Punjab Farmer Protest: ਪੰਜਾਬ ਸਰਕਾਰ ਖਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਚੰਡੀਗੜ੍ਹ-ਮੁਹਾਲੀ ਬਾਰਡਰ 'ਤੇ ਪੁਲਿਸ ਨੇ ਰੋਕਿਆ, ਤਸਵੀਰਾਂ 'ਚ ਦੇਖੋ ਅੰਦੋਲਨ
Punjab Farmer Protest: ਪੰਜਾਬ ਦੇ ਕਿਸਾਨ ਕਈ ਮੰਗਾਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਖਿਲਾਫ ਸੜਕਾਂ 'ਤੇ ਉੱਤਰ ਆਏ ਹਨ। ਪੁਲਿਸ ਨੇ ਉਨ੍ਹਾਂ ਨੂੰ ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਰੋਕ ਲਿਆ ਹੈ ਪਰ ਕਿਸਾਨ ਉਥੇ ਹੀ ਧਰਨਾ ਲਾ ਕੇ ਬੈਠ ਗਏ ਹਨ। ਅੱਜ ਬੁੱਧਵਾਰ ਨੂੰ ਸਾਰੇ ਕਿਸਾਨਾਂ ਨੇ ਉੱਥੇ ਹੀ ਆਪਣੇ ਖਾਣ-ਪੀਣ ਦੇ ਪ੍ਰਬੰਧ ਸ਼ੁਰੂ ਕਰ ਦਿੱਤੇ ਹਨ।
Download ABP Live App and Watch All Latest Videos
View In Appਕਿਸਾਨ ਵੱਖ-ਵੱਖ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਧਰਨੇ 'ਤੇ ਬੈਠੇ ਹਨ ਅਤੇ 17 ਮਈ ਨੂੰ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਚੰਡੀਗੜ੍ਹ ਵਿਚ ਦਾਖਲ ਹੋਣ ਤੋਂ ਰੋਕ ਦਿੱਤਾ ਸੀ।
ਇਸ ਧਰਨੇ ਵਿੱਚ ਸ਼ਾਮਲ ਹੋਏ ਕਿਸਾਨਾਂ ਨੇ ਦਿੱਲੀ ਵਿੱਚ ਕਿਸਾਨ ਅੰਦੋਲਨ ਵਾਂਗ ਆਪਣੇ ਡੇਰੇ ਲਾਉਣੇ ਸ਼ੁਰੂ ਕਰ ਦਿੱਤੇ ਹਨ। ਬਾਰਡਰ 'ਤੇ ਹੀ ਕਿਸਾਨਾਂ ਨੇ ਖਾਣ-ਪੀਣ ਦਾ ਸਾਮਾਨ ਤੇ ਗਰਮੀ ਤੋਂ ਬਚਣ ਲਈ ਕੂਲਰ ਲਿਆਉਣੇ ਸ਼ੁਰੂ ਕਰ ਦਿੱਤੇ ਹਨ।
ਇਸ ਦੇ ਨਾਲ ਹੀ ਕਿਸਾਨ ਇਸ ਪ੍ਰਦਰਸ਼ਨ ਲਈ ਟੈਂਟ ਵੀ ਲਗਾ ਰਹੇ ਹਨ। ਪੰਜਾਬ ਦੇ ਕਿਸਾਨ 10 ਜੂਨ ਤੋਂ ਕਣਕ ਦੀ ਫ਼ਸਲ 'ਤੇ ਬੋਨਸ ਦੇਣ ਤੇ ਝੋਨੇ ਦੀ ਬਿਜਾਈ ਕਰਨ ਦੀ ਇਜਾਜ਼ਤ ਦੇਣ ਲਈ ਸਰਕਾਰ 'ਤੇ ਦਬਾਅ ਬਣਾਉਣ ਲਈ ਚੰਡੀਗੜ੍ਹ-ਮੋਹਾਲੀ ਸਰਹੱਦ ਨੇੜੇ ਧਰਨੇ 'ਤੇ ਬੈਠੇ ਹਨ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਇਸ ਪ੍ਰਦਰਸ਼ਨ ਨੂੰ ਰੋਕਣ ਲਈ ਪੁਲਿਸ ਬਲ ਤਾਇਨਾਤ ਕਰ ਦਿੱਤਾ ਹੈ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਨਜਿੱਠਣ ਲਈ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।
ਉੱਥੇ ਹੀ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਲਈ ਉਨ੍ਹਾਂ ਦੇ ਦਰਵਾਜ਼ੇ ਖੁੱਲ੍ਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸੂਬੇ ਵਿੱਚ ਕਿਸਾਨਾਂ ਦੇ ਅੰਦੋਲਨ ਨੂੰ ਅਣਉਚਿਤ ਦੱਸਿਆ ਪਰ ਕਿਹਾ ਕਿ ਉਹ ਗੱਲਬਾਤ ਲਈ ਤਿਆਰ ਹਨ।