PM Kisan Yojana: ਕਦੋਂ ਆਵੇਗੀ ਪੀਐਮ ਕਿਸਾਨ ਨਿਧੀ ਦੀ ਅਗਲੀ ਕਿਸ਼ਤ, ਜਾਣੋ ਤਾਜ਼ਾ ਅਪਡੇਟ
ਕਿਸਾਨਾਂ ਲਈ ਪ੍ਰਧਾਨ ਮੰਤਰੀ ਕਿਸਾਨ ਪੋਰਟਲ 'ਤੇ 17ਵੀਂ ਕਿਸ਼ਤ ਲਈ ਈ-ਕੇਵਾਈਸੀ ਕਰਵਾਉਣ ਦੀ ਆਖਰੀ ਮਿਤੀ 31 ਮਈ 2024 ਤੱਕ ਵਧਾ ਦਿੱਤੀ ਗਈ ਹੈ। ਕਈ ਮੀਡੀਆ ਰਿਪੋਰਟਾਂ ਦੇ ਅਨੁਸਾਰ, 17ਵੀਂ ਕਿਸ਼ਤ 1 ਜੂਨ, 2024 ਨੂੰ ਜਾਰੀ ਹੋਣ ਦੀ ਉਮੀਦ ਹੈ।
Download ABP Live App and Watch All Latest Videos
View In Appਇਸ ਸਕੀਮ ਰਾਹੀਂ ਹਰ ਸਾਲ ਕਿਸਾਨਾਂ ਨੂੰ 6,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਕਿਸਾਨਾਂ ਨੂੰ ਇਹ ਮਦਦ ਤਿੰਨ ਕਿਸ਼ਤਾਂ ਵਿੱਚ ਮਿਲਦੀ ਹੈ।
ਇਹ ਹਨ ਮਹੱਤਵਪੂਰਨ ਕੰਮ: ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦਾ ਲਾਭ ਲੈਣ ਲਈ ਕਿਸਾਨਾਂ ਯਕੀਨੀ ਤੌਰ 'ਤੇ ਈ-ਕੇਵਾਈਸੀ ਕਰਵਾ ਲੈਣ। ਈ-ਕੇਵਾਈਸੀ ਨਾ ਕਰਵਾਉਣ ਕਰਕੇ ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਉਹ ਯੋਜਨਾ ਦੇ ਲਾਭ ਤੋਂ ਵੀ ਵਾਂਝੇ ਰਹਿ ਸਕਦੇ ਹਨ।
ਜੇਕਰ ਤੁਸੀਂ ਅਜੇ ਤੱਕ ਈ-ਕੇਵਾਈਸੀ ਨਹੀਂ ਕਰਵਾਈ ਹੈ, ਤਾਂ ਇਸ ਨੂੰ ਜਲਦੀ ਤੋਂ ਜਲਦੀ ਕਰਵਾ ਲਓ। ਤੁਸੀਂ ਪ੍ਰਧਾਨ ਮੰਤਰੀ ਕਿਸਾਨ ਪੋਰਟਲ ਜਾਂ ਆਪਣੇ ਨਜ਼ਦੀਕੀ CSC 'ਤੇ ਈ-ਕੇਵਾਈਸੀ ਕਰਵਾ ਸਕਦੇ ਹੋ।
ਯੋਜਨਾ ਨਾਲ ਸਬੰਧਤ ਵੇਰਵੇ ਪ੍ਰਾਪਤ ਕਰਨ ਲਈ ਕਿਸਾਨ ਪ੍ਰਧਾਨ ਮੰਤਰੀ ਕਿਸਾਨ ਪੋਰਟਲ pmkisan.gov.in ਦੀ ਮਦਦ ਲੈ ਸਕਦੇ ਹਨ। ਇਸ ਤੋਂ ਇਲਾਵਾ ਕਿਸਾਨ ਪ੍ਰਧਾਨ ਮੰਤਰੀ ਕਿਸਾਨ ਹੈਲਪਲਾਈਨ 1800-115-546 'ਤੇ ਸੰਪਰਕ ਕਰ ਸਕਦੇ ਹਨ।