ਪੜਚੋਲ ਕਰੋ
ਦਿੱਲੀ ਵੱਲ ਚਾਲੇ ਪਾਉਣ ਤੋਂ ਪਹਿਲਾਂ ਪਿੰਡਾਂ 'ਚ ਔਰਤਾਂ ਦਾ ਟਰੈਕਟਰ ਮਾਰਚ
Barnala_Women_Tractor_March_(2)
1/9

ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੇ ਚੱਲਦਿਆਂ ਅੱਠ ਮਾਰਚ ਨੂੰ ਦਿੱਲੀ ਦੇ ਬਾਰਡਰਾਂ 'ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਵਿਸ਼ਵ ਔਰਤ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਦਿੱਲੀ ਦੇ ਟਿੱਕਰੀ ਬਾਰਡਰ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਵਿਸ਼ਾਲ ਔਰਤ ਮਹਾਰੈਲੀ ਕੀਤੀ ਜਾ ਰਹੀ ਹੈ।
2/9

ਇਸ ਦੀਆਂ ਤਿਆਰੀਆਂ ਵਜੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਔਰਤਾਂ ਨੂੰ ਦਿੱਲੀ ਜਾਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਲਈ ਬਰਨਾਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਔਰਤਾਂ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ।
3/9

ਇਸ ਮਾਰਚ ਦੌਰਾਨ ਔਰਤਾਂ ਟਰੈਕਟਰ ਚਲਾਉਂਦੀਆਂ ਵੀ ਦਿਖਾਈ ਦਿੱਤੀਆਂ। ਕਿਸਾਨ ਆਗੂਆਂ ਨੇ ਕਿਹਾ ਕਿ ਮਹਾਰੈਲੀ ਵਿੱਚ ਲੱਖਾਂ ਦੀ ਗਿਣਤੀ ਵਿੱਚ ਔਰਤਾਂ ਸ਼ਾਮਲ ਹੋਣਗੀਆਂ ਤੇ ਕੇਂਦਰ ਸਰਕਾਰ ਉੱਪਰ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਬਾਅ ਪਾਇਆ ਜਾਵੇਗਾ।
4/9

ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ 8 ਮਾਰਚ ਨੂੰ ਵਿਸ਼ਵ ਔਰਤ ਦਿਵਸ ਮੌਕੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੀਆਂ ਹੱਦਾਂ 'ਤੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਮਹਾਰੈਲੀ ਵਿੱਚ ਪੰਜਾਬ ਵਿੱਚੋਂ ਔਰਤਾਂ ਨੂੰ ਸ਼ਾਮਲ ਕਰਵਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
5/9

ਇਸ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅੱਜ ਬਰਨਾਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਟਰੈਕਟਰ ਮਾਰਚ ਕੱਢ ਕੇ ਔਰਤਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਔਰਤਾਂ ਨੂੰ ਅੱਠ ਮਾਰਚ ਨੂੰ ਵੱਡੀ ਗਿਣਤੀ ਵਿੱਚ ਦਿੱਲੀ ਪਹੁੰਚਣ ਦਾ ਸੱਦਾ ਦਿੱਤਾ ਜਾ ਰਿਹਾ ਹੈ।
6/9

ਇਸ ਮੌਕੇ ਮਹਿਲਾ ਆਗੂ ਨੇ ਕਿਹਾ ਕਿ ਔਰਤਾਂ ਹੁਣ ਸਿਰਫ ਘਰ ਦੇ ਚੁੱਲ੍ਹਿਆਂ ਤੱਕ ਸੀਮਤ ਨਹੀਂ ਰਹੀਆਂ। ਬਲਕਿ ਔਰਤਾਂ ਨੂੰ ਵੀ ਆਪਣੇ ਚੰਗੇ-ਮੰਦੇ ਦਾ ਪਤਾ ਲੱਗ ਚੁੱਕਾ ਹੈ।
7/9

ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨਾਲ ਜੋ ਪੰਜਾਬ ਦੀ ਕਿਸਾਨੀ ਤੇ ਖੇਤੀ ਦਾ ਉਜਾੜਾ ਹੋਣਾ ਹੈ, ਉਸ ਲਈ ਪੂਰੀ ਤਰ੍ਹਾਂ ਔਰਤਾਂ ਜਾਣੂ ਹੋ ਚੁੱਕੀਆਂ ਹਨ। ਖੇਤੀ ਕਾਨੂੰਨ ਲਾਗੂ ਕਰਵਾਉਣ ਲਈ ਔਰਤਾਂ ਕਦੇ ਵੀ ਪਿੱਛੇ ਨਹੀਂ ਹਨ ਤੇ ਸੰਘਰਸ਼ ਵਿੱਚ ਸ਼ਾਮਲ ਹੁੰਦੀਆਂ ਰਹਿਣਗੀਆਂ।
8/9

ਬਰਨਾਲਾ 'ਚ ਔਰਤਾਂ ਦਾ ਟਰੈਕਟਰ ਮਾਰਚ
9/9

ਬਰਨਾਲਾ 'ਚ ਔਰਤਾਂ ਦਾ ਟਰੈਕਟਰ ਮਾਰਚ
Published at : 05 Mar 2021 02:29 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਆਈਪੀਐਲ
ਸਿਹਤ
Advertisement
ਟ੍ਰੈਂਡਿੰਗ ਟੌਪਿਕ
