ਸਰਕਾਰੀ ਬੈਂਕਾਂ 'ਚ ਟ੍ਰੇਨੀਆਂ ਨੂੰ ਰੱਖਿਆ ਜਾਏਗਾ, ਕੰਮ ਸਿਖਾਉਣ ਦੇ ਨਾਲ ਦਿੱਤੀ ਜਾਏਗੀ ਚੰਗੀ ਤਨਖਾਹ
ਟਰੇਨਿੰਗ ਪ੍ਰੋਗਰਾਮ ਤਹਿਤ ਆਉਣ ਵਾਲੇ ਇਹ ਕਰਮਚਾਰੀ ਬੈਂਕਾਂ ਦੀਆਂ ਸੇਵਾਵਾਂ ਹਰ ਗਾਹਕ ਤੱਕ ਪਹੁੰਚਾਉਣ ਵਿੱਚ ਮਦਦ ਕਰਨਗੇ। ਪਿਛਲੇ ਕੁਝ ਸਾਲਾਂ 'ਚ ਜਨਤਕ ਖੇਤਰ ਦੇ ਬੈਂਕਾਂ ਦੇ ਕਰਮਚਾਰੀਆਂ ਦੀ ਗਿਣਤੀ ਤੇਜ਼ੀ ਨਾਲ ਘਟੀ ਹੈ। ਹੁਣ, ਅਪ੍ਰੈਂਟਿਸਸ਼ਿਪ ਪ੍ਰੋਗਰਾਮ ਦੇ ਤਹਿਤ ਕੀਤੀ ਜਾ ਰਹੀ ਭਰਤੀ ਤੋਂ ਆਉਣ ਵਾਲੇ ਇਹ ਲੋਕ ਬੈਂਕਾਂ ਦੇ ਕਰਮਚਾਰੀਆਂ ਦੀ ਘਾਟ ਨੂੰ ਭਰਨਗੇ।
Download ABP Live App and Watch All Latest Videos
View In Appਹਾਲ ਹੀ ਵਿੱਚ, ਯੂਨੀਅਨ ਬੈਂਕ ਆਫ ਇੰਡੀਆ, ਕੇਨਰਾ ਬੈਂਕ ਅਤੇ ਇੰਡੀਅਨ ਓਵਰਸੀਜ਼ ਬੈਂਕ ਨੇ ਅਪ੍ਰੈਂਟਿਸਸ਼ਿਪ ਪ੍ਰੋਗਰਾਮ ਦੇ ਤਹਿਤ ਲੋਕਾਂ ਦੀ ਭਰਤੀ ਸ਼ੁਰੂ ਕੀਤੀ ਹੈ। ਯੂਨੀਅਨ ਬੈਂਕ ਆਫ ਇੰਡੀਆ ਨੇ 500, ਕੇਨਰਾ ਬੈਂਕ ਨੇ 3000 ਅਤੇ ਇੰਡੀਅਨ ਓਵਰਸੀਜ਼ ਬੈਂਕ ਨੇ 550 ਗ੍ਰੈਜੂਏਟਾਂ ਦੀ ਭਰਤੀ ਸ਼ੁਰੂ ਕਰ ਦਿੱਤੀ ਹੈ।
ਇਸ ਇੱਕ ਸਾਲ ਲੰਬੇ ਅਪ੍ਰੈਂਟਿਸਸ਼ਿਪ ਪ੍ਰੋਗਰਾਮ ਵਿੱਚ ਨਿਯੁਕਤ ਕੀਤੇ ਗਏ ਟ੍ਰੇਨੀਆਂ ਨੂੰ ਹਰ ਮਹੀਨੇ 15,000 ਰੁਪਏ ਤੱਕ ਦਾ ਮਾਣ ਭੱਤਾ ਦਿੱਤਾ ਜਾਵੇਗਾ। ਇਨ੍ਹਾਂ ਬੈਂਕਾਂ ਨੇ ਪਹਿਲੀ ਵਾਰ ਅਪ੍ਰੈਂਟਿਸਸ਼ਿਪ ਹਾਇਰਿੰਗ ਕੀਤੀ ਹੈ।
ਬੈਂਕ ਆਫ ਇੰਡੀਆ ਦੇ ਬੋਰਡ ਨੇ ਵੀ ਅਪ੍ਰੈਂਟਿਸਸ਼ਿਪ ਪ੍ਰੋਗਰਾਮ ਸ਼ੁਰੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਬੈਂਕ ਵਿੱਚ ਕਰੀਬ 1300 ਲੋਕਾਂ ਦੀ ਨਿਯੁਕਤੀ ਕੀਤੀ ਜਾਵੇਗੀ। ਉਨ੍ਹਾਂ ਨੂੰ ਗਾਹਕ ਸਬੰਧਾਂ ਦਾ ਕੰਮ ਸੌਂਪਿਆ ਜਾਵੇਗਾ। ਕੇਨਰਾ ਬੈਂਕ ਦੇ ਐਮਡੀ ਅਤੇ ਸੀਈਓ ਕੇ ਸਤਿਆਨਾਰਾਇਣ ਰਾਜੂ ਦੇ ਅਨੁਸਾਰ, ਜ਼ਿਆਦਾਤਰ ਸਿਖਿਆਰਥੀਆਂ ਨੂੰ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਨਿਯੁਕਤ ਕੀਤਾ ਜਾਵੇਗਾ। ਉਹ ਲੋਕਾਂ ਨੂੰ ਬੈਂਕ ਸੇਵਾਵਾਂ ਦੇਣ ਦੀ ਕੋਸ਼ਿਸ਼ ਕਰਨਗੇ। ਬੈਂਕਾਂ ਵਿੱਚ ਕੰਮ ਕਰਨ ਦਾ ਤਜਰਬਾ ਹਾਸਲ ਕਰਨ ਨਾਲ ਉਨ੍ਹਾਂ ਲਈ ਵਿੱਤੀ ਖੇਤਰ ਵਿੱਚ ਨੌਕਰੀ ਪ੍ਰਾਪਤ ਕਰਨਾ ਆਸਾਨ ਹੋ ਜਾਵੇਗਾ।
ਹਾਲਾਂਕਿ, ਅਪ੍ਰੈਂਟਿਸਸ਼ਿਪ ਪ੍ਰੋਗਰਾਮ ਪੂਰਾ ਹੋਣ ਤੋਂ ਬਾਅਦ ਉਨ੍ਹਾਂ ਨੂੰ ਬੈਂਕਾਂ ਵਿੱਚ ਨੌਕਰੀ ਮਿਲਣ ਦੀ ਕੋਈ ਗਾਰੰਟੀ ਨਹੀਂ ਹੋਵੇਗੀ। ਪਰ, ਬੈਂਕਾਂ ਨੂੰ ਇਨ੍ਹਾਂ ਤੋਂ ਬਹੁਤ ਫਾਇਦਾ ਹੋਵੇਗਾ। ਜਿੱਥੇ ਵੀ ਬੈਂਕਾਂ ਵਿੱਚ ਕਰਮਚਾਰੀਆਂ ਦੀ ਕਮੀ ਹੈ, ਉੱਥੇ ਇਨ੍ਹਾਂ ਦੀ ਵਰਤੋਂ ਕੀਤੀ ਜਾਵੇਗੀ।
ਇਹ ਸੀਨੀਅਰ ਸਿਟੀਜ਼ਨ ਗਾਹਕਾਂ ਨੂੰ ਬੈਂਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਦੇ ਯੋਗ ਹੋਣਗੇ। ਇਸ ਤੋਂ ਇਲਾਵਾ ਬੈਂਕ ਕਰਮਚਾਰੀਆਂ 'ਤੇ ਕੰਮ ਦਾ ਬੋਝ ਵੀ ਘੱਟ ਹੋਵੇਗਾ। ਉਨ੍ਹਾਂ ਵਿਚੋਂ ਬਹੁਤਿਆਂ ਨੂੰ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਹੀ ਤਾਇਨਾਤ ਕੀਤਾ ਜਾਵੇਗਾ। ਉਹਨਾਂ ਨੂੰ ਕਰਜ਼ੇ ਦੀ ਵਸੂਲੀ, ਉਗਰਾਹੀ, ਸੰਚਾਲਨ, ਦਸਤਾਵੇਜ਼ ਤਸਦੀਕ ਅਤੇ ਲੋਨ ਪ੍ਰੋਸੈਸਿੰਗ ਵਰਗੇ ਕੰਮ ਸੌਂਪੇ ਜਾ ਸਕਦੇ ਹਨ।