ਪੰਜਾਬ ਦੇ ਕੋਰੋਨਾ ਯੋਧੇ ਹੜਤਾਲ 'ਤੇ, ਧਰਨੇ ਤੋਂ ਆਈਆਂ ਤਸਵੀਰਾਂ
ਪੰਜਾਬ ਸਰਕਾਰ ਵਲੋਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਦੇ ਫੈਸਲੇ ਨੂੰ ਵਿਚਾਰਨ ਲਈ ਪੀਸੀਐਮਐਸ ਐਸੋਸੀਏਸ਼ਨ ਅਤੇ ਵੱਖ ਵੱਖ ਡਾਕਟਰਾਂ ਦੀਆਂ ਜਥੇਬੰਦੀਆਂ ਵੱਲੋਂ ਅੱਜ ਪੂਰੇ ਸੂਬੇ ਵਿੱਚ 3 ਦਿਨਾਂ ਦੀ ਹੜਤਾਲ ਕੀਤੀ ਗਈ ਹੈ। ਡਾਕਟਰਾਂ ਵੱਲੋਂ ਅੱਜ ਤੋਂ ਐਮਰਜੈਂਸੀ ਸੇਵਾਵਾਂ ਨੂੰ ਛੱਡ ਸਾਰੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।
Download ABP Live App and Watch All Latest Videos
View In Appਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਡਾ. ਗਗਨਦੀਪ ਨੇ ਦੱਸਿਆ ਕਿ ਇਸ ਫੈਸਲੇ ਨਾਲ ਸਰਕਾਰ ਨੇ ਸਰਕਾਰੀ ਡਾਕਟਰਾਂ, ਜੋ ਕੋਰੋਨਾ ਮਹਾਂਮਾਰੀ ਦੌਰਾਨ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਦਿਨ ਰਾਤ ਡਿਊਟੀ ਨਿਭਾ ਰਹੇ ਹਨ ਅਤੇ ਇਸ ਦੌਰਾਨ ਉਨ੍ਹਾਂ 'ਚੋਂ ਵੱਡੀ ਗਿਣਤੀ 'ਚ ਕੋਰੋਨਾ ਦੇ ਸ਼ਿਕਾਰ ਹੀ ਨਹੀਂ ਹੋਏ। ਸਗੋਂ ਕਈ ਮੌਤ ਦੇ ਮੂੰਹ ਵਿੱਚ ਵੀ ਚਲੇ ਗਏ।
ਉਨ੍ਹਾਂ ਕਿਹਾ ਇਸ ਨਾਲ ਭਵਿੱਖ ਵਿੱਚ ਸਰਕਾਰੀ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਦੇ ਫੈਸਲੇ ਨੂੰ ਤੁਰੰਤ ਵਾਪਸ ਕਰਾਉਣ ਲਈ ਅਸੀਂ ਸੰਘਰਸ਼ ਹੋਰ ਵੀ ਤੇਜ਼ ਕਰਾਂਗੇ।
ਉਨ੍ਹਾਂ ਕਿਹਾ ਜੇਕਰ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ ਤਾਂ ਇਸ ਨਾਲ ਆਮ ਲੋਕਾਂ ਨੂੰ ਜੋ ਪਰੇਸ਼ਾਨੀ ਹੋਈ ਉਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਦੀ ਹੋਵੇਗੀ।
ਉਨ੍ਹਾਂ ਕਿਹਾ ਕਿ ਸਰਕਾਰ ਅਨਰੈਸਟ ਚੱਲ ਰਹੀ ਹੈ ਅਤੇ ਮੰਤਰੀਆਂ ਦੇ ਫੇਰਬਦਲ ਕਰਨ 'ਚ ਰੁੱਝੀ ਹੈ। ਉਨ੍ਹਾਂ ਕਿਹਾ ਕਿ ਸਾਨੂ ਸਿਰਫ਼ ਤੇ ਸਿਰਫ਼ ਹਮੇਸ਼ਾਂ ਦੀ ਤਰ੍ਹਾਂ ਭਰੋਸਾ ਹੀ ਦਿੱਤਾ ਜਾਂਦਾ ਹੈ ਹੋਰ ਕੁਝ ਨਹੀਂ।