ਪੜਚੋਲ ਕਰੋ
ਬਠਿੰਡਾ ਭਾਜਪਾ ਨੇ ਕੀਤੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬੈਠਕ, ਵਿਰੋਧ ਕਰਨ ਪਹੁੰਚੇ ਕਿਸਾਨ
ਬਠਿੰਡਾ ਭਾਜਪਾ ਨੇ ਕੀਤੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬੈਠਕ, ਵਿਰੋਧ ਕਰਨ ਪਹੁੰਚੇ ਕਿਸਾਨ
1/4

2022 ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਭਾਰਤੀ ਜਨਤਾ ਪਾਰਟੀ ਵੱਲੋਂ ਇੱਕ ਨਿੱਜੀ ਪੈਲੇਸ ਵਿਖੇ ਜ਼ਿਲ੍ਹਾ ਬਠਿੰਡਾ 'ਚ ਬੈਠਕ ਕੀਤੀ ਗਈ। ਇਸ ਬੈਠਕ ਸਬੰਧੀ ਪਤਾ ਚਲਦਿਆਂ ਹੀ ਮੌਕੇ 'ਤੇ ਕਿਸਾਨ ਵਿਰੋਧ ਪ੍ਰਦਰਸ਼ਨ ਕਰਨ ਪਹੁੰਚੇ।
2/4

ਬੈਠਕ ਦੀ ਪ੍ਰਧਾਨਗੀ ਕਰ ਰਹੇ ਜ਼ਿਲ੍ਹਾ ਪ੍ਰਧਾਨ ਵਿਨੋਦ ਕੁਮਾਰ ਬਿੰਟਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਹੁਣ ਤਕ ਜੋ ਵੀ ਕੰਮ ਕੀਤੇ ਗਏ ਹਨ ਅਤੇ ਜੋ ਕਰਨ ਜਾ ਰਹੀ ਹੈ, ਸਬੰਧੀ ਬੈਠਕ ਕੀਤੀ ਗਈ ਸੀ, ਤਾਂ ਜੋ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨੂੰ ਦੇ 'ਚ ਜਾ ਕੇ ਪਾਰਟੀ ਸਬੰਧੀ ਪ੍ਰਚਾਰ ਕੀਤਾ ਜਾ ਸਕਣ।
3/4

ਦੂਜੇ ਪਾਸੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਭਾਜਪਾ ਦਾ ਵਿਰੋਧ ਕਰ ਰਹੇ ਕਿਸਾਨ ਅੱਜ ਇਸ ਬੈਠਕ ਦਾ ਪਤਾ ਚਲਦਿਆਂ ਹੀ ਵੱਡੀ ਗਿਣਤੀ 'ਚ ਮੌਕੇ ਤੇ ਪਹੁੰਚੇ, ਪਰ ਪੁਲਿਸ ਵੱਲੋਂ ਬੈਰੀਕੇਡ ਲਗਾ ਕੇ ਇਨ੍ਹਾਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਰੋਕ ਲਿਆ ਗਿਆ।
4/4

ਕਿਸਾਨਾਂ ਦਾ ਕਹਿਣਾ ਸੀ ਕਿ ਜਿਨ੍ਹਾਂ ਚਿਰ ਤਿੰਨ ਖੇਤੀਬਾੜੀ ਕਾਨੂੰਨ ਰੱਦ ਨਹੀਂ ਹੁੰਦੇ ਉਨ੍ਹਾਂ ਚਿਰ ਇਸੇ ਤਰ੍ਹਾਂ ਭਾਜਪਾ ਦਾ ਵਿਰੋਧ ਪ੍ਰਦਰਸ਼ਨ ਕਰਦੇ ਰਹਿਣਗੇ ।
Published at : 04 Sep 2021 07:23 PM (IST)
ਹੋਰ ਵੇਖੋ
Advertisement
Advertisement





















