Sarkari Naukri: ਸਰਕਾਰੀ ਨੌਕਰੀ ਲੈਣ ਦਾ ਸੁਨਹਿਰੀ ਮੌਕਾ!
MPPEB Recruitment 2023: ਮੱਧ ਪ੍ਰਦੇਸ਼ ਪ੍ਰੋਫੈਸ਼ਨਲ ਐਗਜ਼ਾਮੀਨੇਸ਼ਨ ਬੋਰਡ (MPPEB) ਨੇ ਗਰੁੱਪ 5 ਭਰਤੀ 2023 ਲਈ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਜਿਸ ਲਈ ਯੋਗ ਤੇ ਦਿਲਚਸਪੀ ਰੱਖਣ ਵਾਲੇ ਉਮੀਦਵਾਰ 29 ਮਾਰਚ ਤੱਕ ਅਪਲਾਈ ਕਰ ਸਕਦੇ ਹਨ। ਇਸ ਭਰਤੀ ਲਈ ਅਪਲਾਈ ਕਰਨ ਲਈ ਉਮੀਦਵਾਰ ਨੂੰ ਅਧਿਕਾਰਤ ਵੈੱਬਸਾਈਟ esb.mp.gov.in 'ਤੇ ਜਾਣਾ ਪਵੇਗਾ।
Download ABP Live App and Watch All Latest Videos
View In Appਖਾਲੀ ਅਸਾਮੀਆਂ ਦਾ ਵੇਰਵਾ: ਇਸ ਭਰਤੀ ਮੁਹਿੰਮ ਰਾਹੀਂ ਕੁੱਲ 4792 ਅਸਾਮੀਆਂ ਭਰੀਆਂ ਜਾਣੀਆਂ ਹਨ। ਜਿਸ ਵਿੱਚ 3054 ਅਤੇ 1738 ਬੈਕਲਾਗ ਅਸਾਮੀਆਂ ਹਨ।
ਵਿਦਿਅਕ ਯੋਗਤਾ: ਅਪਲਾਈ ਕਰਨ ਵਾਲੇ ਉਮੀਦਵਾਰ ਕੋਲ ਕਿਸੇ ਵੀ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਜਮਾਤ ਪਾਸ ਅਤੇ ਸਬੰਧਤ ਖੇਤਰ ਵਿੱਚ ਡਿਗਰੀ/ਡਿਪਲੋਮਾ ਹੋਣਾ ਚਾਹੀਦਾ ਹੈ।
ਉਮਰ ਸੀਮਾ: ਭਰਤੀ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 18 ਸਾਲ ਤੋਂ 40 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ।
ਇੰਝ ਹੋਵੇਗੀ ਚੋਣ : ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਦਸਤਾਵੇਜ਼ ਤਸਦੀਕ ਦੁਆਰਾ ਕੀਤੀ ਜਾਵੇਗੀ।
ਅਰਜ਼ੀ ਫੀਸ: ਦਿਲਚਸਪੀ ਰੱਖਣ ਵਾਲੇ ਉਮੀਦਵਾਰਾਂ ਨੂੰ 500 ਰੁਪਏ ਦੀ ਅਰਜ਼ੀ ਫੀਸ ਅਦਾ ਕਰਨੀ ਪਵੇਗੀ। ਜਦਕਿ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ 250 ਰੁਪਏ ਫੀਸ ਦੇਣੀ ਪਵੇਗੀ।
ਕਦੋਂ ਹੋਵੇਗੀ ਪ੍ਰੀਖਿਆ: MPPEB ਗਰੁੱਪ 5 ਦੀ ਪ੍ਰੀਖਿਆ ਦੋ ਸ਼ਿਫਟਾਂ ਵਿੱਚ 16 ਜੂਨ ਨੂੰ ਹੋਵੇਗੀ। ਪਹਿਲੀ ਸ਼ਿਫਟ ਸਵੇਰੇ 9.00 ਵਜੇ ਤੋਂ 11.00 ਵਜੇ ਅਤੇ ਬਾਅਦ ਦੁਪਹਿਰ 3.00 ਤੋਂ ਸ਼ਾਮ 5.00 ਵਜੇ ਤੱਕ ਹੋਵੇਗੀ।