ਦਿੱਲੀ 'ਚ CM ਕੇਜਰੀਵਾਲ ਦੇ ਨਾਲ AAP ਵਿਧਾਇਕਾਂ ਦਾ LG ਦੀ ਰਿਹਾਇਸ਼ ਵੱਲ ਪੈਦਲ ਮਾਰਚ ,ਵੇਖੋ ਤਸਵੀਰਾਂ
ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਅਤੇ ਐੱਲ.ਜੀ. ਹੁਣ ਸਰਕਾਰੀ ਅਧਿਆਪਕਾਂ ਨੂੰ ਟ੍ਰੇਨਿੰਗ ਲਈ ਫਿਨਲੈਂਡ ਭੇਜਣ ਨੂੰ ਲੈ ਕੇ ਆਹਮੋ -ਸਾਹਮਣੇ ਹਨ। ਇਸ ਨੂੰ ਲੈ ਕੇ ਸੋਮਵਾਰ ਨੂੰ ਸੀਐਮ ਕੇਜਰੀਵਾਲ ਨੇ ਐਲਜੀ ਦੀ ਰਿਹਾਇਸ਼ ਤੱਕ ਪੈਦਲ ਮਾਰਚ ਵੀ ਕੱਢਿਆ।
Download ABP Live App and Watch All Latest Videos
View In Appਮਾਰਚ ਦੌਰਾਨ ਮੁੱਖ ਮੰਤਰੀ ਕੇਜਰੀਵਾਲ ਦੇ ਨਾਲ ਵਿਧਾਇਕਾਂ ਅਤੇ ਕਾਰਕੁਨਾਂ ਨੇ ਬੈਨਰ ਵੀ ਫੜੇ ਹੋਏ ਸਨ, ਜਿਨ੍ਹਾਂ 'ਤੇ 'ਐੱਲ ਜੀ ਸਾਹਬ , ਅਧਿਆਪਕਾਂ ਨੂੰ ਫਿਨਲੈਂਡ ਜਾਣ ਦਿਓ' ਦੇ ਨਾਅਰੇ ਲਿਖੇ ਹੋਏ ਸਨ।
ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਵੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮਾਰਚ ਵਿੱਚ ਉਨ੍ਹਾਂ ਦੇ ਨਾਲ ਸਨ।
ਇਸ ਮਾਰਚ ਵਿੱਚ ਦਿੱਲੀ ਦੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਨਾਲ-ਨਾਲ ਸਮਰਥਕਾਂ ਨੇ ਵੀ ਸ਼ਮੂਲੀਅਤ ਕੀਤੀ।
ਦਰਅਸਲ ਦਿੱਲੀ ਸਰਕਾਰ ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਣਾ ਚਾਹੁੰਦੀ ਹੈ ਪਰ LG ਵਿਨੈ ਸਕਸੈਨਾ ਨੇ ਫਾਈਲ ਨੂੰ ਮਨਜ਼ੂਰੀ ਨਹੀਂ ਦਿੱਤੀ ਹੈ।
ਇਸ ਮਾਮਲੇ ਨੂੰ ਲੈ ਕੇ ਅੱਜ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਸਮਰਥਕਾਂ ਨੇ ਐਲਜੀ ਦੀ ਰਿਹਾਇਸ਼ ਵੱਲ ਰੋਸ ਮਾਰਚ ਕੱਢਿਆ।