ਪੜਚੋਲ ਕਰੋ
Heat Wave: ਕਿੱਥੇ ਚਲੇਗੀ ਹੀਟਵੇਵ ਤੇ ਕਿੱਥੇ ਪਵੇਗਾ ਭਾਰੀ ਮੀਂਹ? ਜਾਣੋ ਮੌਸਮ ਵਿਭਾਗ ਦਾ ਲੇਟੇਸਟ ਅਪਡੇਟ
ਉੱਤਰੀ ਭਾਰਤ ਦੇ ਲੋਕ ਫਿਲਹਾਲ ਕੜਾਕੇ ਦੀ ਗਰਮੀ ਤੋਂ ਪਰੇਸ਼ਾਨ ਹਨ। ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ ਅਤੇ ਛੱਤੀਸਗੜ੍ਹ ਸਮੇਤ ਕਈ ਰਾਜਾਂ ਦੇ ਲੋਕਾਂ ਨੂੰ ਹੀਟਵੇਵ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਰਕੇ ਲੋਕਾਂ ਦੀ ਸਿਹਤ ਖਰਾਬ ਹੋ ਰਹੀ ਹੈ।
Heat Wave
1/6

20 ਜੂਨ ਨੂੰ ਪੂਰਬੀ ਮੱਧ ਪ੍ਰਦੇਸ਼, ਤਾਮਿਲਨਾਡੂ, ਮਿਜ਼ੋਰਮ ਅਤੇ ਤ੍ਰਿਪੁਰਾ, ਉੱਤਰ-ਪੂਰਬੀ ਰਾਜਸਥਾਨ, ਅਸਾਮ ਅਤੇ ਮੇਘਾਲਿਆ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ 21 ਜੂਨ ਨੂੰ ਤਾਮਿਲਨਾਡੂ, ਉੱਤਰ-ਪੂਰਬੀ ਰਾਜਸਥਾਨ, ਦੱਖਣ-ਪੱਛਮੀ ਉੱਤਰ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਬਿਹਾਰ, ਝਾਰਖੰਡ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਬਿਹਾਰ, ਝਾਰਖੰਡ, ਓਡੀਸ਼ਾ ਅਤੇ ਸਿੱਕਮ ਵਿੱਚ 22 ਜੂਨ ਨੂੰ ਵੀ ਬਾਰਸ਼ ਜਾਰੀ ਰਹਿ ਸਕਦੀ ਹੈ।
2/6

ਦੂਜੇ ਪਾਸੇ ਹੀਟਵੇਵ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਮੁਤਾਬਕ ਪੂਰਬੀ ਉੱਤਰ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ, ਉੜੀਸਾ, ਬਿਹਾਰ ਅਤੇ ਝਾਰਖੰਡ ਦੇ ਕੁਝ ਇਲਾਕਿਆਂ ਵਿੱਚ ਹੀਟਵੇਵ 20 ਜੂਨ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਇਨ੍ਹਾਂ ਸੂਬਿਆਂ ਨੂੰ ਹੀਟਵੇਵ ਤੋਂ ਰਾਹਤ ਮਿਲ ਸਕਦੀ ਹੈ।
Published at : 19 Jun 2023 07:04 PM (IST)
ਹੋਰ ਵੇਖੋ





















