PSEB ਨੇ 10ਵੀਂ ਅਤੇ 12ਵੀਂ ਦੀ ਡੇਟਸ਼ੀਟ ਕੀਤੀ ਜਾਰੀ, ਪ੍ਰੀਖਿਆਵਾਂ 27 ਜਨਵਰੀ ਤੋਂ ਸ਼ੁਰੂ

ਪੰਜਾਬ ਬੋਰਡ ਹੇਠਾਂ ਪੜ੍ਹਾਈ ਕਰ ਰਹੇ ਬੱਚਿਆਂ ਦੇ ਲਈ ਅਹਿਮ ਖਬਰ ਸਾਹਮਣੇ ਆਈ ਹੈ। ਜੀ ਹਾਂ PSEB ਵੱਲੋਂ 10ਵੀਂ ਅਤੇ 12ਵੀਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਆਓ ਜਾਣਦੇ ਹਾਂ ਇਸ ਬਾਰੇ ਪੂਰਾ ਵੇਰਵਾ।

( Image Source : Freepik )

1/6
PSEB ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਵੋਕੇਸ਼ਨਲ ਅਤੇ NSQF ਵਿਸ਼ਿਆਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਹ ਪ੍ਰੀਖਿਆਵਾਂ 27 ਜਨਵਰੀ ਤੋਂ 4 ਫਰਵਰੀ ਤੱਕ ਲਈਆਂ ਜਾਣਗੀਆਂ। ਬੋਰਡ ਨੇ ਇਸ ਸਬੰਧੀ ਸੂਚਨਾ ਸਕੂਲਾਂ ਨੂੰ ਭੇਜ ਦਿੱਤੀ ਹੈ।
2/6
ਇਸ ਤੋਂ ਇਲਾਵਾ ਸਕੂਲ ਦੇ ਪ੍ਰਿੰਸੀਪਲ ਨੂੰ ਵਿਦਿਆਰਥੀਆਂ ਨੂੰ ਪ੍ਰੀਖਿਆ ਦੀ ਡੇਟਸ਼ੀਟ ਨੋਟ ਕਰਨ ਲਈ ਕਿਹਾ ਗਿਆ ਹੈ। ਡੇਟਸ਼ੀਟ ਨਾਲ ਸਬੰਧਤ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਬੋਰਡ ਨਾਲ ਈਮੇਲ srsecconduct.pseb@punjab.gov.in 'ਤੇ ਸੰਪਰਕ ਕੀਤਾ ਜਾ ਸਕਦਾ ਹੈ।
3/6
10ਵੀਂ ਅਤੇ 12ਵੀਂ ਜਮਾਤ ਲਈ PSEB ਦੀ ਪ੍ਰੀਖਿਆ ਵਿੱਚ ਪੰਜਾਬ ਭਰ ਦੇ ਲਗਭਗ ਸੱਤ ਲੱਖ ਵਿਦਿਆਰਥੀ ਬੈਠਣਗੇ। ਪ੍ਰੀਖਿਆ ਲਈ ਪ੍ਰਸ਼ਨ ਪੱਤਰ ਬੈਂਕਾਂ ਰਾਹੀਂ ਸਕੂਲਾਂ ਨੂੰ ਭੇਜੇ ਜਾਣਗੇ। ਇਸ ਤੋਂ ਇਲਾਵਾ ਪ੍ਰੀਖਿਆ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾਣਗੇ।
4/6
ਇਸ ਦਾ ਸਾਰਾ ਕੰਮ ਬੋਰਡ CBSE ਅਤੇ ਅੰਤਰਰਾਸ਼ਟਰੀ ਬੋਰਡਾਂ ਦੀ ਤਰਜ਼ 'ਤੇ ਕਰਦਾ ਹੈ। ਤਾਂ ਜੋ ਵਿਦਿਆਰਥੀਆਂ ਨੂੰ ਪ੍ਰੀਖਿਆ ਦੇਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
5/6
ਹੁਣ ਬੋਰਡ ਸਿਰਫ਼ ਉਨ੍ਹਾਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੀ ਹਾਰਡ ਕਾਪੀ ਜਾਰੀ ਕਰਦਾ ਹੈ ਜੋ ਇਸ ਲਈ ਅਪਲਾਈ ਕਰਦੇ ਹਨ।
6/6
ਨਹੀਂ ਤਾਂ ਵਿਦਿਆਰਥੀਆਂ ਨੂੰ ਇਸ ਨੂੰ ਡਿਜੀਲੌਕਰ ਤੋਂ ਹੀ ਪ੍ਰਾਪਤ ਕਰਨਾ ਹੋਵੇਗਾ। ਹਾਰਡ ਕੰਪਨੀ ਲਈ ਫੀਸ ਤੈਅ ਕੀਤੀ ਗਈ ਹੈ। ਇਸ ਦਾ ਭੁਗਤਾਨ ਵੀ ਪਹਿਲਾਂ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਬੋਰਡ ਪ੍ਰੀਖਿਆ ਦੇ ਨਤੀਜੇ ਪਹਿਲਾਂ ਜਾਰੀ ਕਰਨ ਦੀ ਕੋਸ਼ਿਸ਼ ਕਰਦਾ ਹੈ।
Sponsored Links by Taboola