PM ਕਿਸਾਨ ਸਨਮਾਨ ਨਿਧੀ ਦੇ 6000 ਦੀ ਬਜਾਏ ਹੁਣ ਕਿਸਾਨਾਂ ਨੂੰ ਮਿਲਣਗੇ 10000 ਰੁਪਏ, ਸਰਕਾਰ ਨੇ ਲਿਆ ਵੱਡਾ ਫੈਸਲਾ
ਭਾਰਤ ਵਿੱਚ ਕਿਸਾਨਾਂ ਦੀ ਹਾਲਤ ਓਨੀ ਚੰਗੀ ਨਹੀਂ ਹੈ ਜਿੰਨੀ ਹੋਣੀ ਚਾਹੀਦੀ ਹੈ। ਇਹੀ ਕਾਰਨ ਹੈ ਕਿ ਇੱਥੇ ਸੂਬਾ ਅਤੇ ਕੇਂਦਰ ਸਰਕਾਰਾਂ ਕਿਸਾਨਾਂ ਲਈ ਨਵੀਆਂ-ਨਵੀਆਂ ਸਕੀਮਾਂ ਲਿਆਉਂਦੀਆਂ ਰਹਿੰਦੀਆਂ ਹਨ, ਤਾਂ ਜੋ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ।
Download ABP Live App and Watch All Latest Videos
View In Appਅਜਿਹੀ ਹੀ ਇੱਕ ਯੋਜਨਾ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਹੈ। ਇਸ ਸਕੀਮ ਤਹਿਤ ਹਰ ਸਾਲ ਸਰਕਾਰ ਵੱਲੋਂ ਕਿਸਾਨਾਂ ਨੂੰ 6 ਹਜ਼ਾਰ ਰੁਪਏ ਦਿੱਤੇ ਜਾਂਦੇ ਹਨ। ਇਹ ਸਕੀਮ ਪੂਰੇ ਦੇਸ਼ ਵਿੱਚ ਲਾਗੂ ਹੈ।
ਪਰ ਹੁਣ ਉਸੇ ਤਰਜ਼ 'ਤੇ ਇਕ ਹੋਰ ਸਕੀਮ ਸੂਬਾ ਸਰਕਾਰ ਨੇ ਸ਼ੁਰੂ ਕੀਤੀ ਹੈ, ਜਿਸ ਅਨੁਸਾਰ ਹੁਣ ਕਿਸਾਨਾਂ ਨੂੰ ਹਰ ਸਾਲ 6,000 ਰੁਪਏ ਦੀ ਬਜਾਏ 10,000 ਰੁਪਏ ਦਿੱਤੇ ਜਾਣਗੇ।
ਇਹ ਨਵੀਂ ਯੋਜਨਾ ਕੀ ਹੈ- ਮੱਧ ਪ੍ਰਦੇਸ਼ ਸਰਕਾਰ ਨੇ ਇਸ ਨਵੀਂ ਯੋਜਨਾ ਨੂੰ ਸ਼ੁਰੂ ਕੀਤਾ ਹੈ ਅਤੇ ਇਸ ਦਾ ਨਾਂ ਕਿਸਾਨ ਕਲਿਆਣ ਯੋਜਨਾ ਰੱਖਿਆ ਹੈ। ਇਸ ਸਕੀਮ ਤਹਿਤ ਸੂਬਾ ਸਰਕਾਰ ਹਰ ਸਾਲ ਕਿਸਾਨਾਂ ਨੂੰ ਉਨ੍ਹਾਂ ਦੀ ਭਲਾਈ ਲਈ 10 ਹਜ਼ਾਰ ਰੁਪਏ ਦੇਵੇਗੀ।
ਭਾਵ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੇ ਤਹਿਤ ਹਰ ਸਾਲ ਮਿਲਣ ਵਾਲੇ 6 ਹਜ਼ਾਰ ਰੁਪਏ ਨਿਸ਼ਚਿਤ ਤੌਰ 'ਤੇ ਮਿਲਣਗੇ। ਪਰ ਇਸ ਦੇ ਨਾਲ ਹੀ ਕਿਸਾਨਾਂ ਨੂੰ 4 ਹਜ਼ਾਰ ਰੁਪਏ ਦਿੱਤੇ ਜਾਣਗੇ। ਮੱਧ ਪ੍ਰਦੇਸ਼ ਸਰਕਾਰ ਨੇ ਇਹ ਯੋਜਨਾ 2020 ਵਿੱਚ ਹੀ ਸ਼ੁਰੂ ਕੀਤੀ ਸੀ। ਉਸ ਸਮੇਂ ਇਹ ਪੈਸਾ ਦੋ ਹਜ਼ਾਰ ਦੇ ਰੂਪ ਵਿੱਚ ਦੋ ਕਿਸ਼ਤਾਂ ਵਿੱਚ ਜਾਂਦਾ ਸੀ।
ਇਸ ਯੋਜਨਾ ਤਹਿਤ ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਹੀ ਲਾਭ ਮਿਲੇਗਾ। ਸਭ ਤੋਂ ਵੱਡੀ ਗੱਲ ਇਹ ਹੈ ਕਿ ਇਸ ਯੋਜਨਾ ਤਹਿਤ ਮੱਧ ਪ੍ਰਦੇਸ਼ ਦੇ ਸਾਰੇ ਕਿਸਾਨਾਂ ਨੂੰ ਲਾਭ ਨਹੀਂ ਮਿਲੇਗਾ, ਪਰ ਸਿਰਫ਼ ਉਨ੍ਹਾਂ ਕਿਸਾਨਾਂ ਨੂੰ ਹੀ ਲਾਭ ਮਿਲੇਗਾ। ਜਿਨ੍ਹਾਂ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਆਪਣੇ ਆਪ ਨੂੰ ਰਜਿਸਟਰ ਕੀਤਾ ਹੋਇਆ ਹੈ। ਦੱਸਣਯੋਗ ਹੈ ਕਿ ਜਿਨ੍ਹਾਂ ਕਿਸਾਨਾਂ ਦੇ ਖਾਤੇ 'ਚ ਕਿਸੇ ਤਕਨੀਕੀ ਖਰਾਬੀ ਕਾਰਨ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦਾ ਪੈਸਾ ਨਹੀਂ ਆਇਆ ਹੈ, ਉਨ੍ਹਾਂ ਦੇ ਖਾਤੇ 'ਚ ਵੀ ਇਹ ਪੈਸਾ ਨਹੀਂ ਆਵੇਗਾ।