ਕਿਸਾਨਾਂ ਦਾ ਜੇਲ੍ਹ ਭਰੋ ਅੰਦੋਲਨ ਸ਼ੁਰੂ, ਕਿਸਾਨਾਂ ਨੇ ਕਿਹਾ ਸਾਨੂੰ ਜੇਲ੍ਹਾਂ 'ਚ ਕਰੋ ਬੰਦ
ਕੇਂਦਰ ਸਰਕਾਰ ਵੱਲੋਂ ਲਿਆਏ ਜਾਰੀ ਆਰਡੀਨੈੱਸ ਬਿੱਲ ਖ਼ਿਲਾਫ਼ ਆਏ ਦਿਨ ਪੰਜਾਬ ਭਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
Download ABP Live App and Watch All Latest Videos
View In Appਅੱਜ ਬਠਿੰਡਾ ਵਿੱਚ ਵੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਆਪਣਾ ਗੁੱਸਾ ਜ਼ਾਹਿਰ ਕਰਦੇ ਹੋਏ ਪ੍ਰਦਰਸ਼ਨ ਕੀਤਾ ਗਿਆ, ਜਿਸ ਦੇ ਚਲਦਿਆਂ ਕਈ ਪੁਲਿਸ ਨੇ ਕਈ ਕਿਸਾਨਾਂ ਨੂੰ ਹਿਰਾਸਤ 'ਚ ਲਿਆ।
ਇਸ ਦੌਰਾਨ ਕਿਸਾਨਾਂ ਤੇ ਪੁਲਿਸ ਦਰਮਿਆਨ ਹਕਲੀ ਧੱਕਾ ਮੁੱਕੀ ਵੀ ਹੋ ਗਈ।
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਆਏ ਦਿਨ ਕਿਸਾਨ ਵਿਰੋਧੀ ਬਿੱਲ ਲੈ ਕੇ ਆ ਰਹੀ ਹੈ ਜਿਸ ਦੇ ਚੱਲਦੇ ਅੱਜ ਅਸੀਂ ਜੇਲ ਭਰੋ ਅੰਦੋਲਨ ਸ਼ੁਰੂ ਕੀਤਾ ਹੈ। ਪੰਜਾਬ ਭਰ ਵਿੱਚ ਬੀਤੇ ਦਿਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਹਾ ਗਿਆ ਸੀ ਕਿ ਕਿਸਾਨ ਜਥੇਬੰਦੀਆਂ ਸਾਡਾ ਸਾਥ ਦੇਣ ਤਾਂ ਜੋ ਅਸੀਂ ਕੇਂਦਰ ਦੇ ਖਿਲਾਫ ਖੜ੍ਹੀਏ।
ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜੋ ਵੀ ਕਿਸਾਨ ਬੱਸਾਂ ਵਿੱਚ ਲੈ ਕੇ ਜਾ ਰਹੇ ਹੋ ਉਨ੍ਹਾਂ ਨੂੰ ਜੇਲ੍ਹ ਵਿੱਚ ਲਿਜਾਇਆ ਜਾਵੇ ਨਾ ਕਿ ਕਿਸੇ ਥਾਣਿਆਂ ਵਿੱਚ। ਜੇਕਰ ਥਾਣੇ ਵਿੱਚ ਲੈ ਕੇ ਜਾਂਦੇ ਹੋ ਤਾਂ ਕਿਸਾਨ ਆਗੂ ਉੱਥੇ ਜਦੋਂ ਜਹਿਦ ਕਰਨਗੇ।
- - - - - - - - - Advertisement - - - - - - - - -