Punjab Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਮੰਗਲਵਾਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ; 29 ਨਵੰਬਰ ਤੱਕ ਇਹ...
Punjab Holiday: ਪੰਜਾਬ ਵਿੱਚ ਮੰਗਲਵਾਰ, 25 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੂਬਾ ਸਰਕਾਰ ਇਸ ਦਿਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸ਼ਰਧਾ ਨਾਲ ਮਨਾ ਰਹੀ ਹੈ।
Continues below advertisement
Punjab Holiday:
Continues below advertisement
1/4
ਇਸ ਕਰਕੇ, ਸੂਬੇ ਭਰ ਵਿੱਚ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਹਾਲਾਂਕਿ, 350ਵੇਂ ਸ਼ਹੀਦੀ ਦਿਵਸ ਦੇ ਮੱਦੇਨਜ਼ਰ, ਨਾ ਸਿਰਫ਼ ਪੰਜਾਬ ਵਿੱਚ ਸਗੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਸਮਾਗਮ ਸ਼ੁਰੂ ਹੋ ਗਏ ਹਨ, ਜੋ ਸਾਲ ਦੇ ਅੰਤ ਤੱਕ ਜਾਰੀ ਰਹਿਣਗੇ।
2/4
ਜਾਣਕਾਰੀ ਲਈ ਦੱਸ ਦੇਈਏ ਕਿ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਧਾਰਮਿਕ ਆਯੋਜਨ ਦਾ ਐਲਾਨ ਕੀਤਾ ਗਿਆ ਹੈ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ।
3/4
ਸਮਾਗਮਾਂ ਦੀ ਸ਼ੁਰੂਆਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ "ਧੰਨ ਧੰਨ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸਾਢੇ ਤਿੰਨ ਸਾਲਾ ਸ਼ਹੀਦੀ ਸ਼ਤਾਬਦੀ ਦੇ ਮੌਕੇ ‘ਤੇ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨਾਲ ਸਬੰਧਿਤ ਗੁਰਤਾ ਗੱਦੀ ਦਿਵਸ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ 21 ਤੋਂ 29 ਨਵੰਬਰ ਤੱਕ ਮਨਾਇਆ ਜਾਵੇਗਾ। ਸਮਾਗਮਾਂ ਦੀ ਸ਼ੁਰੂਆਤ 21 ਨਵੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਵੇਗੀ ਅਤੇ ਗੁਰਤਾ ਗੱਦੀ ਸਥਾਪਨਾ ਨਾਲ ਜੁੜੇ ਧਾਰਮਿਕ ਪ੍ਰੋਗਰਾਮ ਕਰਵਾਏ ਜਾਣਗੇ।"
4/4
"23 ਅਤੇ 25 ਨਵੰਬਰ ਨੂੰ ਵਿਸ਼ੇਸ਼ ਪਾਠ ਰੱਖੇ ਜਾਣਗੇ, ਜਦਕਿ 26 ਤੋਂ 28 ਨਵੰਬਰ ਤੱਕ ਲਗਾਤਾਰ ਸਮਾਗਮ ਤੇ ਧਾਰਮਿਕ ਪ੍ਰਵਚਨ ਚੱਲਦੇ ਰਹਿਣਗੇ। 28 ਨਵੰਬਰ ਨੂੰ ਭਾਈ ਜੈਤਾ ਜੀ ਨੂੰ ਸਮਰਪਿਤ ਨਗਰ ਕੀਰਤਨ ਕੀਰਤਪੁਰ ਸਾਹਿਬ ਤੱਕ ਨਿਕਲੇਗਾ। 29 ਨਵੰਬਰ ਨੂੰ ਅੰਮ੍ਰਿਤ ਵੇਲੇ ਇਹ ਨਗਰ ਕੀਰਤਨ ਉਸ ਰੂਹਾਨੀ ਭਾਵਨਾ ਨਾਲ ਪੈਦਲ ਤੁਰੇਗਾ ਜਿਸ ਤਰ੍ਹਾਂ ਭਾਈ ਜੈਤਾ ਜੀ ਗੁਰੂ ਤੇਗ ਬਹਾਦਰ ਸਾਹਿਬ ਦਾ ਸੀਸ ਲੈ ਕੇ ਪਹੁੰਚੇ ਸਨ। ਇਸ ਪਵਿੱਤਰ ਪ੍ਰੋਗਰਾਮ ਵਿੱਚ ਸਮੂਹ ਸੰਪਰਦਾਵਾਂ, ਨਿਹੰਗ ਜਥੇ, ਸਿੰਘ ਸਭਾਵਾਂ ਅਤੇ ਧਾਰਮਿਕ ਜਥੇਬੰਦੀਆਂ ਦੀ ਸ਼ਮੂਲੀਅਤ ਹੋਵੇਗੀ ਤਾਂ ਜੋ ਇਹ ਸਮਾਗਮ ਆਧਿਆਤਮਿਕ ਅਤੇ ਸੱਭਿਆਚਾਰਕ ਪੱਧਰ ‘ਤੇ ਇੱਕ ਵੱਡਾ ਸੰਦੇਸ਼ ਦੇ ਸਕੇ।"
Published at : 19 Nov 2025 03:06 PM (IST)