ਪੰਜਾਬ ਵਿਧਾਨ ਸਭਾ ਚੋਣਾਂ 'ਚ ਹਾਰ ਤੋਂ ਬਾਅਦ ਗਾਇਬ ਹੋਏ ਚੰਨੀ 'ਭਾਰਤ ਜੋੜੋ ਯਾਤਰਾ' 'ਚ ਦਿਖੇ , ਰਾਹੁਲ ਨਾਲ ਮਿਲਾਏ ਕਦਮ ਨਾਲ ਕਦਮ
Charanjit Singh Channi with Rahul Gandhi : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਹਾਰ ਤੋਂ ਬਾਅਦ ਸੁਰਖੀਆਂ ਤੋਂ ਗਾਇਬ ਹੋ ਗਏ ਸਨ।
Download ABP Live App and Watch All Latest Videos
View In Appਪੰਜਾਬ ਵਿਧਾਨ ਸਭਾ ਚੋਣਾਂ 'ਚ ਹਾਰ ਤੋਂ ਬਾਅਦ ਤੋਂ ਲਾਪਤਾ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਪੂਰੇ ਛੇ ਮਹੀਨੇ ਬਾਅਦ ਨਜ਼ਰ ਆਏ ਹਨ। ਚਰਨਜੀਤ ਸਿੰਘ ਚੰਨੀ ਭਾਰਤ ਜੋੜੋ ਯਾਤਰਾ ਵਿੱਚ ਰਾਹੁਲ ਗਾਂਧੀ ਅਤੇ ਰਾਜਸਥਾਨ ਦੇ ਸੀਐਮ ਅਸ਼ੋਕ ਗਹਿਲੋਤ ਨਾਲ ਨਜ਼ਰ ਆਏ।
ਚਰਨਜੀਤ ਸਿੰਘ ਚੰਨੀ ਰਾਤੋ ਰਾਤ ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਕਾਂਗਰਸ ਦਾ ਵੱਡਾ ਚਿਹਰਾ ਬਣ ਕੇ ਉਭਰਿਆ ਸੀ। ਹਾਲਾਂਕਿ ਚੰਨੀ ਨੇ 19 ਦਸੰਬਰ ਨੂੰ ਦਿੱਲੀ 'ਚ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਸੀ।
ਚਰਨਜੀਤ ਸਿੰਘ ਚੰਨੀ ਨੇ ਦਿੱਲੀ ਵਿੱਚ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨਾਲ ਵੀ ਮੁਲਾਕਾਤ ਕੀਤੀ ਸੀ। ਚੰਨੀ ਨੇ ਇਸ ਮੁਲਾਕਾਤ ਨੂੰ ਸ਼ਿਸ਼ਟਾਚਾਰ ਮੀਟਿੰਗ ਦੱਸਿਆ ਸੀ।
ਭਾਰਤ ਜੋੜੋ ਯਾਤਰਾ 'ਚ ਸ਼ਾਮਲ ਹੋਏ ਰਾਹੁਲ ਗਾਂਧੀ ਦੇ ਸਮਰਥਕ ਉਨ੍ਹਾਂ ਨੂੰ ਦੇਖ ਕੇ ਭਾਵੁਕ ਹੋ ਗਏ ਅਤੇ ਰਾਹੁਲ ਨੂੰ ਦੇਖ ਕੇ ਰੋਣ ਲੱਗੇ, ਜਿਸ ਤੋਂ ਬਾਅਦ ਰਾਹੁਲ ਗਾਂਧੀ ਨੇ ਦੋਵਾਂ ਨੂੰ ਗਲੇ ਨਾ ਲਗਾ ਲਿਆ।
ਕਾਂਗਰਸ ਦੀ ਭਾਰਤ ਜੋੜੋ ਯਾਤਰਾ ਅੱਜ ਹਰਿਆਣਾ 'ਚ ਦਾਖਲ ਹੋ ਗਈ ਹੈ ਅਤੇ ਰਾਹੁਲ ਗਾਂਧੀ ਨੇ ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਸ ਯਾਤਰਾ ਨੂੰ ਕੋਈ ਤਾਕਤ ਰੋਕ ਨਹੀਂ ਸਕਦੀ। ਇਹ ਦੋ ਵਿਚਾਰਧਾਰਾਵਾਂ ਦੀ ਲੜਾਈ ਹੈ। ਇਹ ਦੇਸ਼ ਦੇ ਲੋਕਾਂ ਦੀ ਲੜਾਈ ਹੈ।
ਭਾਰਤ ਜੋੜੋ ਯਾਤਰਾ ਅਗਲੇ ਮਹੀਨੇ ਪੰਜਾਬ ਵਿੱਚ ਪ੍ਰਵੇਸ਼ ਕਰਨ ਜਾ ਰਹੀ ਹੈ। ਇਹ ਯਾਤਰਾ ਪੰਜਾਬ ਵਿੱਚ ਅੱਠ ਤੋਂ ਨੌਂ ਦਿਨ ਚੱਲੇਗੀ। ਜਿਸ ਨੂੰ ਲੈ ਕੇ ਪਾਰਟੀ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।