ਕਣਕ ਦਾ 4000 ਰੁਪਏ ਪ੍ਰਤੀ ਕੁਇੰਟਲ ਮਿਲੇਗਾ ਭਾਅ, ਇਸ ਸੂਬੇ ਦੀ ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ, ਕਿਸਾਨਾਂ ਦੀ ਮੌਜ਼ਾਂ

ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਕਿਸਾਨਾਂ ਦੀ ਕਣਕ 4000 ਰੁਪਏ ਕੁਇੰਟਲ ਵਿਕੇਗੀ। ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਹਿਮਾਚਲ ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਲਈ ਉੱਚ ਕੀਮਤ ਦੇਣ ਦਾ ਐਲਾਨ ਕੀਤਾ ਹੈ।
Download ABP Live App and Watch All Latest Videos
View In App
ਸੂਬਾ ਸਰਕਾਰ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਕੁਦਰਤੀ ਤੌਰ 'ਤੇ ਉਗਾਈ ਗਈ ਕਣਕ ਲਈ 4000 ਰੁਪਏ ਪ੍ਰਤੀ ਕੁਇੰਟਲ ਦਿੱਤੇ ਜਾਣਗੇ। ਕਿਸਾਨਾਂ ਨੂੰ ਕਣਕ ਲਈ ਪ੍ਰਾਪਤ ਇਹ ਭਾਅ ਦੇਸ਼ ਵਿੱਚ ਸਭ ਤੋਂ ਵੱਧ ਹੈ। ਇਸੇ ਤਰ੍ਹਾਂ, ਮੱਕੀ ਲਈ ਵੀ ਰਾਜ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਤੋਂ ਵੱਧ ਭੁਗਤਾਨ ਕਰ ਰਹੀ ਹੈ।

ਹਿਮਾਚਲ ਪ੍ਰਦੇਸ਼ ਨੇ ਕੁਦਰਤੀ ਖੇਤੀ ਅਧੀਨ ਕਣਕ ਤੇ ਮੱਕੀ ਲਈ ਭਾਰਤ ਵਿੱਚ ਸਭ ਤੋਂ ਵੱਧ ਸਮਰਥਨ ਮੁੱਲ ਤੈਅ ਕੀਤਾ ਹੈ। ਇਹ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਮਦਦ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਕੁਦਰਤੀ ਖੇਤੀ ਵੱਲ ਵੀ ਪ੍ਰੇਰਿਤ ਕਰ ਰਿਹਾ ਹੈ।
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਇੱਕ ਪ੍ਰੋਗਰਾਮ ਵਿੱਚ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਹੀ ਮੁੱਲ ਮਿਲਣਾ ਯਕੀਨੀ ਬਣਾਉਣ ਲਈ, ਉਪਜ ਦੀ ਸਮੇਂ ਸਿਰ ਖਰੀਦ ਲਈ ਪ੍ਰਬੰਧ ਕੀਤੇ ਗਏ ਹਨ ਤੇ ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ।
ਖਬਰ ਏਜੰਸੀ ਅਨੁਸਾਰ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਸਰਕਾਰ ਨੇ ਟਿਕਾਊ ਤੇ ਕਿਸਾਨ-ਅਨੁਕੂਲ ਨੀਤੀਆਂ ਨੂੰ ਉਤਸ਼ਾਹਿਤ ਕਰਨ ਦੇ ਯਤਨ ਵਿੱਚ ਭਾਰਤ ਵਿੱਚ ਕੁਦਰਤੀ ਖੇਤੀ ਅਧੀਨ ਕਣਕ ਤੇ ਮੱਕੀ ਲਈ ਸਭ ਤੋਂ ਵੱਧ ਸਮਰਥਨ ਮੁੱਲ ਨਿਰਧਾਰਤ ਕਰਕੇ ਇੱਕ ਮੋਹਰੀ ਕਦਮ ਚੁੱਕਿਆ ਹੈ। ਰਾਜ ਵਿੱਚ ਖੇਤੀਬਾੜੀ ਵਿਭਾਗ ਅਧੀਨ ਜ਼ਮੀਨ 'ਤੇ ਪੂਰੀ ਤਰ੍ਹਾਂ ਕੁਦਰਤੀ ਤਰੀਕੇ ਨਾਲ ਖੇਤੀ ਕਰਨ 'ਤੇ ਧਿਆਨ ਦਿੱਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤੀ ਖੇਤੀ ਕਰਨ ਵਾਲੇ ਕਿਸਾਨਾਂ ਤੋਂ 40 ਰੁਪਏ ਪ੍ਰਤੀ ਕਿਲੋ ਕਣਕ ਤੇ 30 ਰੁਪਏ ਪ੍ਰਤੀ ਕਿਲੋ ਮੱਕੀ ਖਰੀਦ ਕੇ ਇੱਕ ਮੀਲ ਪੱਥਰ ਹਾਸਲ ਕੀਤਾ ਗਿਆ ਹੈ। ਸੂਬਾ ਸਰਕਾਰ ਦੇ ਇਸ ਫੈਸਲੇ ਕਾਰਨ ਕਿਸਾਨਾਂ ਨੂੰ ਕਣਕ ਦਾ 4000 ਰੁਪਏ ਪ੍ਰਤੀ ਕੁਇੰਟਲ ਭਾਅ ਮਿਲ ਰਿਹਾ ਹੈ, ਜੋ 2425 ਰੁਪਏ ਦੇ ਘੱਟੋ-ਘੱਟ ਸਮਰਥਨ ਮੁੱਲ ਤੋਂ 1575 ਰੁਪਏ ਪ੍ਰਤੀ ਕੁਇੰਟਲ ਵੱਧ ਹੈ। ਜਦੋਂ ਕਿ ਕਿਸਾਨਾਂ ਨੂੰ ਮੱਕੀ ਲਈ 3000 ਰੁਪਏ ਪ੍ਰਤੀ ਕੁਇੰਟਲ ਦਾ ਭੁਗਤਾਨ ਕੀਤਾ ਜਾ ਰਿਹਾ ਹੈ, ਜੋ ਕੇਂਦਰ ਦੁਆਰਾ ਨਿਰਧਾਰਤ 2225 ਰੁਪਏ ਦੇ ਘੱਟੋ-ਘੱਟ ਸਮਰਥਨ ਮੁੱਲ ਤੋਂ 775 ਰੁਪਏ ਪ੍ਰਤੀ ਕੁਇੰਟਲ ਵੱਧ ਹੈ।