Snowfall in Himachal Pradesh: ਹਿਮਾਚਲ 'ਚ ਮੌਸਮ ਨੇ ਲਈ ਕਰਵਟ, ਕਈ ਖੇਤਰਾਂ 'ਚ ਬਾਰਸ਼ ਨਾਲ ਬਰਫਬਾਰੀ ਦਾ ਦੌਰ
ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਬਦਲ ਗਿਆ ਹੈ। ਸਪਿਤੀ, ਕਿਨੌਰ, ਮਨਾਲੀ ਸਮੇਤ ਉਪਰੀ ਇਲਾਕਿਆਂ 'ਚ ਬਰਫਬਾਰੀ ਹੋ ਰਹੀ ਹੈ।
Download ABP Live App and Watch All Latest Videos
View In Appਕੜਾਕੇ ਦੀ ਠੰਢ ਤੋਂ ਬਾਅਦ ਅੱਜ ਸਵੇਰ ਤੋਂ ਹੀ ਰਾਜਧਾਨੀ ਸ਼ਿਮਲਾ ਵਿੱਚ ਮੀਂਹ ਪੈਣਾ ਸ਼ੁਰੂ ਹੋ ਗਿਆ। ਹਿਮਾਚਲ ਪ੍ਰਦੇਸ਼ 'ਚ ਅਗਲੇ 5 ਤੋਂ 6 ਦਿਨਾਂ ਤੱਕ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ 5 ਤੇ 6 ਜਨਵਰੀ ਨੂੰ ਰਾਜ ਦੇ ਉੱਚੇ ਇਲਾਕਿਆਂ ਵਿੱਚ ਭਾਰੀ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਲਈ ਭਾਰੀ ਬਰਫਬਾਰੀ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਮੌਸਮ ਵਿਗਿਆਨ ਕੇਂਦਰ ਸ਼ਿਮਲਾ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ 4 ਜਨਵਰੀ ਤੋਂ ਸੂਬੇ 'ਚ ਮੌਸਮ ਬਦਲ ਜਾਵੇਗਾ। ਇਸ ਤੋਂ ਬਾਅਦ 5 ਤੇ 6 ਜਨਵਰੀ ਨੂੰ ਸ਼ਿਮਲਾ, ਕਿਨੌਰ, ਲਾਹੌਲ ਸਪਿਤੀ ਤੇ ਹੋਰ ਜ਼ਿਲ੍ਹਿਆਂ ਦੇ ਉੱਚਾਈ ਵਾਲੇ ਖੇਤਰਾਂ ਵਿੱਚ ਭਾਰੀ ਬਰਫ਼ਬਾਰੀ ਅਤੇ ਬਾਰਿਸ਼ ਹੋ ਸਕਦੀ ਹੈ।
ਇਸ ਤੋਂ ਬਾਅਦ ਵੀ ਵੈਸਟਰਨ ਡਿਸਟਰਬੈਂਸ 9 ਜਨਵਰੀ ਤੱਕ ਸਰਗਰਮ ਰਹੇਗਾ ਜਿਸ ਕਾਰਨ ਦਰਮਿਆਨੇ ਤੇ ਉੱਚਾਈ ਵਾਲੇ ਇਲਾਕਿਆਂ 'ਚ ਬਾਰਸ਼ ਤੇ ਬਰਫਬਾਰੀ ਹੋ ਸਕਦੀ ਹੈ।
ਜੇਕਰ ਮੀਂਹ ਤੇ ਬਰਫਬਾਰੀ ਹੁੰਦੀ ਹੈ ਤਾਂ ਕਿਸਾਨਾਂ ਤੇ ਬਾਗਬਾਨਾਂ ਨੂੰ ਰਾਹਤ ਮਿਲੇਗੀ।
ਹਿਮਾਚਲ 'ਚ ਮੌਸਮ ਨੇ ਲਈ ਕਰਵਟ, ਕਈ ਖੇਤਰਾਂ 'ਚ ਬਾਰਸ਼ ਨਾਲ ਬਰਫਬਾਰੀ ਦਾ ਦੌਰ
ਹਿਮਾਚਲ 'ਚ ਮੌਸਮ ਨੇ ਲਈ ਕਰਵਟ, ਕਈ ਖੇਤਰਾਂ 'ਚ ਬਾਰਸ਼ ਨਾਲ ਬਰਫਬਾਰੀ ਦਾ ਦੌਰ