Health Tips: ਇਨ੍ਹਾਂ ਲੋਕਾਂ ਨੂੰ ਭੁੱਲ ਕੇ ਵੀ ਨਹੀਂ ਕਰਨਾ ਚਾਹੀਦਾ ਮੱਕੀ ਦੀ ਰੋਟੀ ਦਾ ਸੇਵਨ, ਸਰੀਰ ਲਈ ਖੜ੍ਹੀ ਹੋ ਸਕਦੀ ਮੁਸੀਬਤ
ਮੱਕੀ ਦੀ ਰੋਟੀ ਅਤੇ ਸਰ੍ਹੋਂ ਦਾ ਸਾਗ ਖਾਣ ਨਾਲ ਕਈ ਸਿਹਤ ਲਾਭ ਹੁੰਦੇ ਹਨ। ਹਾਲਾਂਕਿ ਇਸ ਦਾ ਸੇਵਨ ਕਰਨ ਤੋਂ ਪਹਿਲਾਂ ਕੁੱਝ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ, ਨਹੀਂ ਤਾਂ ਇਸ ਦੇ ਮਾੜੇ ਪ੍ਰਭਾਵ ਹੋ ਸਕਦੇ ਹਨ। ਕਿਉਂਕਿ ਕੁੱਝ ਸਥਿਤੀਆਂ ਵਿੱਚ, ਮੱਕੀ ਜਾਂ ਮੱਕੀ ਦੇ ਆਟੇ ਦੀਆਂ ਰੋਟੀਆਂ ਖਾਣ ਨਾਲ ਵੀ ਮਾੜੇ ਪ੍ਰਭਾਵ ਹੋ ਸਕਦੇ ਹਨ। ਆਓ ਜਾਣਦੇ ਹਾਂ ਕਿ ਕਿਹੜੇ ਲੋਕਾਂ ਨੂੰ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ ਹੈ।
Download ABP Live App and Watch All Latest Videos
View In Appਮੱਕੀ ਦੀ ਰੋਟੀ ਖਾਣ ਨਾਲ ਸਰੀਰ 'ਚ ਆਇਰਨ ਦੀ ਕਮੀ ਦੂਰ ਹੋ ਜਾਂਦੀ ਹੈ। ਇਸ ਤੋਂ ਇਲਾਵਾ ਵਿਟਾਮਿਨ ਬੀ ਲੈਣ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਹੁੰਦਾ ਹੈ। ਕਬਜ਼ ਦੀ ਸਮੱਸਿਆ ਨੂੰ ਦੂਰ ਕਰਨ 'ਚ ਮੱਕੀ ਦੀ ਰੋਟੀ ਫਾਇਦੇਮੰਦ ਹੁੰਦੀ ਹੈ।
ਮੱਕੀ ਦੇ ਆਟੇ ਤੋਂ ਬਣੀਆਂ ਚੀਜ਼ਾਂ ਐਲਰਜੀ ਨੂੰ ਵਧਾ ਸਕਦੀਆਂ ਹਨ। ਇਸ ਨਾਲ ਚਮੜੀ 'ਤੇ ਧੱਫੜ ਪੈ ਜਾਂਦੇ ਹਨ ਅਤੇ ਖੁਜਲੀ ਅਤੇ ਜਲਨ ਮਹਿਸੂਸ ਹੋ ਸਕਦੀ ਹੈ।
ਮੱਕੀ ਦੀ ਰੋਟੀ ਖਾਣ ਨਾਲ ਅਸਥਮਾ ਦੇ ਮਰੀਜ਼ਾਂ ਦੀਆਂ ਸਮੱਸਿਆਵਾਂ ਵੱਧ ਸਕਦੀਆਂ ਹਨ। ਇਸ ਨਾਲ ਉਨ੍ਹਾਂ ਦੇ ਲੱਛਣ ਵੱਧ ਜਾਂਦੇ ਹਨ।
ਮੱਕੀ ਦੇ ਕਾਰਨ ਹੋਣ ਵਾਲੇ ਮਾੜੇ ਪ੍ਰਭਾਵ ਉਲਟੀਆਂ, ਚੱਕਰ ਆਉਣੇ, ਸਿਰ ਦਰਦ, ਜੀਅ ਕੱਚਾ ਹੋਣਾ ਅਤੇ ਕਮਜ਼ੋਰੀ ਵਰਗੀਆਂ ਸਮੱਸਿਆਵਾਂ ਨੂੰ ਵਧਾ ਸਕਦੇ ਹਨ।
ਬਲੱਡ ਸ਼ੂਗਰ ਲੈਵਲ ਵੱਧ ਹੋਣ ਦੀ ਸੂਰਤ ਵਿੱਚ ਮੱਕੀ ਦੇ ਆਟੇ ਦੀਆਂ ਰੋਟੀਆਂ ਖਾਣ ਦੀ ਮਨਾਹੀ ਹੈ। ਕਿਉਂਕਿ ਇਸ ਵਿਚ ਕਾਰਬੋਹਾਈਡ੍ਰੇਟਸ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਅਤੇ ਇਸ ਦਾ ਸੇਵਨ ਬਲੱਡ ਸ਼ੂਗਰ ਲੈਵਲ ਨੂੰ ਵਧਾ ਸਕਦਾ ਹੈ। ਗਲੂਕੋਜ਼ ਦਾ ਪੱਧਰ ਵਧਣ ਨਾਲ ਸ਼ੂਗਰ ਨਾਲ ਜੁੜੀਆਂ ਸਮੱਸਿਆਵਾਂ ਵੱਧ ਸਕਦੀਆਂ ਹਨ।