'ਵਨ ਨੇਸ਼ਨ ਵਨ ਇਲੈਕਸ਼ਨ' ਨੂੰ ਲੈ ਕੇ CM ਮਾਨ ਦੀ ਤਿੱਖੀ ਪ੍ਰਤੀਕਿਰਿਆ, ਬੋਲੇ- ਪਹਿਲਾਂ ਵਨ ਨੇਸ਼ਨ ਵਨ ਐਜੂਕੇਸ਼ਨ ਤੇ ਵਨ ਹੈਲਥ ਤਾਂ ਕਰ ਲਓ
ਸੰਸਦ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ ਕੇਂਦਰ ਸਰਕਾਰ ਨੂੰ 'ਇੱਕ ਦੇਸ਼, ਇੱਕ ਸਿੱਖਿਆ ਅਤੇ ਇੱਕ ਦੇਸ਼ ਇੱਕ ਸਿਹਤ ਪ੍ਰਣਾਲੀ' ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।
Download ABP Live App and Watch All Latest Videos
View In Appਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਮੋਦੀ ਸਰਕਾਰ ਦੇਸ਼ ਵਿੱਚ 'ਇੱਕ ਦੇਸ਼, ਇੱਕ ਸਿੱਖਿਆ' ਅਤੇ 'ਇੱਕ ਦੇਸ਼ ਇੱਕ ਇਲਾਜ ਪ੍ਰਣਾਲੀ' ਲਾਗੂ ਕਰਨ ਦੀ ਬਜਾਏ 'ਇੱਕ ਦੇਸ਼, ਇੱਕ ਚੋਣ' ਦੇ ਅਮਲ ਨੂੰ ਲਾਗੂ ਕਰਨ ਲਈ ਤਿਆਰ ਹੈ।
CM ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਇਹ ਚਾਲ ਚੱਲ ਰਹੀ ਹੈ ਕਿਉਂਕਿ ਜਿੱਥੇ 'ਇੱਕ ਦੇਸ਼, ਇੱਕ ਸਿੱਖਿਆ' ਅਤੇ 'ਇੱਕ ਦੇਸ਼, ਇੱਕ ਇਲਾਜ ਪ੍ਰਣਾਲੀ' ਨੂੰ ਲਾਗੂ ਕਰਨ ਨਾਲ ਸਮੁੱਚੇ ਦੇਸ਼ ਦੀ ਜਨਤਾ ਨੂੰ ਲਾਭ ਹੋਵੇਗਾ, ਉਥੇ 'ਇੱਕ ਦੇਸ਼, ਇੱਕ ਚੋਣ' ਦੇ ਅਮਲ ਨੂੰ ਲਾਗੂ ਕਰਨ ਨਾਲ ਭਗਵਾਂ ਪਾਰਟੀ ਦੇ ਸਿਆਸੀ ਮਨਸੂਬੇ ਪੂਰੇ ਹੋਣਗੇ।
CM ਮਾਨ ਨੇ ਅੱਗੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਮੋਦੀ ਸਰਕਾਰ ਲੋਕ ਭਲਾਈ ਦੀ ਬਜਾਏ ਆਪਣੀ ਭਲਾਈ ਨੂੰ ਯਕੀਨੀ ਬਣਾਉਣ ਲਈ ਕਾਹਲੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਤਾਨਾਸ਼ਾਹੀ ਰਵੱਈਆ ਹੈ, ਜੋ ਖੇਤਰੀ ਪਾਰਟੀਆਂ ਅਤੇ ਰਾਜਾਂ ਦੇ ਹਿੱਤ ਵਿੱਚ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਪਾਰਟੀ ਨੂੰ ਸੰਸਦ ਭਵਨ ਵਿੱਚ ਦਫ਼ਤਰ ਮਿਲਿਆ ਹੈ। ਉਨ੍ਹਾਂ ਨੇ ਦੇਸ਼ ਦੀ ਸੰਸਦ ਵਿੱਚ ਸੰਸਦ ਮੈਂਬਰ ਵਜੋਂ ਆਪਣੇ ਕਾਰਜਕਾਲ ਨੂੰ ਚੇਤੇ ਕਰਦਿਆਂ ਕਿਹਾ ਕਿ ਇਸ ਪਲੇਟਫਾਰਮ ਦੀ ਵਰਤੋਂ ਲੋਕ ਹਿੱਤਾਂ ਦੇ ਮੁੱਦਿਆਂ ਨੂੰ ਢੁਕਵੇਂ ਢੰਗ ਨਾਲ ਉਠਾਉਣ ਲਈ ਕੀਤੀ ਜਾਣੀ ਚਾਹੀਦੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਵਡੇਰੇ ਲੋਕ ਹਿੱਤ ਵਿੱਚ ਵਿਰੋਧੀ ਧਿਰ ਦੇ ਆਗੂਆਂ ਨੂੰ ਸੰਸਦ ਵਿੱਚ ਜਨਤਕ ਮੁੱਦੇ ਉਠਾਉਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ।