PM Kisan Yojana: ਇਨ੍ਹਾਂ ਕਿਸਾਨਾਂ ਨੂੰ ਵਾਪਸ ਦੇਣੇ ਪੈਣਗੇ ਪੀਐਮ ਕਿਸਾਨ ਯੋਜਨਾ ਦੇ ਪੈਸੇ, ਤੁਰੰਤ ਹੋਵੇਗੀ ਕਾਰਵਾਈ
ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ, ਕੇਂਦਰ ਸਰਕਾਰ ਦੁਆਰਾ ਦੇਸ਼ ਭਰ ਦੇ ਕਿਸਾਨਾਂ ਨੂੰ ਹਰ ਸਾਲ 6,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਦੇਸ਼ ਭਰ ਦੇ ਕਰੋੜਾਂ ਕਿਸਾਨ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਅਗਲੀ ਕਿਸ਼ਤ ਦੀ ਉਡੀਕ ਕਰ ਰਹੇ ਹਨ, ਦੱਸਿਆ ਜਾ ਰਿਹਾ ਹੈ ਕਿ ਅਗਲੇ ਕੁਝ ਦਿਨਾਂ ਵਿੱਚ ਕਿਸ਼ਤ ਜਾਰੀ ਹੋ ਸਕਦੀ ਹੈ।
Download ABP Live App and Watch All Latest Videos
View In Appਇਸ ਸਰਕਾਰੀ ਸਕੀਮ ਤਹਿਤ ਕਿਸਾਨਾਂ ਨੂੰ ਸਾਲ ਵਿੱਚ ਕੁੱਲ ਤਿੰਨ ਕਿਸ਼ਤਾਂ ਜਾਰੀ ਕੀਤੀਆਂ ਜਾਂਦੀਆਂ ਹਨ, ਜਿਸ ਵਿੱਚੋਂ ਦੋ ਹਜ਼ਾਰ ਰੁਪਏ ਸਿੱਧੇ ਕਿਸਾਨਾਂ ਦੇ ਖਾਤਿਆਂ ਵਿੱਚ ਪਹੁੰਚ ਜਾਂਦੇ ਹਨ।
ਹੁਣ ਭਾਵੇਂ ਕਰੋੜਾਂ ਕਿਸਾਨ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਅਗਲੀ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਹਨ, ਪਰ ਕੁਝ ਕਿਸਾਨ ਅਜਿਹੇ ਹਨ ਜਿਨ੍ਹਾਂ ਨੂੰ ਯੋਜਨਾ ਦੀ ਕਿਸ਼ਤ ਵਾਪਸ ਕਰਨੀ ਪਵੇਗੀ।
ਦਰਅਸਲ, ਇਹ ਨਿਯਮ ਉਨ੍ਹਾਂ ਕਿਸਾਨਾਂ ਲਈ ਹੈ, ਜਿਨ੍ਹਾਂ ਨੇ ਫਰਜ਼ੀ ਤਰੀਕੇ ਨਾਲ ਕਿਸਾਨ ਯੋਜਨਾ ਲਈ ਅਪਲਾਈ ਕੀਤਾ ਅਤੇ ਉਨ੍ਹਾਂ ਦੇ ਖਾਤੇ ਵਿੱਚ ਪੈਸੇ ਆ ਗਏ ਹਨ। ਅਜਿਹੇ ਕਿਸਾਨਾਂ ਤੋਂ ਲਗਾਤਾਰ ਵਸੂਲੀ ਕੀਤੀ ਜਾ ਰਹੀ ਹੈ।
ਹਰ ਰਾਜ ਵਿੱਚ ਅਜਿਹੇ ਹਜ਼ਾਰਾਂ ਕਿਸਾਨ ਮਿਲੇ ਹਨ, ਜੋ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਯੋਗ ਨਹੀਂ ਹਨ। ਅਜਿਹੇ 'ਚ ਹੁਣ ਸਰਕਾਰ ਵੱਲੋਂ ਉਨ੍ਹਾਂ ਤੋਂ ਪੈਸੇ ਵਾਪਸ ਲਏ ਜਾ ਰਹੇ ਹਨ।
ਅਯੋਗ ਕਿਸਾਨਾਂ ਵਿੱਚ ਕਈ ਅਜਿਹੇ ਲੋਕ ਹਨ, ਜਿਨ੍ਹਾਂ ਨੇ ਕਿਸੇ ਹੋਰ ਦੇ ਨਾਂ 'ਤੇ ਅਪਲਾਈ ਕੀਤਾ ਹੋਇਆ ਹੈ। ਕੁਝ ਲੋਕਾਂ ਨੇ ਇੱਕੋ ਪਰਿਵਾਰ ਵਿੱਚੋਂ ਦੋ-ਤਿੰਨ ਅਰਜ਼ੀਆਂ ਦਿੱਤੀਆਂ ਸਨ। ਅਜਿਹੇ ਸਾਰੇ ਲੋਕਾਂ ਨੂੰ ਪੈਸੇ ਵਾਪਸ ਕਰਨੇ ਪੈਣਗੇ।