ਦਿੱਲੀ ਦੇ ਬਿਰਧ ਆਸ਼ਰਮ 'ਚ ਲੱਗੀ ਭਿਆਨਕ ਅੱਗ, ਦੋ ਬਜ਼ੁਰਗਾਂ ਦੀ ਸੜ ਕੇ ਮੌਤ
ਦਿੱਲੀ ਦੇ ਗ੍ਰੇਟਰ ਕੈਲਾਸ਼ ਦੇ ਈ ਬਲਾਕ 'ਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਅੱਜ ਤੜਕੇ ਉੱਥੇ ਸਥਿਤ ਬਿਰਧ ਆਸ਼ਰਮ ਦੀ ਇਮਾਰਤ 'ਚ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ।
Download ABP Live App and Watch All Latest Videos
View In Appਅੱਗ 'ਤੇ ਕਾਬੂ ਪਾਉਂਦੇ ਹੋਏ ਉਨ੍ਹਾਂ ਨੇ ਉੱਥੋਂ ਦਰਜਨ ਭਰ ਬਜ਼ੁਰਗਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਹਾਲਾਂਕਿ ਇਸ ਅੱਗ 'ਚ ਝੁਲਸਣ ਕਾਰਨ 2 ਬਜ਼ੁਰਗਾਂ ਦੀ ਮੌਤ ਹੋ ਗਈ ਹੈ। ਦਿੱਲੀ ਪੁਲਿਸ ਦੀ ਕ੍ਰਾਈਮ ਟੀਮ ਦੇ ਨਾਲ ਫੋਰੈਂਸਿਕ ਟੀਮ ਮੌਕੇ 'ਤੇ ਮੌਜੂਦ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
ਅੱਜ ਸਵੇਰੇ 5:30 ਵਜੇ ਸੀ.ਆਰ.ਪਾਰਕ ਥਾਣਾ ਜੀਕੇ-2 ਦੇ ਈ ਬਲਾਕ ਵਿੱਚ ਸਥਿਤ 'ਅੰਤਰਾ ਕੇਅਰ ਫਾਰ ਸੀਨੀਅਰਜ਼' ਨਾਮੀ ਬਿਰਧ ਆਸ਼ਰਮ ਦੀ ਇਮਾਰਤ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ। ਇਸ ਤੋਂ ਬਾਅਦ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਇਮਾਰਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ।
ਇਸ ਦੌਰਾਨ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਅਤੇ ਕੈਟਸ ਐਂਬੂਲੈਂਸ ਵੀ ਮੌਕੇ 'ਤੇ ਪਹੁੰਚ ਗਈਆਂ। ਜਿਸ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਜਾ ਸਕਿਆ। ਇਸ ਹਾਦਸੇ ਵਿੱਚ ਬਜ਼ੁਰਗ ਵਿਅਕਤੀ ਨੂੰ ਪੀਸੀਆਰ ਵੈਨ ਦੀ ਮਦਦ ਨਾਲ ਸਾਕੇਤ ਦੇ ਮੈਕਸ ਹਸਪਤਾਲ ਭੇਜਿਆ ਗਿਆ।
ਇਸ ਦੇ ਨਾਲ ਹੀ 12 ਹੋਰ ਬਜ਼ੁਰਗਾਂ ਨੂੰ ਓਖਲਾ ਦੇ ਮੈਕਸ ਹਸਪਤਾਲ ਦੀ ਸ਼ਾਖਾ ਵਿੱਚ ਦਾਖਲ ਕਰਵਾਇਆ ਗਿਆ। ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾਉਣ ਤੋਂ ਬਾਅਦ ਤੀਜੀ ਮੰਜ਼ਿਲ ਤੋਂ 2 ਬਜ਼ੁਰਗਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਜੋ ਪੂਰੀ ਤਰ੍ਹਾਂ ਸੜ ਚੁੱਕੀਆਂ ਸਨ। ਮ੍ਰਿਤਕਾਂ ਦੀ ਉਮਰ 86 ਸਾਲ ਅਤੇ 92 ਸਾਲ ਦੱਸੀ ਜਾ ਰਹੀ ਹੈ।
ਹਾਦਸੇ ਤੋਂ ਬਾਅਦ ਦਿੱਲੀ ਪੁਲਿਸ, ਕ੍ਰਾਈਮ ਟੀਮ ਦੇ ਨਾਲ ਫੋਰੈਂਸਿਕ ਟੀਮ ਸਵੇਰ ਤੋਂ ਲਗਾਤਾਰ ਮੌਕੇ 'ਤੇ ਮੌਜੂਦ ਹੈ ਅਤੇ ਜਾਂਚ 'ਚ ਜੁਟੀ ਹੋਈ ਹੈ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।