ਮਨਪ੍ਰੀਤ ਬਾਦਲ ਦਾ ਘਿਰਾਓ ਕਰਨ ਨਿਕਲੀ 'ਆਪ' ਪੁਲਿਸ ਨਾਲ ਗੁੱਥਮ-ਗੁਥੀ, ਦੇਖੋ ਤਸਵੀਰਾਂ
Download ABP Live App and Watch All Latest Videos
View In Appਉਨ੍ਹਾਂ ਕਿਹਾ ਕਿ ਅਸੀਂ ਅੱਠ ਦਿਨਾਂ ਦਾ ਅਲਟੀਮੇਟ ਟਾਈਮ ਦਿੱਤਾ ਹੈ। ਜੇਕਰ ਸਰਕਾਰ ਨੇ ਸਾਡੀਆਂ ਇਹ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾ ਵਿੱਚ ਸੰਘਰਸ਼ ਹੋਰ ਵੀ ਤੇਜ਼ ਕਰਾਂਗੇ।
ਬਲਜਿੰਦਰ ਕੌਰ ਨੇ ਕਿਹਾ ਮਨਪ੍ਰੀਤ ਬਾਦਲ ਨੇ ਚੋਣਾਂ ਸਮੇਂ ਕਿਹਾ ਸੀ ਕਿ ਮੈਂ ਜਦ ਐਮਐਲਏ ਬਣਿਆ ਤਾਂ ਇਨ੍ਹਾਂ ਚਿਮਨੀਆਂ ਵਿੱਚ ਧੂੰਆਂ ਦੇਖਾਂਗਾ ਤਾਂ ਅੱਜ ਉਸੇ ਮੰਤਰੀ ਨੇ ਬਠਿੰਡਾ ਦਾ ਥਰਮਲ ਪਲਾਂਟ ਬੰਦ ਕਰਨ ਦਾ ਫ਼ੈਸਲਾ ਕਰ ਦਿੱਤਾ ਹੈ।
ਧਰਨੇ 'ਚ ਆਮ ਆਦਮੀ ਪਾਰਟੀ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਮੌਜੂਦ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੋਨਾਂ ਨੇ ਹੀ ਇਸ ਨੂੰ ਬੰਦ ਕਰਨ ਦੇ ਫ਼ੈਸਲੇ ਕੀਤੇ ਹਨ। ਮਨਪ੍ਰੀਤ ਬਾਦਲ ਵੱਲੋਂ ਇਹ ਬਹੁਤ ਹੀ ਗਲਤ ਫੈਸਲਾ ਕੀਤਾ ਗਿਆ ਹੈ।
ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਪੁਲਿਸ ਨੇ ਬੈਰੀਕੇਡ ਲਾ ਕੇ ਰੋਕ ਦਿੱਤਾ। ਇਸ ਦੌਰਾਨ ਪਾਰਟੀ ਦੇ ਵਰਕਰਾਂ ਵੱਲੋਂ ਪੁਲਿਸ ਮੁਲਾਜ਼ਮ ਨਾਲ ਧੱਕਾ ਮੁੱਕੀ ਵੀ ਕੀਤੀ ਗਈ।
ਬਠਿੰਡਾ ਗੁਰੂ ਨਾਨਕ ਦੇਵ ਥਰਮਲ ਪਲਾਟ ਬੰਦ ਮਾਮਲੇ ਨੂੰ ਲੈ ਕੇ ਰਾਜਨੀਤਕ ਪਾਰਟੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਠਿੰਡਾ ਦੇ ਥਰਮਲ ਪਲਾਂਟ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ ਸੀ ਤੇ ਉੱਥੇ ਹੀ ਅੱਜ ਆਦਮੀ ਪਾਰਟੀ ਵੱਲੋਂ ਵੀ ਧਰਨਾ ਪ੍ਰਦਰਸ਼ਨ ਕੀਤਾ ਗਿਆ।
- - - - - - - - - Advertisement - - - - - - - - -