ਪੜਚੋਲ ਕਰੋ
Cyclone Remal : ਤੇਜ਼ ਰਫਤਾਰ ਨਾਲ ਬੰਗਾਲ ਵੱਲ ਵਧ ਰਿਹਾ ਚੱਕਰਵਾਤੀ ਤੂਫਾਨ ਰੇਮਲ! ਕਿਤੇ ਕੜਾਕੇ ਦੀ ਧੁੱਪ ਤੇ ਕਿਤੇ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਰਹੇਗਾ ਅਸਰ
Cyclone Remal Alert In India: ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਕਿ ਬੰਗਾਲ ਦੀ ਖਾੜੀ 'ਤੇ ਬਣਿਆ ਘੱਟ ਦਬਾਅ ਦਾ ਖੇਤਰ ਹੋਰ ਤੇਜ਼ ਹੋ ਜਾਵੇਗਾ।
Cyclone Remal
1/6

ਮੌਸਮ ਵਿਭਾਗ ਨੇ ਕਿਹਾ ਕਿ ਚੱਕਰਵਾਤੀ ਤੂਫਾਨ ਰੇਮਲ ਕਰਕੇ ਪੱਛਮੀ ਬੰਗਾਲ, ਉੱਤਰੀ ਉੜੀਸਾ, ਮਿਜ਼ੋਰਮ, ਤ੍ਰਿਪੁਰਾ ਅਤੇ ਦੱਖਣੀ ਮਨੀਪੁਰ ਦੇ ਤੱਟਵਰਤੀ ਜ਼ਿਲ੍ਹਿਆਂ ਵਿੱਚ 26-27 ਮਈ ਨੂੰ ਬਹੁਤ ਭਾਰੀ ਮੀਂਹ ਪੈ ਸਕਦਾ ਹੈ।
2/6

ਆਈਐਮਡੀ ਨੇ ਸਮੁੰਦਰ ਵਿੱਚ ਮੱਛੀਆਂ ਫੜਨ ਗਏ ਮਛੇਰਿਆਂ ਨੂੰ 27 ਮਈ ਤੱਕ ਤੱਟ 'ਤੇ ਵਾਪਸ ਨਾ ਆਉਣ ਅਤੇ ਬੰਗਾਲ ਦੀ ਖਾੜੀ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਹੈ।
3/6

ਆਈਐਮਡੀ ਨੇ ਕਿਹਾ ਕਿ 27 ਮਈ, 2024 ਨੂੰ ਅਸਾਮ, ਮੇਘਾਲਿਆ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਬਹੁਤ ਭਾਰੀ ਮੀਂਹ (115.5-204.5 ਮਿਲੀਮੀਟਰ) ਪੈ ਸਕਦਾ ਹੈ।
4/6

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਰਾਜਸਥਾਨ, ਪੰਜਾਬ, ਹਰਿਆਣਾ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹੀਟ ਵੇਵ ਕਰਕੇ ਭਿਆਨਕ ਗਰਮੀ ਪੈਣ ਦੀ ਸੰਭਾਵਨਾ ਹੈ।
5/6

IMD ਨੇ 27 ਮਈ 2024 ਨੂੰ ਜੰਮੂ ਅਤੇ ਕਸ਼ਮੀਰ, ਹਿਮਾਚਲ ਪ੍ਰਦੇਸ਼, ਪੂਰਬੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਵਿਦਰਭ ਦੇ ਵੱਖ-ਵੱਖ ਸਥਾਨਾਂ ਵਿੱਚ ਹੀਟ ਵੇਵ ਦੀ ਭਵਿੱਖਬਾਣੀ ਕੀਤੀ ਹੈ।
6/6

ਮੌਸਮ ਵਿਭਾਗ ਨੇ ਕਿਹਾ ਕਿ ਸ਼ੁੱਕਰਵਾਰ (24 ਮਈ, 2024) ਨੂੰ ਗੁਜਰਾਤ, ਸੌਰਾਸ਼ਟਰ ਅਤੇ ਕੱਛ ਦੇ ਵੱਖ-ਵੱਖ ਹਿੱਸਿਆਂ ਵਿੱਚ ਹੀਟ ਵੇਵ ਦੇ ਹਾਲਾਤ ਬਣਨ ਦੀ ਸੰਭਾਵਨਾ ਹੈ।
Published at : 24 May 2024 07:32 AM (IST)
View More
Advertisement
Advertisement



















