ਨਵੇਂ ਸਾਲ ਦੇ ਜਸ਼ਨ ਲਈ ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਕੋਰੋਨਾ ਕਰਕੇ ਸਖ਼ਤੀ, ਥਾਂ-ਥਾਂ ਮੂਸਤੈਦ ਪੁਲਿਸ
ਨਵੇਂ ਸਾਲ ਦੇ ਜਸ਼ਨਾਂ ਨੂੰ ਲੈ ਕੇ ਹਿਮਾਚਲ ਪ੍ਰਦੇਸ਼ 'ਚ ਸੈਲਾਨੀਆਂ ਦੀ ਭਾਰੀ ਆਮਦ ਵਧੀ ਹੈ। ਰਿਕਾਰਡ ਤੋੜ ਸੈਲਾਨੀਆਂ ਦੀ ਆਮਦ ਕਾਰਨ ਕਸੌਲੀ, ਚੈਲ, ਸੋਲਨ, ਸ਼ਿਮਲਾ ਦੇ ਜ਼ਿਆਦਾਤਰ ਹੋਟਲਾਂ 'ਚ 100 ਫੀਸਦੀ ਬੁਕਿੰਗ ਹੋ ਗਈ ਹੈ।
Download ABP Live App and Watch All Latest Videos
View In Appਕਾਲਕਾ ਤੋਂ ਸ਼ਿਮਲਾ ਤੱਕ ਹਾਈਵੇਅ-5 'ਤੇ ਗੱਡੀਆਂ ਦੀਆਂ ਲੰਮੀਆਂ ਕਤਾਰਾਂ ਲੱਗ ਰਹੀਆਂ ਹਨ। ਸਥਿਤੀ ਇਹ ਹੈ ਕਿ ਸੈਲਾਨੀਆਂ ਦੀ ਵਧਦੀ ਗਿਣਤੀ ਨੂੰ ਦੇਖਦੇ ਹੋਏ ਓਮੀਕ੍ਰੋਨ ਕਾਰਨ ਤੀਸਰੀ ਲਹਿਰ ਦਾ ਖ਼ਤਰਾ ਵੀ ਵੱਧ ਗਿਆ ਹੈ।
ਇਸ ਦੇ ਨਾਲ ਹੀ ਭੀੜ ਜਿਆਦਾ ਹੋਣ ਕਰਕੇ ਗੱਡੀਆਂ ਰੇਂਗ ਕੇ ਹੀ ਅੱਗੇ ਵਧ ਰਹੀਆਂ ਹਨ ਤੇ ਆਮ ਲੋਕਾਂ ਨੂੰ ਪੈਦਲ ਚੱਲਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ, ਦੂਜੇ ਪਾਸੇ ਸੈਲਾਨੀਆਂ ਤੇ ਸਥਾਨਕ ਲੋਕਾਂ ਦੀ ਲਾਪ੍ਰਵਾਹੀ ਸਾਫ਼ ਵੇਖੀ ਜਾ ਸਕਦੀ ਹੈ। ਹਾਲਾਂਕਿ ਪੁਲਿਸ ਨੇ ਹੁਣ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟਣੇ ਸ਼ੁਰੂ ਕਰ ਦਿੱਤੇ ਹਨ।
ਪੁਲਿਸ ਦੀ ਸਖ਼ਤੀ ਦੇ ਬਾਵਜੂਦ ਲੋਕ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੇ। ਪ੍ਰਸ਼ਾਸਨ ਨੇ ਸੈਲਾਨੀਆਂ ਨੂੰ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ।
ਇਸ ਦੇ ਨਾਲ ਹੀ ਪੁਲਿਸ ਸ਼ਰਾਰਤੀਆਂ 'ਤੇ ਨਕੇਲ ਕੱਸਣ ਲਈ ਹਰ ਕੋਨੇ 'ਚ ਵੱਡੀ ਗਿਣਤੀ 'ਚ ਤਾਇਨਾਤ ਹੈ। ਪੁਲਿਸ ਮਾਸਕ ਨਾ ਪਾਉਣ ਵਾਲਿਆਂ ਦੇ ਚਲਾਨ ਵੀ ਕੱਟ ਰਹੀ ਹੈ।
ਨਵੇਂ ਸਾਲ ਦੇ ਜਸ਼ਨ ਲਈ ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਕੋਰੋਨਾ ਕਰਕੇ ਸਖ਼ਤੀ, ਥਾਂ-ਥਾਂ ਮੂਸਤੈਦ ਪੁਲਿਸ