RRB NTPC ਨਤੀਜੇ ਨੂੰ ਲੈ ਕੇ ਬਿਹਾਰ ਦੇ ਕਈ ਸ਼ਹਿਰਾਂ 'ਚ ਭਾਰੀ ਹੰਗਾਮਾ, ਰੇਲਵੇ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤੀ ਇਹ ਚੇਤਾਵਨੀ
ਬਿਹਾਰ ਦੇ ਕਈ ਸ਼ਹਿਰਾਂ 'ਚ ਪਿਛਲੇ ਕੁਝ ਦਿਨਾਂ ਤੋਂ ਵਿਦਿਆਰਥੀਆਂ ਦਾ ਪ੍ਰਦਰਸ਼ਨ ਚੱਲ ਰਿਹਾ ਹੈ, ਜੋ ਮੰਗਲਵਾਰ ਨੂੰ ਕਾਫੀ ਭੜਕ ਗਿਆ। ਹਜ਼ਾਰਾਂ ਵਿਦਿਆਰਥੀਆਂ ਨੇ RRB NTPC ਦੇ ਨਤੀਜੇ 'ਚ ਕਮੀਆਂ ਦਾ ਦੋਸ਼ ਲਗਾਉਂਦੇ ਹੋਏ ਰੇਲਵੇ ਸਟੇਸ਼ਨ ਤੋਂ ਰੇਲਵੇ ਟਰੈਕ ਤੱਕ ਜਾਮ ਲਗਾ ਦਿੱਤਾ। ਹਾਲਾਂਕਿ ਰੇਲਵੇ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ।
Download ABP Live App and Watch All Latest Videos
View In Appਹਜ਼ਾਰਾਂ ਵਿਦਿਆਰਥੀਆਂ ਦੇ ਪ੍ਰਦਰਸ਼ਨ ਕਾਰਨ ਸਾਰੀਆਂ ਟਰੇਨਾਂ ਨੂੰ ਰੱਦ ਕਰਨਾ ਪਿਆ। ਸੋਮਵਾਰ ਨੂੰ ਪਟਨਾ ਸ਼ਹਿਰ 'ਚ ਹਜ਼ਾਰਾਂ ਲੋਕਾਂ ਦੇ ਪ੍ਰਦਰਸ਼ਨ ਲਈ ਰੇਲ ਪਟੜੀਆਂ 'ਤੇ ਖੜ੍ਹੇ ਹੋਣ ਕਾਰਨ ਕਈ ਟਰੇਨਾਂ ਨੂੰ ਰੱਦ ਕਰਨਾ ਪਿਆ ਜਾਂ ਉਨ੍ਹਾਂ ਦੇ ਰੂਟ ਬਦਲਣੇ ਪਏ ਹਨ।
ਪਟਨਾ ਦੇ ਜ਼ਿਲ੍ਹਾ ਪ੍ਰਸ਼ਾਸਨ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਜੀਆਰਪੀ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਹੈ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਇਹ ਮਾਮਲਾ ਕੋਚਿੰਗ ਸੰਸਥਾਵਾਂ ਵੱਲੋਂ ਵੀ ਪ੍ਰੇਰਿਤ ਕੀਤਾ ਗਿਆ ਹੈ, ਜਿਨ੍ਹਾਂ ਦੀ ਪਛਾਣ ਕੀਤੀ ਜਾ ਰਹੀ ਹੈ। ਇਨ੍ਹਾਂ ਕੋਚਿੰਗ ਸੰਸਥਾਵਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੰਗਲਵਾਰ ਨੂੰ ਇਹ ਵਿਰੋਧ ਪ੍ਰਦਰਸ਼ਨ ਇੰਨਾ ਭਖ ਗਿਆ ਕਿ ਪੁਲਿਸ ਨੂੰ ਵਿਦਿਆਰਥੀਆਂ ਨੂੰ ਕਾਬੂ ਕਰਨ ਲਈ ਅੱਥਰੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਤੋਪਾਂ ਦੀ ਵਰਤੋਂ ਕਰਨੀ ਪਈ। ਇਸ ਪ੍ਰਦਰਸ਼ਨ ਕਾਰਨ ਰੇਲਵੇ ਨੂੰ ਕਾਫੀ ਨੁਕਸਾਨ ਹੋਇਆ ਹੈ। ਕਈ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਵੀ ਲਿਆ ਹੈ।
ਰੇਲ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਇੱਕ ਜਨਤਕ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਜਿਹੜੇ ਉਮੀਦਵਾਰ ਰੇਲਵੇ ਪਟੜੀਆਂ 'ਤੇ ਪ੍ਰਦਰਸ਼ਨ, ਰੇਲ ਸੰਚਾਲਨ ਵਿੱਚ ਵਿਘਨ ਪਾਉਣ ਅਤੇ ਰੇਲਵੇ ਸੰਪਤੀਆਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਗੈਰ-ਕਾਨੂੰਨੀ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਰੇਲਵੇ ਦੀ ਨੌਕਰੀ ਤੋਂ ਉਮਰ ਭਰ ਲਈ ਪਾਬੰਦੀ ਲਗਾਈ ਜਾ ਸਕਦੀ ਹੈ।
ਆਰਆਰਬੀ-ਐਨਟੀਪੀਸੀ ਦੇ ਨਤੀਜੇ ਅਤੇ ਆਰਆਰਬੀ ਗਰੁੱਪ ਡੀ ਪ੍ਰੀਖਿਆ ਵਿੱਚ ਕੀਤੇ ਬਦਲਾਅ ਕਾਰਨ ਗੁੱਸੇ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ ਆਰਾ-ਸਾਸਾਰਾਮ ਪੈਸੰਜਰ ਟਰੇਨ ਨੂੰ ਅੱਗ ਲਗਾ ਦਿੱਤੀ, ਨਵਾਦਾ ਵਿੱਚ ਟਰੇਨ ਦੇ ਇੰਜਣ ਨੂੰ ਵੀ ਅੱਗ ਲਗਾ ਦਿੱਤੀ ਗਈ। ਇਸ ਤੋਂ ਬਾਅਦ ਰੇਲਵੇ ਨੇ ਸਖ਼ਤ ਚੇਤਾਵਨੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਪੁਲਸ ਨੇ ਕੁਝ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਹੈ।
ਰੇਲਵੇ ਨੇ ਇਹ ਵੀ ਕਿਹਾ ਕਿ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵਿਦਿਆਰਥੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਨੋਟਿਸ ਵਿੱਚ ਅੱਗੇ ਦੱਸਿਆ ਗਿਆ ਹੈ ਕਿ ਰੇਲਵੇ ਭਰਤੀ ਬੋਰਡ (ਆਰ.ਆਰ.ਬੀ.) ਇਮਾਨਦਾਰੀ ਦੇ ਉੱਚੇ ਮਿਆਰਾਂ ਨੂੰ ਕਾਇਮ ਰੱਖਦਿਆਂ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਪ੍ਰਕਿਰਿਆ ਨੂੰ ਚਲਾਉਣ ਲਈ ਵਚਨਬੱਧ ਹੈ। ਰੇਲਵੇ ਨੌਕਰੀ ਦੇ ਚਾਹਵਾਨਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਗੁਮਰਾਹ ਨਾ ਹੋਣ ਜਾਂ ਅਜਿਹੇ ਤੱਤਾਂ ਦੇ ਪ੍ਰਭਾਵ ਵਿੱਚ ਨਾ ਆਉਣ ਜੋ ਉਹਨਾਂ ਨੂੰ ਆਪਣੇ ਸੁਆਰਥ ਲਈ ਵਰਤਣ ਦੀ ਕੋਸ਼ਿਸ਼ ਕਰ ਰਹੇ ਹਨ।
ਰੇਲਵੇ ਅਤੇ ਪੁਲਿਸ ਅਧਿਕਾਰੀ ਲਗਾਤਾਰ ਮੌਕੇ 'ਤੇ ਪਹੁੰਚ ਕੇ ਵਿਦਿਆਰਥੀਆਂ ਨੂੰ ਸਮਝਾ ਕੇ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਕਈ ਥਾਵਾਂ 'ਤੇ ਪੁਲਸ 'ਤੇ ਪਥਰਾਅ ਦੇ ਮਾਮਲੇ ਵੀ ਸਾਹਮਣੇ ਆਏ, ਜਿਸ ਦੇ ਜਵਾਬ 'ਚ ਪੁਲਿਸ ਨੇ ਵੀ ਸਖਤ ਰੁਖ ਅਖਤਿਆਰ ਕੀਤਾ।