Election Results 2024
(Source: ECI/ABP News/ABP Majha)
ਕਿਸਾਨ ਜਥੇਬੰਦੀਆਂ ਵੱਲੋਂ ਇਤਿਹਾਸਕ ਵਿਰੋਧ ਪ੍ਰਦਰਸ਼ਨ ਲਈ ਤਿਆਰੀਆਂ ਮੁਕੰਮਲ, ਦੇਖੋ ਤਸਵੀਰਾਂ
ਦੇਸ਼ ਵਿਆਪੀ ਕਿਸਾਨ-ਅੰਦੋਲਨ ਦੇ 6 ਮਹੀਨੇ ਪੂਰੇ ਹੋਣ 'ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ-ਸਰਕਾਰ ਖ਼ਿਲਾਫ਼ ਵਿਰੋਧ ਜਤਾਉਣ ਲਈ 26 ਮਈ 'ਕਾਲਾ-ਦਿਵਸ' ਮਨਾਉਣ ਲਈ ਦਿੱਤੇ ਸੱਦੇ ਸਬੰਧੀ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ।
Download ABP Live App and Watch All Latest Videos
View In Appਕਿਸਾਨ-ਜਥੇਬੰਦੀਆਂ ਨੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਵਿਦਿਆਰਥੀਆਂ, ਮੁਲਾਜ਼ਮਾਂ, ਸਾਹਿਤਕਾਰਾਂ, ਰੰਗਕਰਮੀਆਂ, ਟਰਾਂਂਸਪੋਰਟਰਾਂ, ਵਪਾਰੀਆਂ ਅਤੇ ਦੁਕਾਨਦਾਰਾਂ ਸਮੇਤ ਹਰ ਵਰਗ ਨੂੰ ਇਸ ਇਤਿਹਾਸਕ ਦਿਨ ਮੌਕੇ ਆਪਣਾ ਰੋਸ ਪ੍ਰਗਟਾਉਣ ਦੀ ਅਪੀਲ ਕੀਤੀ ਹੈ।
ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਕਾਲੀਆਂ ਪੱਗਾਂ ਅਤੇ ਕਾਲ਼ੀਆਂ ਚੁੰਨੀਆਂ ਨਾਲ ਪੱਕੇ-ਧਰਨਿਆਂ 'ਚ ਸ਼ਮੂਲੀਅਤ ਕੀਤੀ ਜਾਵੇ। ਚੌਂਕਾਂਂ 'ਚ ਵੀ ਨਾਅਰਿਆਂ ਵਾਲੇ ਫਲੈਕਸ ਲੈ ਕੇ ਪ੍ਰਦਰਸ਼ਨ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਘਰਾਂ, ਦੁਕਾਨਾਂ, ਦਫਤਰਾਂ, ਟਰੈਕਟਰਾਂ, ਕਾਰਾਂ, ਜੀਪਾਂ, ਸਕੂਟਰਾਂ ਮੋਟਰਸਾਇਕਲਾਂ, ਬੱਸਾਂ, ਟਰੱਕਾਂ 'ਤੇ ਕਾਲੇ ਝੰਡੇ ਲਾ ਕੇ ਤਿੰਨਾਂ ਖੇਤੀ ਕਾਨੂੰਨਾਂ, ਬਿਜ਼ਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਦੀ ਖ਼ਿਲਾਫ਼ਤ ਜ਼ੋਰ ਨਾਲ ਕੀਤੀ ਜਾਵੇਗੀ।
ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਜਾਰੀ ਪੱਕੇ-ਧਰਨਿਆਂ ਦੇ 236ਵੇਂ ਦਿਨ ਵੱਖ-ਵੱਖ ਥਾਵਾਂ 'ਤੇ ਦਸ਼ ਦੀ ਆਜ਼ਾਦੀ ਲਈ ਜਾਨ ਕੁੁੁਰਬਾਨ ਕਰਨ ਵਾਲੇ ਗ਼ਦਰ ਪਾਰਟੀ ਦੇ ਨੌਜਵਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਜਨਮਦਿਹਾੜੇ ਮੌਕੇ ਯਾਦ ਕੀਤਾ ਗਿਆ।
ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ-ਆਗੂਆਂ ਨੇ ਕਿਹਾ ਕਿ ਸ਼ਹੀਦ ਸਰਾਭਾ ਨੌਜਵਾਨ ਪੀੜ੍ਹੀ ਲਈ ਪ੍ਰੇਰਨਾਸ੍ਰੋਤ ਹਨ।
ਸੰਗਰੂਰ, ਪਟਿਆਲਾ, ਮਾਨਸਾ, ਬਠਿੰਡਾ, ਮੋਗਾ, ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ, ਮੋਗਾ, ਬਰਨਾਲਾ, ਨਵਾਂਸ਼ਹਿਰ, ਰੋਪੜ, ਮੁਹਾਲੀ ਜਿਲ੍ਹਿਆਂ ਸਮੇਤ ਵੱਖ-ਵੱਖ ਥਾਵਾਂ ਤੋਂ ਕਿਸਾਨਾਂ ਦੇ ਕਿਸਾਨਾਂ ਦੇ ਦਰਜ਼ਨਾਂ ਜਥੇ ਰਵਾਨਾ ਹੋਏ।