ਜੇਕਰ ਤੁਸੀਂ ਰੋਜ਼ ਖਾਂਦੇ ਹੋ ਜ਼ੀਰਾ, ਤਾਂ ਇਹ ਬਿਮਾਰੀਆਂ ਨਹੀਂ ਆਉਣਗੀਆਂ ਨੇੜੇ
ਜੇ ਤੁਸੀਂ ਰੋਜ਼ ਜੀਰਾ ਖਾਂਦੇ ਹੋ ਤਾਂ ਇਹ ਤੁਹਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੋ ਸਕਦਾ ਹੈ। ਜੀਰੇ ਚ ਕਈ ਅਜਿਹੇ ਗੁਣ ਹੁੰਦੇ ਹਨ ਜੋ ਕਈ ਬਿਮਾਰੀਆਂ ਨੂੰ ਦੂਰ ਰੱਖਣ ਚ ਮਦਦ ਕਰਦੇ ਹਨ। ਜੀਰਾ ਅਜਿਹਾ ਮਸਾਲਾ ਹੈ ਜੋ ਹਰ ਰਸੋਈ ਚ ਪਾਇਆ ਜਾਂਦਾ ਹੈ।
cumin
1/5
ਭੋਜਨ ਦਾ ਸਵਾਦ ਵਧਾਉਣ ਦੇ ਨਾਲ-ਨਾਲ ਇਹ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੈ। ਜੇਕਰ ਤੁਸੀਂ ਰੋਜ਼ਾ ਜੀਰਾ ਖਾਂਦੇ ਹੋ ਤਾਂ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ। ਆਓ ਜਾਣਦੇ ਹਾਂ ਰੋਜ਼ਾਨਾ ਕਿੰਨਾ ਜੀਰਾ ਖਾਣਾ ਚਾਹੀਦਾ ਹੈ ਅਤੇ ਇਸ ਨਾਲ ਕਿਹੜੀਆਂ ਬਿਮਾਰੀਆਂ ਦੂਰ ਹੁੰਦੀਆਂ ਹਨ।
2/5
ਔਰਤਾਂ ਨੂੰ ਰੋਜ਼ ਇੱਕ ਚੱਮਚ (ਲਗਭਗ 5 ਗ੍ਰਾਮ) ਜੀਰਾ ਖਾਣਾ ਚਾਹੀਦਾ ਹੈ। ਤੁਸੀਂ ਇਸ ਨੂੰ ਕਈ ਤਰੀਕਿਆਂ ਨਾਲ ਆਪਣੇ ਭੋਜਨ ਵਿੱਚ ਸ਼ਾਮਲ ਕਰ ਸਕਦੇ ਹੋ।
3/5
ਪਾਚਨ ਤੰਤਰ ਸੁਧਾਰਦਾ ਹੈ: ਜੀਰਾ ਪਾਚਨ ਤੰਤਰ ਨੂੰ ਮਜ਼ਬੂਤ ਕਰਦਾ ਹੈ। ਇਸ ਨੂੰ ਖਾਣ ਨਾਲ ਗੈਸ, ਬਦਹਜ਼ਮੀ ਅਤੇ ਐਸੀਡਿਟੀ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ।
4/5
ਇਮਿਊਨਿਟੀ ਵਧਾਉਂਦਾ ਹੈ: ਜੀਰੇ 'ਚ ਐਂਟੀਆਕਸੀਡੈਂਟ ਹੁੰਦੇ ਹਨ ਜੋ ਸਰੀਰ ਦੀ ਇਮਿਊਨਿਟੀ ਨੂੰ ਵਧਾਉਂਦੇ ਹਨ। ਇਹ ਸਰਦੀ, ਖਾਂਸੀ ਅਤੇ ਹੋਰ ਬਿਮਾਰੀਆਂ ਨਾਲ ਲੜਨ ਵਿੱਚ ਮਦਦ ਕਰਦਾ ਹੈ।
5/5
ਭਾਰ ਘਟਾਉਣ 'ਚ ਮਦਦਗਾਰ: ਜੀਰਾ ਮੈਟਾਬੋਲਿਜ਼ਮ ਨੂੰ ਵਧਾਉਂਦਾ ਹੈ, ਜਿਸ ਨਾਲ ਭਾਰ ਘੱਟ ਕਰਨ 'ਚ ਮਦਦ ਮਿਲਦੀ ਹੈ। ਇਸ ਨੂੰ ਖਾਣ ਨਾਲ ਸਰੀਰ ਦੀ ਚਰਬੀ ਘੱਟ ਹੁੰਦੀ ਹੈ।
Published at : 15 Jul 2024 09:59 AM (IST)