Election Results 2024
(Source: ECI/ABP News/ABP Majha)
ਸੂਬੇ ਭਰ 'ਚ ਡਾਕਟਰਾਂ ਨੇ ਪੰਜਾਬ ਸਰਕਾਰ ਖਿਲਾਫ ਸ਼ੁਰੂ ਕੀਤੀ ਹੜਤਾਲ, ਦਫਤਰਾਂ ਨੂੰ ਲਾਏ ਤਾਲੇ
ਪੰਜਾਬ ਸਰਕਾਰ ਦੁਆਰਾ ਜਾਰੀ ਕੀਤੇ ਗਏ ਪੇ ਕਮਿਸ਼ਨ ਖ਼ਿਲਾਫ਼ ਹਰ ਵਿਭਾਗ ਦੇ ਕਰਮਚਾਰੀ ਪ੍ਰਦਰਸ਼ਨ ਕਰ ਰਹੇ ਹਨ। ਸਿਹਤ ਸਹੂਲਤਾਂ ਪ੍ਰਦਾਨ ਕਰਨ ਵਾਲੇ ਸਿਹਤ ਵਿਭਾਗ ਦੇ ਸਰਕਾਰੀ ਡਾਕਟਰ ਵੀ ਇਸ ਪੇ ਕਮਿਸ਼ਨ ਦੇ ਖ਼ਿਲਾਫ਼ ਹਨ। ਅੱਜ ਪੰਜਾਬ ਭਰ 'ਚ ਸਰਕਾਰੀ ਹਸਪਤਾਲਾਂ ਦੇ ਸਮੁੱਚੇ ਡਾਕਟਰਾਂ ਨੇ ਮੁੜ ਹੜਤਾਲ ਕਰਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ।
Download ABP Live App and Watch All Latest Videos
View In Appਸਿਵਲ ਸਰਜਨ ਦਫ਼ਤਰ ਤੇ ਹੋਰ ਸਰਕਾਰੀ ਦਫਤਰਾਂ ਨੂੰ ਤਾਲਾ ਜੜਿਆ ਤੇ ਓਪੀਡੀ ਵੀ ਬੰਦ ਕਰ ਦਿੱਤੀ ਗਈ ਹੈ। ਡਾਕਟਰਾਂ ਦੀ ਸਟੇਟ ਐਸੋਸੀਏਸ਼ਨ ਦੇ ਸੱਦੇ 'ਤੇ ਸਿਵਲ ਹਸਪਤਾਲ ਬਰਨਾਲਾ ਦੇ ਡਾਕਟਰਾਂ ਵੱਲੋਂ ਅੱਜ ਮੁੜ ਦੋ ਦਿਨਾਂ ਦੀ ਹੜਤਾਲ ਕਰਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਵੱਲੋਂ ਲਾਗੂ ਕੀਤੇ ਪੇ ਕਮਿਸ਼ਨ ਖ਼ਿਲਾਫ਼ ਅਤੇ ਪੰਜਾਬ ਦੇ ਵਿੱਤ ਮੰਤਰੀ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।
ਸਿਵਲ ਹਸਪਤਾਲ ਡਾਕਟਰਾਂ ਦਾ ਤਰਕ ਹੈ ਕਿ ਪੰਜਾਬ ਸਰਕਾਰ ਵੱਲੋਂ ਇਸ ਪੇ ਕਮਿਸ਼ਨ 'ਚ ਡਾਕਟਰਾਂ ਦਾ ਐੱਨਪੀਏ ਫੰਡ 25 ਪ੍ਰਤੀਸ਼ਤ ਤੋਂ ਘਟਾ ਕੇ 20 ਪ੍ਰਤੀਸ਼ਤ ਕਰ ਦਿੱਤਾ ਗਿਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਇਸ ਫੰਡ ਘਟਾਉਣ ਨਾਲ ਇਸ ਪੇ ਕਮਿਸ਼ਨ ਵਿਚ ਉਨ੍ਹਾਂ ਦੀ ਤਨਖਾਹ ਪ੍ਰਤੀ ਸਾਲ ਵਧਣ ਦੀ ਬਜਾਏ ਘਟ ਰਹੀ ਹੈ। ਉਨ੍ਹਾਂ ਕਿਹਾ ਕਿ ਐੱਨਪੀਏ ਫੰਡ ਵਧਾ ਕੇ 33 ਪ੍ਰਤੀਸ਼ਤ ਕੀਤਾ ਜਾਵੇ।
ਡਾਕਟਰਾਂ ਦਾ ਰੋਸ ਹੈ ਕਿ ਕੋਰੋਨਾ ਮਹਾਂਮਾਰੀ ਦੌਰਾਨ ਉਨ੍ਹਾਂ ਨੇ ਫਰੰਟ ਲਾਈਨ 'ਤੇ ਯੋਧੇ ਬਣ ਕੇ ਕੰਮ ਕੀਤਾ। ਪਰ ਸਰਕਾਰ ਨੇ ਉਨ੍ਹਾਂ ਨਾਲ ਇਸ ਪੇ ਕਮਿਸ਼ਨ ਵਿੱਚ ਧੋਖਾ ਕੀਤਾ ਹੈ। ਡਾਕਟਰਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਪੇ ਕਮਿਸ਼ਨ ਨੂੰ ਵਾਪਸ ਕੀਤਾ ਜਾਵੇ। ਉਨ੍ਹਾਂ ਕਿਹਾ ਜੇਕਰ ਸਰਕਾਰ ਨੇ ਇਨ੍ਹਾਂ ਮੰਗਾਂ ਪ੍ਰਤੀ ਥੋੜੇ ਦਿਨਾਂ ਤੱਕ ਧਿਆਨ ਨਾ ਦਿੱਤਾ।
ਉਨ੍ਹਾਂ ਕਿਹਾ ਕਿ ਸਟੇਟ ਕਮੇਟੀ ਨਾਲ ਗੱਲ ਕਰਕੇ ਆਉਣ ਵਾਲੇ ਸਮੇਂ 'ਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਡਾਕਟਰਾਂ ਦਾ ਕਹਿਣਾ ਸੀ ਕਿ ਪਿਛਲੇ ਹਫ਼ਤੇ ਚੰਡੀਗੜ੍ਹ ਰੈਲੀ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਨੂੰ ਇਕ ਹਫ਼ਤੇ ਦਾ ਸਮਾਂ ਦਿੱਤਾ ਜਾਵੇ। ਪਰ ਦਸ ਦਿਨ ਬੀਤ ਜਾਣ ਬਾਅਦ ਉਨ੍ਹਾਂ ਦੀ ਮੰਗ 'ਤੇ ਕੋਈ ਸੁਣਵਾਈ ਨਹੀਂ ਹੋਈ।
ਉਨ੍ਹਾਂ ਕਿਹਾ ਕਿ ਇਸ ਲਈ ਮਜਬੂਰਨ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਦਫ਼ਤਰਾਂ ਨੂੰ ਤਾਲੇ ਜੜਨੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਦੋ ਦਿਨਾਂ ਵਿੱਚ ਜੇ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਚੰਡੀਗੜ੍ਹ ਦੇ ਦਫ਼ਤਰਾਂ ਨੂੰ ਵੀ ਤਾਲੇ ਲਾਏ ਜਾਣਗੇ।