ਪੜਚੋਲ ਕਰੋ
Delhi Rain: ਮੀਂਹ ਨੇ ਦਿੱਲੀ 'ਚ ਕੀਤਾ ਕਹਿਰ, ਸਵੇਰੇ ਤੋਂ ਪੈ ਰਿਹਾ ਲਗਾਤਾਰ ਪੈ ਰਿਹਾ ਮੀਂਹ, ਜਾਮ ਕਰਕੇ ਪਰੇਸ਼ਾਨ ਹੋਏ ਲੋਕ, ਵੇਖੋ ਤਸਵੀਰਾਂ
Delhi Rain: ਦਿੱਲੀ 'ਚ ਸਵੇਰ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਜ਼ਰੂਰ ਦਿਵਾਈ ਹੈ ਪਰ ਜਾਮ ਕਾਰਨ ਕੰਮ ’ਤੇ ਜਾਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ।
Delhi rain
1/5

ਦਿੱਲੀ 'ਚ ਸਵੇਰੇ ਹੋਈ ਬਾਰਿਸ਼ ਕਾਰਨ ਕਈ ਯਾਤਰੀਆਂ ਨੂੰ ਪਰੇਸ਼ਾਨੀ ਹੋਈ ਹੈ। ਉਨ੍ਹਾਂ ਨੂੰ ਆਪਣੀ ਮੰਜ਼ਿਲ 'ਤੇ ਪਹੁੰਚਣ 'ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਦਫ਼ਤਰ ਜਾਣ ਅਤੇ ਹੋਰ ਕੰਮਾਂ ਲਈ ਘਰੋਂ ਨਿਕਲਣ ਵਾਲੇ ਕਈ ਲੋਕਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
2/5

ਦਿੱਲੀ 'ਚ ਸਵੇਰ ਤੋਂ ਪੈ ਰਹੀ ਬਾਰਿਸ਼ ਕਾਰਨ ਗਾਜ਼ੀਪੁਰ ਸਬਜ਼ੀ ਮੰਡੀ 'ਚ ਵੀ ਪਾਣੀ ਭਰ ਗਿਆ ਹੈ। ਇਸ ਕਾਰਨ ਖਰੀਦਦਾਰਾਂ ਅਤੇ ਵੇਚਣ ਵਾਲਿਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਨਿਊਜ਼ ਏਜੰਸੀ ਏਐਨਆਈ ਨਾਲ ਗੱਲਬਾਤ ਕਰਦਿਆਂ ਆਈਐਮਡੀ ਦਿੱਲੀ ਦੇ ਮੁਖੀ ਚਰਨ ਸਿੰਘ ਨੇ ਕਿਹਾ ਕਿ ਆਉਣ ਵਾਲੇ ਹਫ਼ਤੇ ਉੱਤਰੀ ਅਤੇ ਪੱਛਮੀ ਭਾਰਤ ਵਿੱਚ ਮੀਂਹ ਪਵੇਗਾ। ਦਿੱਲੀ ਵਿੱਚ ਵੀ ਇਹੀ ਸਥਿਤੀ ਬਣੀ ਰਹੇਗੀ। ਉਨ੍ਹਾਂ ਕਿਹਾ, ''ਮਾਨਸੂਨ ਦਾ ਸੀਜ਼ਨ ਚੱਲ ਰਿਹਾ ਹੈ, ਇਸ ਲਈ ਸਪੱਸ਼ਟ ਤੌਰ 'ਤੇ ਕਹਿਣਾ ਮੁਸ਼ਕਲ ਹੈ, ਪਰ ਆਉਣ ਵਾਲੇ ਦੋ ਦਿਨਾਂ 'ਚ ਹੋਰ ਬਾਰਿਸ਼ ਹੋ ਸਕਦੀ ਹੈ।
Published at : 08 Jul 2023 05:41 PM (IST)
ਹੋਰ ਵੇਖੋ





















