Shimla Landslide: ਸ਼ਿਮਲਾ ‘ਚ ਢਿੱਗਾਂ ਡਿੱਗਣ ਕਰਕੇ ਰੁੜ੍ਹਿਆ ਸ਼ਿਵ ਮੰਦਰ, ਬਚਾਅ ਕਾਰਜ ਜਾਰੀ, ਵੇਖੋ ਭਿਆਨਕ ਤਸਵੀਰਾਂ
Shimla Landslide: ਸ਼ਿਮਲਾ ਵਿੱਚ ਢਿੱਗਾਂ ਡਿੱਗਣ ਕਾਰਨ ਇੱਕ ਸ਼ਿਵ ਮੰਦਰ ਢਹਿ ਗਿਆ ਹੈ। ਸ਼ਿਵ ਮੰਦਰ ਦੇ ਹੇਠਾਂ 30 ਲੋਕਾਂ ਦੇ ਦੱਬੇ ਹੋਣ ਦੀ ਸੰਭਾਵਨਾ ਹੈ। ਉੱਥੇ ਹੀ ਹੁਣ ਤੱਕ 9 ਲਾਸ਼ਾਂ ਕੱਢੀਆਂ ਜਾ ਚੁੱਕੀਆਂ ਹਨ।
Download ABP Live App and Watch All Latest Videos
View In Appਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਅੱਜ ਸਵੇਰੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਭਾਰੀ ਮੀਂਹ ਕਾਰਨ ਇੱਥੇ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ।
ਅਜਿਹੇ 'ਚ ਸਾਵਣ ਦੇ ਸੋਮਵਾਰ ਨੂੰ ਪੂਜਾ ਕਰਨ ਆਏ ਕਰੀਬ 50 ਲੋਕ ਮਲਬੇ ਹੇਠਾਂ ਦੱਬ ਗਏ ਹਨ, ਜਿੱਥੇ 9 ਲਾਸ਼ਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਜਦਕਿ ਬਾਕੀ ਸ਼ਰਧਾਲੂਆਂ ਨੂੰ ਕੱਢਣ ਲਈ ਬਚਾਅ ਕਾਰਜ ਜਾਰੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਸ਼ਿਮਲਾ ਦੇ ਸਮਰਹਿਲ ਇਲਾਕੇ ਦੀ ਹੈ। ਇੱਥੇ ਸ਼ਿਵ ਮੰਦਰ ਢਿੱਗਾਂ ਦੀ ਲਪੇਟ ਵਿੱਚ ਆ ਗਿਆ। ਇਸ ਕਾਰਨ ਕਰੀਬ 50 ਲੋਕ ਮਲਬੇ ਹੇਠਾਂ ਦੱਬ ਗਏ। ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਬਚਾਅ ਕਾਰਜ ਚਲਾਇਆ ਜਾ ਰਿਹਾ ਹੈ।
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਮੌਕੇ ’ਤੇ ਪਹੁੰਚ ਕੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਮਲਬੇ 'ਚ ਫਸੇ ਲੋਕਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸੀਐਮ ਸੁੱਖੂ ਨੇ ਦੱਸਿਆ ਕਿ ਸ਼ਿਮਲਾ ਦੇ ਫਾਗਲੀ ਇਲਾਕੇ ਵਿੱਚ ਜ਼ਮੀਨ ਖਿਸਕਣ ਦੀ ਘਟਨਾ ਵੀ ਸਾਹਮਣੇ ਆਈ ਹੈ। ਰਾਹਤ ਕਰਮਚਾਰੀਆਂ ਨੇ ਪੰਜ ਲੋਕਾਂ ਨੂੰ ਬਚਾਇਆ ਹੈ। ਉਨ੍ਹਾਂ ਨੇ ਲੋਕਾਂ ਨੂੰ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।
ਹਿਮਾਚਲ ਪ੍ਰਦੇਸ਼ ਦੇ ਸੋਲਨ ਦੇ ਇੱਕ ਪਿੰਡ ਵਿੱਚ ਬੱਦਲ ਫਟਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਹੈ। ਇਹ ਘਟਨਾ ਐਤਵਾਰ ਦੇਰ ਰਾਤ ਪਿੰਡ ਜਾਦੌਨ ਵਿੱਚ ਵਾਪਰੀ। ਸੋਲਨ ਦੇ ਡਿਵੀਜ਼ਨਲ ਕਮਿਸ਼ਨਰ ਮਨਮੋਹਨ ਸ਼ਰਮਾ ਨੇ ਦੱਸਿਆ ਕਿ ਹੁਣ ਤੱਕ ਛੇ ਲੋਕਾਂ ਨੂੰ ਬਚਾ ਲਿਆ ਗਿਆ ਹੈ।