ਕਿਸਾਨ ਅੰਦੋਲਨ ਦੀਆਂ ਉਹ ਤਸਵੀਰਾਂ ਜੋ ਕਦੇ ਨਾ ਭੁੱਲਣਯੋਗ
ਖੇਤੀ ਕਾਨੂੰਨਾਂ ਖਿਲਾਫ ਕਿਸਾਨ ਪਿਛਲੇ ਕਰੀਬ ਚਾਰ ਮਹੀਨਿਆਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਡਟੇ ਹੋਏ ਹਨ।
Download ABP Live App and Watch All Latest Videos
View In Appਕਿਸਾਨ ਅੰਦੋਲਨ ਦੇ ਚਰਚੇ ਦੂਰ-ਦੁਰੇਡੇ ਵਿਦੇਸ਼ਾਂ ਚ ਵੀ ਹਨ।
ਜਿੱਥੇ ਕਿਸਾਨ ਸਰਕਾਰ ਤੋਂ ਆਪਣੇ ਹੱਕ ਮੰਗ ਰਹੇ ਹਨ ਉੱਥੇ ਹੀ ਅੰਦੋਲਨ ਦੌਰਾਨ ਵੀ ਲੋਕ ਸੇਵਾ ਦਾ ਮੁੱਦਾ ਕਿਸਾਨ ਅੰਦੋਲਨ 'ਚ ਛਾਇਆ ਹੋਇਆ ਹੈ।
ਕਿਸਾਨ ਆਪਣੀਆਂ ਮੰਗਾਂ 'ਤੇ ਪੂਰੀ ਤਰ੍ਹਾਂ ਡਟੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਿੰਨ੍ਹਾਂ ਚਿਰ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ ਉਹ ਇੱਥੇ ਹੀ ਡਟੇ ਰਹਿਣਗੇ।
ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਦਿੱਲੀ ਬਾਰਡਰ 'ਤੇ ਲੋੜਵੰਦ ਬੱਚਿਆਂ ਨੂੰ ਪੜ੍ਹਾਇਆ ਜਾ ਰਿਹਾ ਹੈ।
ਸੰਯੁਕਤ ਕਿਸਾਨ ਮੋਰਚਾ ਨੇ ਆਪਣੇ ਫੇਸਬੁੱਕ ਪੇਜ 'ਤੇ ਇਹ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
ਸੰਯੁਕਤ ਕਿਸਾਨ ਮੋਰਚਾ ਨੇ ਇਹ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਕਿ ਉਹ ਝੁੱਗੀਆਂ ਝੌਂਪੜੀਆਂ 'ਚ ਰਹਿ ਰਹੇ ਲੋਕਾਂ ਨੂੰ ਇਕੱਲਾ ਭੋਜਨ ਹੀ ਮੁਹੱਈਆ ਨਹੀਂ ਕਰਵਾ ਰਹੇ ਸਗੋਂ ਪ੍ਰਦਰਸ਼ਨ ਥਾਵਾਂ ਦੇ ਨੇੜੇ ਉਨ੍ਹਾਂ ਦੇ ਪੜ੍ਹਨ ਲਈ ਸਕੂਲਾਂ ਦਾ ਪ੍ਰਬੰਧ ਵੀ ਕੀਤਾ ਹੈ।
ਕਿਸਾਨ ਅੰਦੋਲਨ ਦੌਰਾਨ ਨੇੜੇ ਰਹਿ ਰਹੇ ਲੋੜਵੰਦ ਲੋਕਾਂ ਨੂੰ ਬਹੁਤ ਸਹਾਰਾ ਹੈ।
ਅਜਿਹੇ 'ਚ ਪ੍ਰਦਰਸ਼ਨ ਥਾਵਾਂ ਦੇ ਨੇੇੜੇ ਰਹਿਣ ਵਾਲੇ ਲੋੜਵੰਦ ਬੱਚਿਆਂ ਨੂੰ ਪੜ੍ਹਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ।।
ਤਸਵੀਰਾਂ ਦੀ ਜ਼ੁਬਾਨੀ ਸਭ ਸਪਸ਼ਟ ਹੋ ਰਿਹਾ ਹੈ।
ਇਹ ਤਸਵੀਰ ਤੁਸੀਂ ਦੇਖ ਸਕਦੇ ਹੋ ਕਿ ਬੱਚਿਆਂ 'ਚ ਪੜ੍ਹਨ ਦਾ ਸ਼ੌਕ ਪੈਦਾ ਕੀਤਾ ਜਾ ਰਿਹਾ ਹੈ।