Amarnath Cloudburst: ਅਮਰਨਾਥ ਗੁਫਾ ਨੇੜੇ ਫਟਿਆ ਬੱਦਲ , ਟੈਂਟਾਂ ਵਿਚਕਾਰੋਂ ਲੰਘਿਆ ਸੈਲਾਬ, ਦਿਲ ਦਹਿਲਾਉਣ ਵਾਲੀਆਂ ਤਸਵੀਰਾਂ
ਅਮਰਨਾਥ ਗੁਫਾ ਨੇੜੇ ਬੱਦਲ ਫਟ ਗਿਆ। ਇਸ ਹਾਦਸੇ 'ਚ ਹੁਣ ਤੱਕ 10 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ। ਕੁਦਰਤ ਦੇ ਇਸ ਕਹਿਰ ਦੀਆਂ ਦਿਲ ਦਹਿਲਾ ਦੇਣ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ।
Download ABP Live App and Watch All Latest Videos
View In Appਜਾਣਕਾਰੀ ਅਨੁਸਾਰ ਹੜ੍ਹ ਵਿਚ 25 ਟੈਂਟ ਵਹਿ ਗਏ ਹਨ ਅਤੇ ਤਿੰਨ ਲੰਗਰਾਂ ਨੂੰ ਨੁਕਸਾਨ ਪਹੁੰਚਿਆ ਹੈ। ਬਚਾਅ ਕਾਰਜ ਜਾਰੀ ਹੈ।
NDRF ਅਤੇ SDRF ਦੀਆਂ ਟੀਮਾਂ ਮੌਕੇ 'ਤੇ ਮੌਜੂਦ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ, ਮੈਂ ਉਪ ਰਾਜਪਾਲ ਮਨੋਜ ਸਿਨਹਾ ਜੀ ਨਾਲ ਗੱਲ ਕੀਤੀ ਹੈ ਅਤੇ ਬਾਬਾ ਅਮਰਨਾਥ ਜੀ ਦੀ ਗੁਫਾ ਦੇ ਨੇੜੇ ਬੱਦਲ ਫਟਣ ਕਾਰਨ ਆਏ ਹੜ੍ਹ ਦੀ ਸਥਿਤੀ ਬਾਰੇ ਜਾਣਕਾਰੀ ਲਈ ਹੈ। NDRF, CRPF, BSF ਅਤੇ ਸਥਾਨਕ ਪ੍ਰਸ਼ਾਸਨ ਬਚਾਅ ਦੇ ਕੰਮ 'ਚ ਲੱਗੇ ਹੋਏ ਹਨ। ਲੋਕਾਂ ਦਾ ਜੀਵਨ ਸਾਡੀ ਤਰਜੀਹ ਹੈ। ਮੈਂ ਸਾਰੇ ਸ਼ਰਧਾਲੂਆਂ ਦੀ ਤੰਦਰੁਸਤੀ ਦਾ ਕਾਮਨਾ ਕਰਦਾ ਹਾਂ।
ਜਦੋਂ ਬੱਦਲ ਫਟਿਆ ਤਾਂ ਪਾਣੀ ਕੈਂਪ ਦੇ ਵਿਚਕਾਰੋਂ ਲੰਘਿਆ।
ਇਸ ਹਾਦਸੇ 'ਤੇ ITBP ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਦੇ ਵਹਿ ਜਾਣ ਦੀ ਖ਼ਬਰ ਹੈ।