ਆਂਗਨਵਾੜੀ ਮੁਲਾਜ਼ਮਾਂ ਨੇ ਕੀਤਾ ਮਨਪ੍ਰੀਤ ਬਾਦਲ ਦੇ ਦਫਤਰ ਦਾ ਘਿਰਾਓ, ਖੂਨ ਨਾਲ ਲਿਖ ਕੇ ਭੇਜੇ ਮੰਗ ਪੱਤਰ
ਆਲ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਅਗਵਾਈ ਹੇਠ ਅੱਜ ਸੈਂਕੜੇ ਆਂਗਣਵਾੜੀ ਮੁਲਾਜ਼ਮਾਂ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਦਫਤਰ ਦਾ ਘਿਰਾਓ ਕਰ ਕੇ ਕੈਪਟਨ ਸਰਕਾਰ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਸੂਬਾ ਕਮੇਟੀ ਦੇ ਫ਼ੈਸਲੇ ਦੇ ਚਲਦੇ ਆਂਗਨਵਾੜੀ ਵਰਕਰਾਂ ਨੇ ਹੱਕੀ ਮੰਗਾਂ ਦੇ ਮੰਗ ਪੱਤਰ ਖੂਨ ਨਾਲ ਲਿਖ ਕੇ ਮਨਪ੍ਰੀਤ ਬਾਦਲ ਦੇ ਦਫਤਰ ਵਿਖੇ ਭੇਜੇ।
Download ABP Live App and Watch All Latest Videos
View In Appਮੁਲਾਜ਼ਮ ਆਗੂ ਛਿੰਦਰਪਾਲ ਕੌਰ ਨੇ ਕਿਹਾ ਕਿ ਸੂਬਾ ਕਮੇਟੀ ਨੇ ਫੈਸਲਾ ਕੀਤਾ ਸੀ ਕਿ ਹੱਕੀ ਮੰਗਾਂ ਲਈ ਕੈਪਟਨ ਸਰਕਾਰ ਨੂੰ ਜਗਾਉਣ ਲਈ 25 ਜੁਲਾਈ ਨੂੰ ਪੰਜਾਬ ਦੇ ਸਮੂਹ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅਤੇ ਦਫਤਰਾਂ ਦਾ ਘਿਰਾਓ ਕਰ ਕੇ ਹੱਕੀ ਆਵਾਜ਼ ਬੁਲੰਦ ਕੀਤੀ ਜਾਵੇਗੀ।
ਇਸੇ ਸੱਦੇ ਤਹਿਤ ਹੀ ਅੱਜ ਬਠਿੰਡਾ ਦੇ ਵਿਧਾਇਕ ਅਤੇ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਬਾਦਲ ਦੇ ਦਫਤਰ ਦਾ ਘਿਰਾਓ ਕਰ ਕੇ ਹੱਕੀ ਮੰਗਾਂ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮੌਕੇ ਆਂਗਣਵਾੜੀ ਵਰਕਰਾਂ ਨੇ ਹੱਕੀ ਮੰਗਾਂ ਦੇ ਪੱਤਰ ਖੂਨ ਨਾਲ ਲਿਖ ਕੇ ਕਾਂਗਰਸੀ ਮੰਤਰੀਆਂ ਨੂੰ ਭੇਟ ਕੀਤੇ।
ਉਨ੍ਹਾਂ ਮੰਗ ਕੀਤੀ ਕਿ ਜੋ ਆਂਗਣਵਾੜੀ ਵਰਕਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਹਨ ਜੋ ਮੀਟਿੰਗਾਂ ਵਿੱਚ ਮੰਨੀਆਂ ਗਈਆਂ ਹਨ ਉਨ੍ਹਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ। ਨਹੀਂ ਤਾਂ ਆਉਣ ਵਾਲੇ ਦਿਨਾਂ ਵਿਚ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।