Punjab Schools Holiday: ਪੰਜਾਬ 'ਚ 17 ਤਰੀਕ ਨੂੰ ਛੁੱਟੀ ਦਾ ਐਲਾਨ, ਜਾਣੋ ਕਿੱਥੇ ਸਕੂਲ ਰਹਿਣਗੇ ਬੰਦ?
Ferozepur News: ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਿਸ ਨਾਲ ਬੱਚਿਆਂ ਦੇ ਚਿਹਰੇ ਖਿੜ ਗਏ ਹਨ।
Continues below advertisement
Punjab Schools Holiday
Continues below advertisement
1/4
ਦੱਸ ਦੇਈਏ ਕਿ ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ, ਦੀਪਸ਼ਿਖਾ ਸ਼ਰਮਾ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਗਿਣਤੀ ਕੇਂਦਰਾਂ 'ਤੇ ਸਥਿਤ ਸਕੂਲਾਂ ਦੇ ਵਿਦਿਆਰਥੀਆਂ ਲਈ ਕੱਲ੍ਹ (ਬੁੱਧਵਾਰ), 17 ਦਸੰਬਰ, 2025 ਨੂੰ ਛੁੱਟੀ ਦਾ ਐਲਾਨ ਕੀਤਾ ਹੈ।
2/4
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਗਿਣਤੀ ਕੱਲ੍ਹ, 17 ਦਸੰਬਰ, 2025 ਨੂੰ ਹੋਵੇਗੀ।
3/4
ਵੋਟਾਂ ਦੀ ਗਿਣਤੀ ਲਈ ਵੱਖਰੇ-ਵੱਖਰੇ ਕਾਊਂਟਿੰਗ ਸੈਂਟਰ ਬਣਾਏ ਗਏ ਹਨ, ਜਿਨ੍ਹਾਂ ਵਿੱਚ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੁਰੂਹਰਸਹਾਏ, ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਮਦੋਟ, ਮਨੋਹਰ ਲਾਲ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਛਾਉਣੀ ਅਤੇ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਖੂ ਸ਼ਾਮਲ ਹਨ।
4/4
ਉਨ੍ਹਾਂ ਨੇ ਦੱਸਿਆ ਕਿ ਕਾਊਂਟਿੰਗ ਕੇਂਦਰਾਂ 'ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਇਨ੍ਹਾਂ ਗਿਣਤੀ ਕੇਂਦਰਾਂ (ਸਕੂਲਾਂ) ਵਿੱਚ ਵਿਦਿਆਰਥੀਆਂ ਲਈ 17 ਦਸੰਬਰ, 2025 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
Published at : 16 Dec 2025 06:17 PM (IST)