਵੀ ਮਦਦਗਾਰ ਹੁੰਦਾ ਹੈ।