ਪੜਚੋਲ ਕਰੋ
ਪੰਜਾਬ ਸਰਕਾਰ ਵੱਲੋਂ ਓਲੰਪਿਕ ਖਿਡਾਰੀਆਂ ਲਈ ਵਿਸ਼ੇਸ਼ ਸਮਾਗਮ, 15.10 ਕਰੋੜ ਰੁਪਏ ਨਾਲ ਕੀਤਾ ਜਾਵੇਗਾ ਸਨਮਾਨਿਤ
ਓਲੰਪਿਕ ਖਿਡਾਰੀ
1/6

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗਾ ਜੇਤੂ ਪੁਰਸ਼ ਹਾਕੀ ਟੀਮ ਅਤੇ ਹੋਰਨਾਂ ਖੇਡਾਂ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਵਾਲੇ ਪੰਜਾਬੀ ਖਿਡਾਰੀਆਂ ਨੂੰ ਨਗਦ ਇਨਾਮ ਨਾਲ ਸਨਮਾਨਤ ਕਰਨ ਲਈ 12 ਅਗਸਤ ਨੂੰ ਵਿਸ਼ੇਸ਼ ਤੌਰ 'ਤੇ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੌਰਾਨ ਪੰਜਾਬ ਦੇ ਖਿਡਾਰੀਆਂ ਅਤੇ ਜੈਵਲਿਨ ਥਰੋਅ ਵਿੱਚ ਸੋਨ ਤਮਗਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਕੁੱਲ 15.10 ਕਰੋੜ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਿਆ ਜਾਵੇਗਾ।
2/6

ਇਹ ਐਲਾਨ ਸੂਬੇ ਦੇ ਖੇਡ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੀਤਾ। ਰਾਣਾ ਸੋਢੀ ਨੇ ਦੱਸਿਆ ਕਿ ਖਿਡਾਰੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਨਮਾਨਤ ਕਰਨਗੇ ਜਦੋਂ ਕਿ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਵਿਸ਼ੇਸ਼ ਮਹਿਮਾਨ ਹੋਣਗੇ। ਇਸ ਉਪਰੰਤ ਸਮੂਹ ਖਿਡਾਰੀਆਂ ਨੂੰ ਰਾਤ ਦੇ ਖਾਣੇ ਦੀ ਦਾਅਵਤ ਦਿੱਤੀ ਜਾਵੇਗੀ।
Published at : 10 Aug 2021 08:56 PM (IST)
ਹੋਰ ਵੇਖੋ





















