Himachal Pradesh Pics: ਹਿਮਾਚਲ 'ਚ ਯੈਲੋ ਅਲਰਟ, ਹੁਣ ਤੱਕ 239 ਮੌਤਾਂ, ਦੇਖੋ ਤਬਾਹੀ ਦੀਆਂ ਤਸਵੀਰਾਂ
ਇਸ ਮਹੀਨੇ ਹਿਮਾਚਲ ਪ੍ਰਦੇਸ਼ 'ਚ ਪਈ ਬਾਰਿਸ਼ ਨੇ ਕਾਫੀ ਨੁਕਸਾਨ ਕੀਤਾ ਹੈ। ਮੀਂਹ ਕਰਕੇ ਹੋਈਆਂ ਘਟਨਾਵਾਂ ਵਿੱਚ ਕਰੀਬ 120 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਂਝ ਸੂਬੇ ਵਿੱਚ 24 ਜੂਨ ਨੂੰ ਮਾਨਸੂਨ ਸ਼ੁਰੂ ਹੋਣ ਤੋਂ ਬਾਅਦ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਕੁੱਲ 239 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 40 ਲੋਕ ਅਜੇ ਵੀ ਲਾਪਤਾ ਹਨ।
Download ABP Live App and Watch All Latest Videos
View In Appਐਨੀ ਉਪ ਮੰਡਲ ਮੈਜਿਸਟਰੇਟ ਨਰੇਸ਼ ਵਰਮਾ ਨੇ ਕਿਹਾ ਕਿ ਡਿੱਗਿਆਂ ਇਮਾਰਤਾਂ ਵਿੱਚ ਦੁਕਾਨਾਂ, ਬੈਂਕ ਅਤੇ ਹੋਰ ਵਪਾਰਕ ਅਦਾਰੇ ਸ਼ਾਮਲ ਸਨ।
4-5 ਦਿਨ ਪਹਿਲਾਂ ਇਮਾਰਤਾਂ ਵਿੱਚ ਤਰੇੜਾਂ ਆ ਗਈਆਂ ਸਨ ਅਤੇ ਉਨ੍ਹਾਂ ਨੂੰ ਅਸੁਰੱਖਿਅਤ ਐਲਾਨ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਸਾਰੀਆਂ ਇਮਾਰਤਾਂ ਨੂੰ ਖਾਲੀ ਕਰਵਾ ਲਿਆ ਗਿਆ ਸੀ।
ਅਧਿਕਾਰੀ ਨੇ ਕਿਹਾ ਕਿ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਐਨੀ ਖੇਤਰ ਵਿੱਚ ਰਾਸ਼ਟਰੀ ਰਾਜਮਾਰਗ-305 ਦੇ ਨਾਲ ਸਥਿਤ ਕੁਝ ਹੋਰ ਅਸੁਰੱਖਿਅਤ ਇਮਾਰਤਾਂ ਨੂੰ ਵੀ ਸਾਵਧਾਨੀ ਦੇ ਤੌਰ 'ਤੇ ਖਾਲੀ ਕਰਵਾ ਲਿਆ ਗਿਆ ਹੈ।
ਭਾਰੀ ਮੀਂਹ ਕਾਰਨ ਸੂਬੇ ਨੂੰ ਹੁਣ ਤੱਕ ਕਰੀਬ 12,000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਨੇ ਤਬਾਹੀ ਮਚਾਈ ਹੋਈ ਹੈ।