ਕੁਦਰਤ ਨੇ ਢਾਹਿਆ ਪੰਜਾਬ 'ਚ ਕਹਿਰ, ਭਿਆਨਕ ਤਸਵੀਰਾਂ ਆਈਆਂ ਸਾਹਮਣੇ
ਪੰਜਾਬ 'ਚ ਪਏ ਬੇਮੌਸਮੇ ਮੀਂਹ ਤੇ ਹਨੇਰੀ ਨੇ ਕਈ ਥਾਵਾਂ 'ਤੇ ਵੱਡਾ ਨੁਕਸਾਨ ਕੀਤਾ ਹੈ। ਸੂਬੇ ਦੇ ਵੱਖੋ-ਵੱਖ ਥਾਵਾਂ ਤੋਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਿਸ ਕਦਰ ਕੁਦਰਤ ਦੀ ਮਾਰ ਪਈ ਹੈ।
Download ABP Live App and Watch All Latest Videos
View In Appਇਸ ਤੇਜ਼ ਹਨੇਰੀ ਤੇ ਮੀਂਹ ਨਾਲ ਕਿਸਾਨਾਂ ਨੂੰ ਵੀ ਵੱਡਾ ਨੁਕਸਾਨ ਝੱਲਣਾ ਪੈ ਰਿਹਾ ਹੈ। ਮੰਗਲਵਾਰ ਰਾਤ ਤੇਜ਼ ਹਨੇਰੀ ਤੇ ਮੀਂਹ ਪੈਣ ਕਾਰਨ ਕਈ ਇਲਾਕਿਆਂ ਵਿੱਚ ਦਰੱਖ਼ਤ ਤੇ ਬਿਜਲੀ ਦੇ ਖੰਭੇ ਟੁੱਟ ਗਏ। ਕਈ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ।
ਕੁਝ ਥਾਵਾਂ ’ਤੇ ਬਿਜਲੀ ਲਾਈਨਾਂ ਨੁਕਸਾਨੀਆਂ ਜਾਣ ਕਾਰਨ ਸਪਲਾਈ ਠੱਪ ਹੋ ਗਈ। ਹਾਸਲ ਜਾਣਕਾਰੀ ਅਨੁਸਾਰ ਮੀਂਹ ਤੇ ਹਨੇਰੀ ਨਾਲ ਸਭ ਤੋਂ ਵਧ ਨੁਕਸਾਨ ਮਾਲਵਾ ਖੇਤਰ ਵਿੱਚ ਹੋਇਆ ਹੈ।
ਮਾਝਾ ਤੇ ਦੋਆਬਾ ਖੇਤਰ ਵਿੱਚ ਹਲਕੀ ਬੂੰਦਾਬਾਂਦੀ ਹੋਈ ਤੇ ਤੇਜ਼ ਹਵਾਵਾਂ ਚੱਲੀਆਂ ਪਰ ਇਸ ਖੇਤਰ ਵਿੱਚ ਫਸਲ ਖਰਾਬੇ ਦੀ ਕੋਈ ਰਿਪੋਰਟ ਨਹੀਂ ਮਿਲੀ। ਪੰਜਾਬ ਵਿੱਚ ਬੀਤੇ ਦਿਨ ਤੋਂ ਬੱਦਲਵਾਈ ਬਣੀ ਹੋਈ ਸੀ।
ਮਾਲਵਾ ਤੋਂ ਹਾਸਲ ਰਿਪੋਰਟ ਮੁਤਾਬਕ ਤੇਜ਼ ਝੱਖੜ ਤੇ ਮੀਂਹ ਨਾਲ ਖੇਤਾਂ ’ਚ ਪੱਕੀ ਖੜ੍ਹੀ ਕਣਕ ਦੀ ਫ਼ਸਲ ਧਰਤੀ ’ਤੇ ਵਿਛ ਗਈ। ਝੱਖੜ ਨਾਲ ਬਹੁਤ ਸਾਰੇ ਦਰੱਖਤ ਟੁੱਟ ਗਏ ਤੇ ਬਹੁਤ ਸਾਰੇ ਇਲਾਕਿਆਂ ਵਿੱਚ ਬਿਜਲੀ ਸਪਲਾਈ ਠੱਪ ਹੋ ਗਈ ਹੈ।
ਬਠਿੰਡਾ, ਮਾਨਸਾ, ਮੁਕਤਸਰ, ਮੋਗਾ, ਫਰੀਦਕੋਟ ਆਦਿ ਜ਼ਿਲ੍ਹਿਆਂ ਵਿੱਚ ਵੀ ਫਸਲਾਂ ਨੂੰ ਨੁਕਸਾਨ ਦੀ ਰਿਪੋਰਟ ਹੈ। ਮੀਂਹ ਤੇ ਹਨੇਰੀ ਨਾਲ ਹਰੇ ਚਾਰੇ, ਸਰ੍ਹੋਂ ਅਤੇ ਸਬਜ਼ੀਆਂ ਦੀ ਫ਼ਸਲ ਦਾ ਨੁਕਸਾਨ ਹੋਣ ਦੀ ਵੀ ਖ਼ਬਰ ਹੈ।
ਪੰਜਾਬ ਤੋਂ ਵੱਖੋ-ਵੱਖ ਤਸਵੀਰਾਂ ਆਈਆਂ ਸਾਹਮਣੇ
ਪੰਜਾਬ ਤੋਂ ਵੱਖੋ-ਵੱਖ ਤਸਵੀਰਾਂ ਆਈਆਂ ਸਾਹਮਣੇ