Election Results 2024
(Source: ECI/ABP News/ABP Majha)
Excise Policy Probe : 'ਆਪ' ਦਾ ਸ਼ਕਤੀ ਪ੍ਰਦਰਸ਼ਨ ! CBI ਜਾਂਚ ਤੋਂ ਪਹਿਲਾਂ ਮਨੀਸ਼ ਸਿਸੋਦੀਆ ਨੇ ਕੱਢਿਆ ਰੋਡ ਸ਼ੋਅ, ਵੇਖੋ ਤਸਵੀਰਾਂ
Manish Sisodia Road Show : ਸੀਬੀਆਈ ਆਬਕਾਰੀ ਨੀਤੀ ਦੇ ਮਾਮਲੇ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੋਂ ਪੁੱਛਗਿੱਛ ਕਰ ਰਹੀ ਹੈ। ਸਿਸੋਦੀਆ ਖਿਲਾਫ ਕਈ ਧਾਰਾਵਾਂ 'ਚ ਮਾਮਲਾ ਦਰਜ ਕੀਤਾ ਗਿਆ ਹੈ।
Download ABP Live App and Watch All Latest Videos
View In Appਸੀਬੀਆਈ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਅੱਜ ਬੁਲਾਇਆ ਹੈ। ਮਨੀਸ਼ ਸਿਸੋਦੀਆ ਨੇ ਪੁੱਛਗਿੱਛ ਲਈ ਜਾਣ ਤੋਂ ਪਹਿਲਾਂ ਰੋਡ ਸ਼ੋਅ ਕੱਢਿਆ ਹੈ। ਰੋਡ ਸ਼ੋਅ ਵਿੱਚ ਆਮ ਆਦਮੀ ਪਾਰਟੀ ਦੇ ਸੈਂਕੜੇ ਵਰਕਰ ਨਜ਼ਰ ਆਏ।
ਮਨੀਸ਼ ਸਿਸੋਦੀਆ ਸੀਬੀਆਈ ਦਫ਼ਤਰ ਜਾਣ ਤੋਂ ਪਹਿਲਾਂ ਰਾਜਘਾਟ ਪਹੁੰਚੇ। ਇੱਥੇ ਉਨ੍ਹਾਂ ਨੇ ਮਹਾਤਮਾ ਗਾਂਧੀ ਦੇ ਮਕਬਰੇ ਕੋਲ ਬੈਠ ਕੇ ਕੁਝ ਸਮਾਂ ਬਿਤਾਇਆ। 'ਆਪ' ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਵੀ ਉਨ੍ਹਾਂ ਨਾਲ ਨਜ਼ਰ ਆਏ।
ਜਾਂਚ ਲਈ ਜਾਣ ਤੋਂ ਪਹਿਲਾਂ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਖੁਦ ਨੂੰ ਭਗਤ ਸਿੰਘ ਦਾ ਚੇਲਾ ਦੱਸਿਆ ਹੈ। ਉਸ ਨੇ ਕਿਹਾ, ਉਸ ਨੂੰ ਕੋਈ ਪਰਵਾਹ ਨਹੀਂ ਹੈ ਕਿ ਜੇਕਰ ਉਸ ਨੂੰ ਝੂਠੇ ਦੋਸ਼ਾਂ ਕਾਰਨ ਜੇਲ੍ਹ ਜਾਣਾ ਪਵੇ। ਸਿਸੋਦੀਆ ਨੇ ਇਹ ਵੀ ਕਿਹਾ ਕਿ ਉਹ ਸੀਬੀਆਈ ਅਧਿਕਾਰੀਆਂ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਦੇਣਗੇ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਮਨੀਸ਼ ਸਿਸੋਦੀਆ ਬਾਰੇ ਟਵੀਟ ਕੀਤਾ। ਉਨ੍ਹਾਂ ਨੇ ਕਿਹਾ ਕਿ ਭਗਵਾਨ ਤੁਹਾਡੇ ਨਾਲ ਹੈ ਮਨੀਸ਼। ਲੱਖਾਂ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਦੀਆਂ ਅਸੀਸਾਂ ਤੁਹਾਡੇ ਨਾਲ ਹਨ। ਮੈਂ ਪ੍ਰਭੂ ਅੱਗੇ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਜਲਦੀ ਜੇਲ੍ਹ ਤੋਂ ਵਾਪਸ ਆਵੋ।
ਸੀਬੀਆਈ ਨੇ ਮਨੀਸ਼ ਸਿਸੋਦੀਆ ਖ਼ਿਲਾਫ਼ ਅਪਰਾਧਿਕ ਸਾਜ਼ਿਸ਼, ਸਰਕਾਰੀ ਕਰਮਚਾਰੀਆਂ ਤੋਂ ਰਿਸ਼ਵਤ ਲੈਣ ਅਤੇ ਰਿਕਾਰਡ ਨਾਲ ਛੇੜਛਾੜ ਕਰਨ ਦਾ ਮਾਮਲਾ ਦਰਜ ਕੀਤਾ ਹੈ। ਮਨੀਸ਼ ਸਿਸੋਦੀਆ 'ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ (1988) ਦੀ ਧਾਰਾ 7, ਧਾਰਾ 120ਬੀ (ਅਪਰਾਧਿਕ ਸਾਜ਼ਿਸ਼) ਅਤੇ ਖਾਤਿਆਂ (ਰਿਕਾਰਡ) ਨਾਲ ਛੇੜਛਾੜ ਕਰਨ ਲਈ ਧਾਰਾ 477ਏ ਦੇ ਤਹਿਤ ਦੋਸ਼ ਲਗਾਇਆ ਗਿਆ ਹੈ।