ਬਠਿੰਡਾ ਭਾਜਪਾ ਨੇ ਕੀਤੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬੈਠਕ, ਵਿਰੋਧ ਕਰਨ ਪਹੁੰਚੇ ਕਿਸਾਨ
2022 ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਭਾਰਤੀ ਜਨਤਾ ਪਾਰਟੀ ਵੱਲੋਂ ਇੱਕ ਨਿੱਜੀ ਪੈਲੇਸ ਵਿਖੇ ਜ਼ਿਲ੍ਹਾ ਬਠਿੰਡਾ 'ਚ ਬੈਠਕ ਕੀਤੀ ਗਈ। ਇਸ ਬੈਠਕ ਸਬੰਧੀ ਪਤਾ ਚਲਦਿਆਂ ਹੀ ਮੌਕੇ 'ਤੇ ਕਿਸਾਨ ਵਿਰੋਧ ਪ੍ਰਦਰਸ਼ਨ ਕਰਨ ਪਹੁੰਚੇ।
Download ABP Live App and Watch All Latest Videos
View In Appਬੈਠਕ ਦੀ ਪ੍ਰਧਾਨਗੀ ਕਰ ਰਹੇ ਜ਼ਿਲ੍ਹਾ ਪ੍ਰਧਾਨ ਵਿਨੋਦ ਕੁਮਾਰ ਬਿੰਟਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਹੁਣ ਤਕ ਜੋ ਵੀ ਕੰਮ ਕੀਤੇ ਗਏ ਹਨ ਅਤੇ ਜੋ ਕਰਨ ਜਾ ਰਹੀ ਹੈ, ਸਬੰਧੀ ਬੈਠਕ ਕੀਤੀ ਗਈ ਸੀ, ਤਾਂ ਜੋ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨੂੰ ਦੇ 'ਚ ਜਾ ਕੇ ਪਾਰਟੀ ਸਬੰਧੀ ਪ੍ਰਚਾਰ ਕੀਤਾ ਜਾ ਸਕਣ।
ਦੂਜੇ ਪਾਸੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਭਾਜਪਾ ਦਾ ਵਿਰੋਧ ਕਰ ਰਹੇ ਕਿਸਾਨ ਅੱਜ ਇਸ ਬੈਠਕ ਦਾ ਪਤਾ ਚਲਦਿਆਂ ਹੀ ਵੱਡੀ ਗਿਣਤੀ 'ਚ ਮੌਕੇ ਤੇ ਪਹੁੰਚੇ, ਪਰ ਪੁਲਿਸ ਵੱਲੋਂ ਬੈਰੀਕੇਡ ਲਗਾ ਕੇ ਇਨ੍ਹਾਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਰੋਕ ਲਿਆ ਗਿਆ।
ਕਿਸਾਨਾਂ ਦਾ ਕਹਿਣਾ ਸੀ ਕਿ ਜਿਨ੍ਹਾਂ ਚਿਰ ਤਿੰਨ ਖੇਤੀਬਾੜੀ ਕਾਨੂੰਨ ਰੱਦ ਨਹੀਂ ਹੁੰਦੇ ਉਨ੍ਹਾਂ ਚਿਰ ਇਸੇ ਤਰ੍ਹਾਂ ਭਾਜਪਾ ਦਾ ਵਿਰੋਧ ਪ੍ਰਦਰਸ਼ਨ ਕਰਦੇ ਰਹਿਣਗੇ ।