Stubble burning: ਫਿਰ ਆ ਗਿਆ ਪਰਾਲੀ ਅਤੇ ਪ੍ਰਦੂਸ਼ਣ ਦਾ ਸੀਜ਼ਨ, ਜਾਣੋ ਪ੍ਰਦੂਸ਼ਣ ‘ਚ ਇਸ ਦੀ ਕਿੰਨੀ ਭੂਮਿਕਾ, ਕਿਵੇਂ ਹਵਾ ਨੂੰ ਕਰ ਰਿਹਾ ਖ਼ਰਾਬ
ਦਿੱਲੀ ਐਨਸੀਆਰ ਅਤੇ ਇਸ ਦੇ ਨੇੜਲੇ ਇਲਾਕੇ ਇੱਕ ਵਾਰ ਫਿਰ ਪ੍ਰਦੂਸ਼ਣ ਦੀ ਲਪੇਟ ਵਿੱਚ ਹਨ। ਅਜਿਹੇ 'ਚ ਜੇਕਰ ਪਰਾਲੀ ਨੂੰ ਸਾੜਿਆ ਜਾਂਦਾ ਹੈ ਤਾਂ ਇਸ ਦਾ ਪੱਧਰ ਹੋਰ ਵੱਧ ਸਕਦਾ ਹੈ।
Download ABP Live App and Watch All Latest Videos
View In Appਪਿਛਲੇ ਕਈ ਸਾਲਾਂ ਤੋਂ ਰਾਜਧਾਨੀ ਦਿੱਲੀ ਸਮੇਤ ਐਨਸੀਆਰ ਅਤੇ ਇਸ ਦੇ ਆਸਪਾਸ ਦੇ ਖੇਤਰ ਲਗਾਤਾਰ ਭਾਰੀ ਪ੍ਰਦੂਸ਼ਣ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਸਰਦੀਆਂ ਵਿੱਚ ਪ੍ਰਦੂਸ਼ਣ ਦਾ ਪੱਧਰ ਹੋਰ ਵੱਧ ਜਾਂਦਾ ਹੈ, ਜਿਸ ਕਾਰਨ ਇੱਥੇ ਰਹਿਣ ਵਾਲੇ ਲੋਕਾਂ ਲਈ ਸਾਹ ਲੈਣਾ ਵੀ ਔਖਾ ਹੋ ਜਾਂਦਾ ਹੈ। ਅਜਿਹੇ 'ਚ ਪਰਾਲੀ ਨੂੰ ਵੀ ਪ੍ਰਦੂਸ਼ਣ ਦਾ ਵੱਡਾ ਕਾਰਨ ਮੰਨਿਆ ਜਾਂਦਾ ਹੈ, ਜਿਸ ਨੂੰ ਕਿਸਾਨ ਸਾੜਦੇ ਹਨ।
ਕਿਸਾਨ ਭਰਾ ਫ਼ਸਲ ਦੀ ਕਟਾਈ ਤੋਂ ਬਾਅਦ ਖੇਤਾਂ ਵਿੱਚ ਰਹਿ ਜਾਂਦੇ ਝੋਨੇ ਦੇ ਨਾੜ ਨੂੰ ਸਾੜ ਦਿੰਦੇ ਹਨ, ਜਿਸ ਨੂੰ ਪਰਾਲੀ ਵੀ ਕਿਹਾ ਜਾਂਦਾ ਹੈ। ਕਿਸਾਨ ਫ਼ਸਲ ਦੀ ਰਹਿੰਦ-ਖੂੰਹਦ ਨੂੰ ਸਾਫ਼ ਕਰਨ ਲਈ ਪਰਾਲੀ ਨੂੰ ਸਾੜਦੇ ਹਨ ਅਤੇ ਬਿਜਾਈ ਲਈ ਖੇਤ ਤਿਆਰ ਕਰਦੇ ਹਨ।
ਜੇਕਰ ਰਿਪੋਰਟਾਂ ਦੀ ਮੰਨੀਏ ਤਾਂ ਪਿਛਲੇ ਕਈ ਸਾਲਾਂ ਤੋਂ ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਪੰਜਾਬ ਦੇ ਕਿਸਾਨ ਪਰਾਲੀ ਨੂੰ ਅੱਗ ਲਗਾ ਰਹੇ ਹਨ। ਇਸ ਵਿੱਚ ਹਾਨੀਕਾਰਕ ਪ੍ਰਦੂਸ਼ਕ ਜਿਵੇਂ ਪਾਰਟੀਕੁਲੇਟ ਮੈਟਰ (PM), ਕਾਰਬਨ ਮੋਨੋਆਕਸਾਈਡ ਅਤੇ ਨਾਈਟ੍ਰੋਜਨ ਆਕਸਾਈਡ ਹੁੰਦੇ ਹਨ।
ਪਰਾਲੀ ਸਾੜਨਾ ਵਾਯੂਮੰਡਲ ਦੇ ਪਾਰਟੀਕੁਲੇਟ ਮੈਟਰ (PM) ਅਤੇ ਟਰੇਸ ਗੈਸਾਂ ਦਾ ਇੱਕ ਮਹੱਤਵਪੂਰਨ ਸਰੋਤ ਹੈ, ਜੋ ਸਥਾਨਕ ਅਤੇ ਖੇਤਰੀ ਜਲਵਾਯੂ ਨੂੰ ਮਹੱਤਵਪੂਰਨ ਤੌਰ 'ਤੇ ਪ੍ਰਭਾਵਿਤ ਕਰਦਾ ਹੈ।
ਹਵਾ ਪ੍ਰਦੂਸ਼ਣ ਕਾਰਨ ਲੋਕਾਂ ਦੀ ਸਿਹਤ ਵਿਗੜ ਸਕਦੀ ਹੈ। ਇਸ ਕਾਰਨ ਦਿਲ ਦੀ ਬਿਮਾਰੀ, ਸਟ੍ਰੋਕ, ਕ੍ਰੋਨਿਕ ਅਬਸਟਰਕਟਿਵ ਪਲਮਨਰੀ ਡਿਜ਼ੀਜ਼, ਫੇਫੜਿਆਂ ਦਾ ਕੈਂਸਰ ਅਤੇ ਸਾਹ ਲੈਣ 'ਚ ਤਕਲੀਫ ਦਾ ਖਤਰਾ ਵੱਧ ਜਾਂਦਾ ਹੈ।
ਮਾਹਰਾਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਪਰਾਲੀ ਨਹੀਂ ਸਾੜਨੀ ਚਾਹੀਦੀ ਹੈ। ਝੋਨੇ ਦੀ ਫ਼ਸਲ ਦੀ ਕਟਾਈ ਦੌਰਾਨ ਬਾਇਓ-ਡੀਕੰਪੋਜ਼ਰ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤ ਵਿੱਚ ਹੀ ਮਿਲਾ ਕੇ ਖਾਦ ਵਜੋਂ ਵਰਤਿਆ ਜਾ ਸਕਦਾ ਹੈ।