Cyclone Remal : ਤੇਜ਼ ਰਫਤਾਰ ਨਾਲ ਬੰਗਾਲ ਵੱਲ ਵਧ ਰਿਹਾ ਚੱਕਰਵਾਤੀ ਤੂਫਾਨ ਰੇਮਲ! ਕਿਤੇ ਕੜਾਕੇ ਦੀ ਧੁੱਪ ਤੇ ਕਿਤੇ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਰਹੇਗਾ ਅਸਰ
ਮੌਸਮ ਵਿਭਾਗ ਨੇ ਕਿਹਾ ਕਿ ਚੱਕਰਵਾਤੀ ਤੂਫਾਨ ਰੇਮਲ ਕਰਕੇ ਪੱਛਮੀ ਬੰਗਾਲ, ਉੱਤਰੀ ਉੜੀਸਾ, ਮਿਜ਼ੋਰਮ, ਤ੍ਰਿਪੁਰਾ ਅਤੇ ਦੱਖਣੀ ਮਨੀਪੁਰ ਦੇ ਤੱਟਵਰਤੀ ਜ਼ਿਲ੍ਹਿਆਂ ਵਿੱਚ 26-27 ਮਈ ਨੂੰ ਬਹੁਤ ਭਾਰੀ ਮੀਂਹ ਪੈ ਸਕਦਾ ਹੈ।
Download ABP Live App and Watch All Latest Videos
View In Appਆਈਐਮਡੀ ਨੇ ਸਮੁੰਦਰ ਵਿੱਚ ਮੱਛੀਆਂ ਫੜਨ ਗਏ ਮਛੇਰਿਆਂ ਨੂੰ 27 ਮਈ ਤੱਕ ਤੱਟ 'ਤੇ ਵਾਪਸ ਨਾ ਆਉਣ ਅਤੇ ਬੰਗਾਲ ਦੀ ਖਾੜੀ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਹੈ।
ਆਈਐਮਡੀ ਨੇ ਕਿਹਾ ਕਿ 27 ਮਈ, 2024 ਨੂੰ ਅਸਾਮ, ਮੇਘਾਲਿਆ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਬਹੁਤ ਭਾਰੀ ਮੀਂਹ (115.5-204.5 ਮਿਲੀਮੀਟਰ) ਪੈ ਸਕਦਾ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਰਾਜਸਥਾਨ, ਪੰਜਾਬ, ਹਰਿਆਣਾ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹੀਟ ਵੇਵ ਕਰਕੇ ਭਿਆਨਕ ਗਰਮੀ ਪੈਣ ਦੀ ਸੰਭਾਵਨਾ ਹੈ।
IMD ਨੇ 27 ਮਈ 2024 ਨੂੰ ਜੰਮੂ ਅਤੇ ਕਸ਼ਮੀਰ, ਹਿਮਾਚਲ ਪ੍ਰਦੇਸ਼, ਪੂਰਬੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਵਿਦਰਭ ਦੇ ਵੱਖ-ਵੱਖ ਸਥਾਨਾਂ ਵਿੱਚ ਹੀਟ ਵੇਵ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਸ਼ੁੱਕਰਵਾਰ (24 ਮਈ, 2024) ਨੂੰ ਗੁਜਰਾਤ, ਸੌਰਾਸ਼ਟਰ ਅਤੇ ਕੱਛ ਦੇ ਵੱਖ-ਵੱਖ ਹਿੱਸਿਆਂ ਵਿੱਚ ਹੀਟ ਵੇਵ ਦੇ ਹਾਲਾਤ ਬਣਨ ਦੀ ਸੰਭਾਵਨਾ ਹੈ।