ਪੜਚੋਲ ਕਰੋ
ਜਾਪਾਨ 'ਚ PM ਮੋਦੀ ਦਾ ਦਬਦਬਾ, ਦੋਸਤਾਂ ਨਾਲ ਹੋਈ ਸ਼ਾਨਦਾਰ ਮੁਲਾਕਾਤ, G7 ਸੰਮੇਲਨ 'ਚ ਨਜ਼ਰ ਆਇਆ ਭਾਰਤ ਦਾ ਜਲਵਾ
G 7 Summit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਸਿਖਰ ਸੰਮੇਲਨ ਲਈ ਸ਼ੁੱਕਰਵਾਰ (19 ਮਈ) ਨੂੰ ਜਾਪਾਨ ਪਹੁੰਚ ਗਏ ਹਨ। ਇਸ ਦੌਰਾਨ ਉਹ ਕਈ ਲੋਕਾਂ ਨਾਲ ਮੁਲਾਕਾਤ ਕੀਤੀ। ਮਹਾਤਮਾ ਗਾਂਧੀ ਦੀ ਮੂਰਤੀ ਦਾ ਵੀ ਉਦਘਾਟਨ ਕੀਤਾ।
G-7 summit
1/7

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਨਾਲ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਨੇ ਵਪਾਰ, ਆਰਥਿਕਤਾ ਅਤੇ ਸੱਭਿਆਚਾਰ ਸਮੇਤ ਵੱਖ-ਵੱਖ ਖੇਤਰਾਂ ਵਿੱਚ ਭਾਰਤ-ਜਾਪਾਨ ਦੋਸਤੀ ਨੂੰ ਵਧਾਉਣ ਦੇ ਤਰੀਕਿਆਂ 'ਤੇ ਚਰਚਾ ਕੀਤੀ।
2/7

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੀਰੋਸ਼ੀਮਾ ਵਿੱਚ ਜਾਪਾਨੀ ਲੇਖਕ, ਹਿੰਦੀ ਅਤੇ ਪੰਜਾਬੀ ਭਾਸ਼ਾਈ ਪਦਮ ਪੁਰਸਕਾਰ ਜੇਤੂ ਤੋਮੀਓ ਮਿਜੋਕਾਮੀ ਨਾਲ ਵੀ ਗੱਲਬਾਤ ਕੀਤੀ।
3/7

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਿਡੇਨ ਨਾਲ ਵੀ ਮੁਲਾਕਾਤ ਕੀਤੀ, ਜੋ ਮੀਟਿੰਗ ਵਿੱਚ ਸ਼ਾਮਲ ਹੋਏ। ਬਿਡੇਨ ਨੇ ਪੀਐਮ ਮੋਦੀ ਨੂੰ ਦੇਖਦੇ ਹੀ ਉਨ੍ਹਾਂ ਨੂੰ ਗਲੇ ਲਗਾਇਆ।
4/7

ਮੀਟਿੰਗ ਦੌਰਾਨ ਪੀਐਮ ਮੋਦੀ ਨੇ ਆਪਣੇ ਵੀਅਤਨਾਮੀ ਹਮਰੁਤਬਾ ਫਾਮ ਮਿਨ੍ਹ ਚਿਨ੍ਹ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਨੇ ਊਰਜਾ, ਤਕਨਾਲੋਜੀ, ਵਣਜ ਅਤੇ ਰੱਖਿਆ ਵਰਗੇ ਮੁੱਦਿਆਂ ਵਿੱਚ ਭਾਰਤ-ਵੀਅਤਨਾਮ ਦੋਸਤੀ ਦੇ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕੀਤੀ।
5/7

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਯੂਨ ਸੁਕ ਯੇਓਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਭਾਰਤ ਅਤੇ ਕੋਰੀਆ ਦਰਮਿਆਨ ਦੋਸਤੀ ਅਤੇ ਵਿਕਾਸ ਦੇ ਖੇਤਰਾਂ ਨੂੰ ਮਜ਼ਬੂਤ ਕਰਨ ਬਾਰੇ ਗੱਲ ਕੀਤੀ।
6/7

ਪ੍ਰਧਾਨ ਮੰਤਰੀ ਮੋਦੀ ਨੇ ਮਸ਼ਹੂਰ ਜਾਪਾਨੀ ਕਲਾਕਾਰ ਅਤੇ ਲੇਖਕ ਹੀਰੋਕੋ ਤਾਕਾਯਾਮਾ ਨਾਲ ਗੱਲਬਾਤ ਕੀਤੀ ਅਤੇ ਦੋਵਾਂ ਦੇਸ਼ਾਂ ਨੂੰ ਨੇੜੇ ਲਿਆਉਣ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ।
7/7

ਪ੍ਰਧਾਨ ਮੰਤਰੀ ਮੋਦੀ ਨੇ 20 ਮਈ ਨੂੰ ਹੀਰੋਸ਼ੀਮਾ ਵਿੱਚ ਮਹਾਤਮਾ ਗਾਂਧੀ ਦੀ 42 ਇੰਚ ਦੀ ਕਾਂਸੀ ਦੀ ਮੂਰਤੀ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਹੀਰੋਸ਼ੀਮਾ ਵਿਖੇ ਪਰਵਾਸੀ ਭਾਰਤੀਆਂ ਨਾਲ ਉਦਘਾਟਨ ਤੋਂ ਬਾਅਦ ਗੱਲਬਾਤ ਕੀਤੀ।
Published at : 20 May 2023 03:41 PM (IST)
ਹੋਰ ਵੇਖੋ
Advertisement
Advertisement




















