Delhi Rain: ਮੀਂਹ ਨੇ ਦਿੱਲੀ 'ਚ ਕੀਤਾ ਕਹਿਰ, ਸਵੇਰੇ ਤੋਂ ਪੈ ਰਿਹਾ ਲਗਾਤਾਰ ਪੈ ਰਿਹਾ ਮੀਂਹ, ਜਾਮ ਕਰਕੇ ਪਰੇਸ਼ਾਨ ਹੋਏ ਲੋਕ, ਵੇਖੋ ਤਸਵੀਰਾਂ
ਦਿੱਲੀ 'ਚ ਸਵੇਰੇ ਹੋਈ ਬਾਰਿਸ਼ ਕਾਰਨ ਕਈ ਯਾਤਰੀਆਂ ਨੂੰ ਪਰੇਸ਼ਾਨੀ ਹੋਈ ਹੈ। ਉਨ੍ਹਾਂ ਨੂੰ ਆਪਣੀ ਮੰਜ਼ਿਲ 'ਤੇ ਪਹੁੰਚਣ 'ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਦਫ਼ਤਰ ਜਾਣ ਅਤੇ ਹੋਰ ਕੰਮਾਂ ਲਈ ਘਰੋਂ ਨਿਕਲਣ ਵਾਲੇ ਕਈ ਲੋਕਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Download ABP Live App and Watch All Latest Videos
View In Appਦਿੱਲੀ 'ਚ ਸਵੇਰ ਤੋਂ ਪੈ ਰਹੀ ਬਾਰਿਸ਼ ਕਾਰਨ ਗਾਜ਼ੀਪੁਰ ਸਬਜ਼ੀ ਮੰਡੀ 'ਚ ਵੀ ਪਾਣੀ ਭਰ ਗਿਆ ਹੈ। ਇਸ ਕਾਰਨ ਖਰੀਦਦਾਰਾਂ ਅਤੇ ਵੇਚਣ ਵਾਲਿਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਨਿਊਜ਼ ਏਜੰਸੀ ਏਐਨਆਈ ਨਾਲ ਗੱਲਬਾਤ ਕਰਦਿਆਂ ਆਈਐਮਡੀ ਦਿੱਲੀ ਦੇ ਮੁਖੀ ਚਰਨ ਸਿੰਘ ਨੇ ਕਿਹਾ ਕਿ ਆਉਣ ਵਾਲੇ ਹਫ਼ਤੇ ਉੱਤਰੀ ਅਤੇ ਪੱਛਮੀ ਭਾਰਤ ਵਿੱਚ ਮੀਂਹ ਪਵੇਗਾ। ਦਿੱਲੀ ਵਿੱਚ ਵੀ ਇਹੀ ਸਥਿਤੀ ਬਣੀ ਰਹੇਗੀ। ਉਨ੍ਹਾਂ ਕਿਹਾ, ''ਮਾਨਸੂਨ ਦਾ ਸੀਜ਼ਨ ਚੱਲ ਰਿਹਾ ਹੈ, ਇਸ ਲਈ ਸਪੱਸ਼ਟ ਤੌਰ 'ਤੇ ਕਹਿਣਾ ਮੁਸ਼ਕਲ ਹੈ, ਪਰ ਆਉਣ ਵਾਲੇ ਦੋ ਦਿਨਾਂ 'ਚ ਹੋਰ ਬਾਰਿਸ਼ ਹੋ ਸਕਦੀ ਹੈ।
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅੰਕੜਿਆਂ ਅਨੁਸਾਰ ਦਿੱਲੀ ਵਿੱਚ ਲਗਾਤਾਰ ਮੀਂਹ ਦੇ ਦੌਰਾਨ ਸ਼ਨੀਵਾਰ ਸਵੇਰੇ 9 ਵਜੇ ਦਿੱਲੀ ਵਿੱਚ ਹਵਾ ਗੁਣਵੱਤਾ ਸੂਚਕਾਂਕ (AQI) 79 ਦਰਜ ਕੀਤਾ ਗਿਆ, ਜੋ ਕਿ 'ਤਸੱਲੀਬਖਸ਼ ਸ਼੍ਰੇਣੀ' ਵਿੱਚ ਆਉਂਦਾ ਹੈ। 0 ਅਤੇ 50 ਦੇ ਵਿਚਕਾਰ ਇੱਕ AQI ਨੂੰ ਚੰਗਾ, 51 ਅਤੇ 100 ਤਸੱਲੀਬਖਸ਼, 101 ਅਤੇ 200 ਦਰਮਿਆਨਾ, 201 ਅਤੇ 300 ਮਾੜਾ, 301 ਅਤੇ 400 ਬਹੁਤ ਮਾੜਾ, ਅਤੇ 401 ਅਤੇ 500 ਗੰਭੀਰ ਮੰਨਿਆ ਜਾਂਦਾ ਹੈ।
ਦਿੱਲੀ 'ਚ ਸ਼ਨੀਵਾਰ ਨੂੰ ਹੋਈ ਭਾਰੀ ਬਾਰਿਸ਼ ਕਾਰਨ ਸ਼ਹਿਰ ਦੇ ਕਈ ਇਲਾਕਿਆਂ 'ਚ ਪਾਣੀ ਭਰ ਗਿਆ। IMD ਨੇ ਸ਼ਨੀਵਾਰ ਨੂੰ ਸ਼ਹਿਰ 'ਚ ਹੋਰ ਬਾਰਿਸ਼ ਲਈ 'ਆਰੇਂਜ' ਅਲਰਟ ਅਤੇ ਐਤਵਾਰ ਨੂੰ 'ਯੈਲੋ ਅਲਰਟ' ਜਾਰੀ ਕੀਤਾ ਹੈ।
ਪੀਟੀਆਈ ਦੇ ਅਨੁਸਾਰ, ਮੌਸਮ ਵਿਭਾਗ ਨੇ ਇੱਕ ਟਵੀਟ ਵਿੱਚ ਕਿਹਾ, ਯਮੁਨਾਨਗਰ, ਕੁਰੂਕਸ਼ੇਤਰ, ਕਰਨਾਲ, ਅਸੰਧ, ਸਫੀਦੋਂ, ਪਾਣੀਪਤ, ਗੋਹਾਨਾ, ਗਨੌਰ, ਮਹਿਮ, ਸੋਨੀਪਤ, ਰੋਹਤਕ, ਖਰਖੋਦਾ, ਭਿਵਾਨੀ, ਚਰਖੀ ਦਾਦਰੀ ਸਮੇਤ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਮੱਤਨਹੇਲ, ਝੱਜਰ, ਕੋਸਲੀ, ਸੋਹਨਾ, ਰੇਵਾੜੀ (ਹਰਿਆਣਾ) ਦੇ ਕਈ ਸਥਾਨਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹੇਗੀ।