ਕੀ ਅਕਾਲੀ ਵਰਕਰਾਂ ਨੂੰ ਨਹੀਂ ਹੁੰਦਾ ਕੋਰੋਨਾ? ਤਸਵੀਰਾਂ ਨੇ ਖੜ੍ਹੇ ਕੀਤੇ ਸਵਾਲ

1/6
2/6
ਬਹੁਤਿਆਂ ਦੇ ਤਾਂ ਮਾਸਕ ਵੀ ਪਾਇਆ ਨਹੀਂ ਦਿਖਾਈ ਦਿੱਤਾ। ਗੱਲ ਰਹੀ ਸੋਸ਼ਲ ਡਿਸਟੇਨਸਿੰਗ ਦੀ ਤਾਂ ਤਸਵੀਰਾਂ ਸਚਾਈ ਖੁਦ ਬਿਆਨ ਕਰ ਰਹੀਆਂ ਹਨ।
3/6
ਇੱਥੇ ਇੱਕ ਗੱਲ ਗੌਰ ਕਰਨ ਵਾਲੀ ਜ਼ਰੂਰ ਹੈ ਕਿ ਇੱਕ ਪਾਸੇ ਦੇਸ਼ ਕੋਰੋਨਾ ਸੰਕਰਮਣ ਦੇ ਮਾਮਲੇ 'ਚ ਦੁਨੀਆ ਭਰ 'ਚ ਤੀਜੇ ਨੰਬਰ 'ਤੇ ਪਹੁੰਚ ਗਿਆ ਹੈ, ਪਰ ਤਸਵੀਰਾਂ 'ਚ ਕੋਰੋਨਾ ਤੋਂ ਬਚਣ ਲਈ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹੁੰਦੀ ਕੁਝ ਖਾਸ ਨਜ਼ਰ ਨਹੀਂ ਆਈ।
4/6
ਅਕਾਲੀ ਵਰਕਰਾਂ ਦਾ ਕਹਿਣਾ ਸੀ ਕਿ ਜਿਸ ਤਰ੍ਹਾਂ ਸਰਕਾਰ ਦੀਆਂ ਨੀਤੀਆਂ ਕਾਰਨ ਹਾਲਾਤ ਬਣ ਗਏ ਹਨ, ਅਜਿਹੇ ਵਿੱਚ ਲੋਕਾਂ ਨੂੰ ਪੁਰਾਣੇ ਸਮਿਆਂ ਵਾਂਗ ਬੈਲ ਗੱਡੀਆਂ ਤੇ ਸਾਈਕਲਾਂ ਦਾ ਇਸਤੇਮਾਲ ਕਰਨਾ ਪਵੇਗਾ।
5/6
ਹਲਕਾ ਮਜੀਠਾ ਵਿੱਚ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਦੀ ਅਗਵਾਈ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਅਕਾਲੀ ਵਰਕਰ ਸਕੂਟਰ ਤੇ ਮੋਟਰਸਾਈਕਲਾਂ, ਰੇਹੜੀਆਂ ਤੇ ਸਾਈਕਲਾਂ ਦੇ ਪਿੱਛੇ ਬੰਨ੍ਹ ਕੇ ਪ੍ਰਦਰਸ਼ਨ ਕਰਦੇ ਦਿਖਾਈ ਦਿੱਤੇ।
6/6
ਪੈਟਰੋਲ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪੂਰੇ ਪੰਜਾਬ 'ਚ ਹਲਕਾ ਪੱਧਰ 'ਤੇ ਦਿੱਤੇ ਜਾ ਰਹੇ ਹਨ। ਧਰਨਿਆਂ ਦੀ ਲੜੀ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਵੀ ਵੱਖ-ਵੱਖ ਹਲਕਿਆਂ ਵਿੱਚ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
Sponsored Links by Taboola